ਪੰਜਾਬ

punjab

ਸੁਲਤਾਨਪੁਰ ਲੋਧੀ 'ਚ ਬਦਮਾਸ਼ਾਂ ਦਾ ਕਹਿਰ, ਦੁੱਧ ਪਾਉਣ ਜਾ ਰਹੇ ਵਿਅਕਤੀ 'ਤੇ ਕੀਤਾ ਜਾਨਲੇਵਾ ਹਮਲਾ - Sultanpur Lodhi Crime

By ETV Bharat Punjabi Team

Published : Mar 21, 2024, 2:02 PM IST

ਪੰਜਾਬ ਵਿੱਚ ਅੱਜ ਕੱਲ੍ਹ ਅਪਰਾਧ ਦਾ ਗ੍ਰਾਫ ਵੱਧ ਦਾ ਜਾ ਰਿਹਾ ਹੈ। ਇਸ ਤਹਿਤ ਕਈ ਜਾਨਲੇਵਾ ਹਮਲਿਆਂ ਸਬੰਧੀ ਮਾਮਲੇ ਸਾਹਮਣੇ ਆ ਚੁਕੇ ਹਨ । ਉਥੇ ਹੀ, ਇੱਕ ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਇਆ ਹੈ, ਜਿੱਥੇ ਦੁੱਧ ਪਾਉਣ ਜਾ ਰਹੇ ਨੌਜਵਾਨ ਉਤੇ ਨਕਾਬਪੋਸ਼ ਬਦਮਾਸ਼ਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ 'ਚ ਜ਼ੇਰੇ ਇਲਾਜ ਦੀਪਕ ਪੁੱਤਰ ਬਲਵੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਦੁੱਧ ਦੀ ਡਿਲਵਰੀ ਕਰਨ ਜਾ ਰਿਹਾ ਸੀ, ਤਾਂ ਜਦੋਂ ਉਹ ਚੌਕ ਚੇਲੀਆਂ ਨੇੜੇ ਪਹੁੰਚਿਆ ਤਾਂ ਨਕਾਬਪੋਸ਼ ਨੌਜਵਾਨਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੇ ਦੱਸਿਆ ਕਿ ਉਕਤ ਨੌਜਵਾਨ ਮੇਰੇ ਕੋਲੋਂ 5000 ਰੁਪਏ ਖੋਹ ਕੇ ਫਰਾਰ ਹੋ ਗਏ ਸਨ, ਜਿਸ ਤੋਂ ਬਾਅਦ ਉਥੇ ਮੌਜੂਦ ਲੋਕਾਂ ਵੱਲੋਂ ਮੈਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮੇਰੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਸ ਨੇ ਇਨਸਾਫ਼ ਦੀ ਅਪੀਲ ਕੀਤੀ ਹੈ।

ABOUT THE AUTHOR

...view details