ਪੰਜਾਬ

punjab

ਕਿਸਾਨਾਂ ਦੇ ਹੱਕ 'ਚ ਬੋਲੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ, ਕਿਹਾ- ਮੈਂ ਹਮੇਸ਼ਾ ਕਿਸਾਨਾਂ ਦੇ ਨਾਲ ਹਾਂ

By ETV Bharat Punjabi Team

Published : Feb 14, 2024, 7:27 PM IST

ਕਿਸਾਨਾਂ ਦੇ ਹੱਕ 'ਚ ਬੋਲੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ

ਲੁਧਿਆਣਾ ਦੇ ਭੈਣੀ ਸਾਹਿਬ ਵਿਖੇ ਅੱਜ ਬਸੰਤ ਪੰਚਮੀ ਅਤੇ ਸਤਿਗੁਰੂ ਰਾਮ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਦੇ ਵਿੱਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕਰਵਾਇਆ ਗਿਆ। ਜਿੱਥੇ ਸੰਗਤਾਂ ਨੂੰ ਕੀਰਤਨ ਦਾ ਸਰਵਣ ਕਰਵਾਇਆ ਗਿਆ ਉੱਥੇ ਅਰਦਾਸ ਉਪਰੰਤ ਸੰਗਤਾਂ ਨੇ ਗੁਰੂ ਕਾ ਲੰਗਰ ਛਕਿਆ। ਇਹਨਾਂ ਸਮਾਗਮਾਂ ਵਿੱਚ ਵਿਸ਼ੇਸ਼ ਤੌਰ ਉੱਤੇ ਹਿੱਸਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਪਹੁੰਚੇ। ਇਸ ਮੌਕੇ ਕੁਲਤਾਰ ਸੰਧਵਾਂ ਨੇ ਕਿਸਾਨ ਅੰਦੋਲਨ ਨੂੰ ਲੈਕੇ ਪੁੱਛੇ ਗਏ ਸਵਾਲ ਉੱਤੇ ਕਿਹਾ ਕਿ ਜਿੰਨਾਂ ਜ਼ੁਲਮ ਕਰ ਸਕਦੇ ਹੋਣ ਉਹ ਕਰ ਲੈਣ ਪਰ ਇਸ ਦਾ ਕੋਈ ਫਾਇਦਾ ਨਹੀਂ। ਕਿਸਾਨ ਪਿੱਛੇ ਹਟਣ ਵਾਲੇ ਨਹੀਂ ਹਨ। ਸੰਧਵਾਂ ਨੇ ਕਿਹਾ ਕਿ ਉਹ ਖੁਦ ਕਿਸਾਨ ਦੇ ਪੁੱਤ ਹਨ ਅਤੇ ਕਿਸਾਨਾਂ ਦੇ ਨਾਲ ਖੜ੍ਹੇ ਹਨ। 

ABOUT THE AUTHOR

...view details