ਪੰਜਾਬ

punjab

ਤਰਨ ਤਾਰਨ 'ਚ ਔਰਤ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦਾ ਮਾਮਲਾ, ਕੁਲਦੀਪ ਵੈਦ ਨੇ ਪੀੜਤ ਮਹਿਲਾ ਨਾਲ ਕੀਤੀ ਮੁਲਾਕਾਤ - Meeting with the victim woman

By ETV Bharat Punjabi Team

Published : Apr 11, 2024, 11:59 AM IST

ਤਰਨ ਤਾਰਨ 'ਚ ਔਰਤ ਦੀ ਵੀਡੀਓ ਬਣਾ ਕੇ ਵਾਇਰਲ ਕਰਨ ਦਾ ਮਾਮਲਾ

ਤਰਨ ਤਾਰਨ ਦੇ ਕਸਬਾ ਵਲਟੋਹਾ ਵਿਖੇ ਪਿਛਲੇ ਦਿਨੀਂ ਇੱਕ ਮਹਿਲਾ ਨੂੰ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਨਿਰਵਸਤਰ ਕਰਕੇ ਬੇਇੱਜ਼ਤ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਉਸ ਤੋਂ ਬਾਅਦ ਇਸ ਘਟਨਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦਾ ਪੂਰੇ ਪੰਜਾਬ ਅਤੇ ਪੂਰੇ ਭਾਰਤ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਹਰ ਕੋਈ ਪੀੜਤ ਮਹਿਲਾ ਲਈ ਇਨਸਾਫ ਦੀ ਮੰਗ ਕਰ ਰਿਹਾ ਹੈ। ਕਾਂਗਰਸ ਪਾਰਟੀ ਦੇ SC ਕਮਿਸ਼ਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ ਪੀੜਤ ਮਹਿਲਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਅਤੇ ਇਸ ਘਿਨਾਉਣੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਕੁਲਦੀਪ ਵੈਦ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸਥਾਨਕ ਪੁਲਿਸ ਦੀ ਕਾਰਗੁਜ਼ਾਰੀ ਉੱਤੇ ਵੀ ਸਵਾਲ ਚੁੱਕੇ ਅਤੇ ਪੀੜਤ ਮਹਿਲਾ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ। 

ABOUT THE AUTHOR

...view details