ਪੰਜਾਬ

punjab

ਸੁਲਤਾਨਪੁਰ ਲੋਧੀ 'ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੱਢਿਆ ਫਲੈਗ ਮਾਰਚ

By ETV Bharat Punjabi Team

Published : Mar 16, 2024, 5:49 PM IST

Flag march in Kapurthala

ਕਪੂਰਥਲਾ: ਹਾਲ ਹੀ ਵਿੱਚ ਡੀਜੀਪੀ ਗੌਰਵ ਯਾਦਵ ਅਤੇ ਐੱਸਐੱਸਪੀ ਵਤਸਲਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਅਤੇ ਪੈਰਾਮਿਲਟਰੀ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਐੱਸਪੀ ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਜ਼ਿਲ੍ਹੇ 'ਚ ਲੋਕਾਂ ਲਈ ਲੋਕ ਸਭਾ ਚੋਣਾਂ ਨੂੰ ਲੈ ਕੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਲੋਕ ਬਿਨਾਂ ਕਿਸੇ ਡਰ ਤੋਂ ਲੋਕ ਸਭਾ ਚੋਣਾਂ 'ਚ ਆਪਣੀ ਵੋਟ ਦਾ ਇਸਤੇਮਾਲ ਕਰਨ। ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਅੰਦਰ ਪੁਲਿਸ ਦੀਆਂ ਟੀਮਾਂ ਦਾ ਖਾਸ ਪ੍ਰਬੰਧ ਕੀਤਾ ਜਾ ਰਿਹਾ ਹੈ। 

ABOUT THE AUTHOR

...view details