ਪੰਜਾਬ

punjab

ਸੁਲਤਾਨਪੁਰ ਲੋਧੀ ਸ਼ਹਿਰ ਨੂੰ ਮਿਲਿਆ 28 ਕਿਲੋਮੀਟਰ ਨਵੀਂ ਵਾਟਰ ਸਪਲਾਈ ਪਾਈਪਲਾਈਨ ਪ੍ਰੋਜੈਕਟ ਦਾ ਤੋਹਫਾ

By ETV Bharat Punjabi Team

Published : Mar 18, 2024, 10:09 PM IST

ਸੁਲਤਾਨਪੁਰ ਲੋਧੀ ਸ਼ਹਿਰ ਨੂੰ ਮਿਲਿਆ 28 ਕਿਲੋਮੀਟਰ ਨਵੀਂ ਵਾਟਰ ਸਪਲਾਈ ਪਾਈਪਲਾਈਨ ਪ੍ਰੋਜੈਕਟ ਦਾ ਤੋਹਫਾ

ਕਪੂਰਥਲਾ: ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਸੁਲਤਾਨਪੁਰ ਲੋਧੀ 'ਚ ਕੀਤੇ ਵਿਕਾਸ ਕਾਰਜਾਂ ਅਤੇ ਲੋਕਾਂ ਨਾਲ ਕੀਤੇ ਵਾਅਦੇ ਕਿੰਨੇ ਪੂਰੇ ਕੀਤੇ ਉਸ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਦੋ ਸਾਲ ਪਹਿਲਾਂ ਚੋਣਾਂ ਦੌਰਾਨ ਪਵਿੱਤਰ ਨਗਰੀ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਤਨਦੇਹੀ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ 18 ਕਰੋੜ ਰੁਪਏ ਦੀ ਲਾਗਤ ਨਾਲ 28 ਕਿਲੋਮੀਟਰ ਵਾਟਰ ਸਪਲਾਈ ਪਾਈਪ ਲਾਈਨ ਅਤੇ 5 ਕਿਲੋਮੀਟਰ ਸੀਵਰੇਜ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਜਿਸ ਦਾ ਕੰਮ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਟੈਂਡਰ ਵੀ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਗੰਦੇ ਪਾਣੀ ਕਾਰਨ ਕਈ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਸੇ ਲਈ ਮੈਂ ਚੋਣਾਂ ਦੌਰਾਨ ਲੋਕਾਂ ਨਾਲ ਨਵੀਂ ਪਾਈਪ ਲਾਈਨ ਵਿਛਾਉਣ ਦਾ ਵਾਅਦਾ ਕੀਤਾ ਸੀ, ਜੋ ਹੁਣ ਪੂਰਾ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਕੋਈ ਨਵੀਂ ਗਰਾਂਟ ਨਹੀਂ ਲੈ ਕੇ ਆਇਆ, ਇਹ ਸਮਾਰਟ ਸਿਟੀ ਗਰਾਂਟ ਪਹਿਲਾਂ ਹੀ ਪਈ ਹੈ। ਇਸ ਤੋਂ ਪਹਿਲਾਂ ਵਿਧਾਇਕ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਵਿਧਾਇਕ ਰਾਣਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਹ ਸਟੇਡੀਅਮ ਸਮਾਰਟ ਸਿਟੀ ਤਹਿਤ 85 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਜਾ ਰਿਹਾ ਹੈ।

ABOUT THE AUTHOR

...view details