ਪੰਜਾਬ

punjab

ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ - The farmers blew up the effigy

By ETV Bharat Punjabi Team

Published : Apr 7, 2024, 4:58 PM IST

ਤਰਨਤਾਰਨ: ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਆਗੂਆਂ ਨੇ ਵੱਡੇ ਪੱਧਰ ਤੇ ਇਕੱਤਰ ਹੋ ਕੇ ਬੀਜੇਪੀ ਦੀ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰੇ ਤੇ ਹਰਿਆਣੇ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ਉੱਪਰ ਬਹੁਤ ਤਸ਼ੱਦਦ ਕੀਤਾ ਜਾ ਰਿਹਾ ਹੈ, ਇਸ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਵੀ ਸ਼ਹੀਦ ਹੋ ਗਿਆ ਸੀ, ਜਿਸ ਦੇ ਰੋਹ ਵਿੱਚ ਕਿਸਾਨਾਂ ਵੱਲੋਂ ਅੱਜ ਪੂਰੇ ਪੰਜਾਬ ਅੰਦਰ ਵੱਡੇ ਪੱਧਰ ਤੇ ਇਹ ਪੁਤਲੇ ਸਾੜ ਕੇ ਆਪਣਾ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।

ABOUT THE AUTHOR

...view details