ਪੰਜਾਬ

punjab

ਵਿਦੇਸ਼ ਦੀ ਧਰਤੀ ਨੇ ਨਿਗਲਿਆ ਇੱਕ ਹੋਰ ਮਾਂ ਦਾ ਜਵਾਨ ਪੁੱਤ, ਸੜਕ ਹਾਦਸੇ 'ਚ ਹੋਈ ਮੌਤ

By ETV Bharat Punjabi Team

Published : Feb 15, 2024, 9:48 PM IST

ਹੁਸ਼ਿਆਰਪੁਰ ਦੇ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਜਹੂਰਾ ਦੇ ਇਕ ਨੌਜਵਾਨ ਦੀ ਅਮਰੀਕਾ 'ਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਜਹੂਰਾ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਕਰੀਬ 11 ਮਹੀਨੇ ਪਹਿਲੋਂ ਅਮਰੀਕਾ ਗਿਆ ਸੀ ਤੇ ਅਮਰੀਕਾ ਦੇ ਇੰਡੀਆਨਾ ਵਿਖੇ ਰਹਿ ਰਿਹਾ ਸੀ। ਬੀਤੇ ਦਿਨ ਜਦੋਂ ਵਰਿੰਦਰ ਸਿੰਘ ਕੰਮ ਤੋਂ ਸਾਈਕਲ 'ਤੇ ਵਾਪਸ ਆ ਰਿਹਾ ਸੀ ਤਾਂ ਮਿਸਵਾਕ ਵਿਖੇ ਹਾਈਵੇ 'ਤੇ ਪਿਛੋਂ ਆਈ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮੌਕੇ 'ਤੇ ਹੀ ਵਰਿੰਦਰ ਸਿੰਘ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਵਰਿੰਦਰ ਸਿੰਘ ਕਰੀਬ 20 ਸਾਲ ਦਾ ਸੀ ਤੇ ਉਸ ਦੇ ਪਿਤਾ ਦੀ ਕਰੀਬ ਛੇ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਵਰਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਣ 'ਤੇ ਪਿੰਡ ਜਹੂਰਾ 'ਚ ਭਾਰੀ ਸੋਗ ਪਾਇਆ ਜਾ ਰਿਹਾ ਹੈ। ਪਰਿਵਾਰਕ ਮੈਬਰਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਭਾਰਤ ਮੰਗਵਾਈ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।

ABOUT THE AUTHOR

...view details