ਪੰਜਾਬ

punjab

ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਕੇਂਦਰ ਅਤੇ ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ ਉੱਤੇ

By ETV Bharat Punjabi Team

Published : Jan 26, 2024, 4:44 PM IST

ਅੰਮ੍ਰਿਤਸਰ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੱਥਾ ਟੇਕਿਆ। ਬਾਦਲ ਪਰਿਵਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਜਾਰੀ ਅਖੰਡ ਪਾਠਾਂ ਦੀ ਲੜੀ ਤਹਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਜੋ ਸੁਲਤਾਨਪੁਰ ਲੋਧੀ ਵਿਖੇ ਘਟਨਾ ਘਟੀ ਹੈ ਉਹ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਮਲਾ ਕੀਤਾ ਗਿਆ ਸੀ। ਦੂਜੇ ਪਾਸੇ ਹੁਣ ਪੰਜਾਬ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ ਵਿੱਚ ਗੁਰੂਘਰ ਉੱਤੇ ਹਮਲਾ ਕੀਤਾ ਹੈ। ਇੱਥੋਂ ਸਿੱਧ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗੱਠਜੋੜ ਸਹੀ ਹੋਇਆ ਹੈ।  ਕੇਂਦਰ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਜਿਵੇਂ ਦਾ ਵਤੀਰਾ ਕੀਤਾ ਜਾ ਰਿਹਾ ਹੈ ਉਹ ਅੱਤ ਨਿੰਦਣਯੋਗ ਹੈ। 
 

ABOUT THE AUTHOR

...view details