ਪੰਜਾਬ

punjab

ਆਪਰੇਸ਼ਨ ਕਾਸੋ ਤਹਿਤ ਪੁਲਿਸ ਨੇ ਬਠਿੰਡਾ ਦੇ ਰੇਲਵੇ ਸਟੇਸ਼ਨ 'ਤੇ ਚਲਾਇਆ ਸਰਚ ਅਭਿਆਨ, ਲੋਕਾਂ ਨੂੰ ਦਿੱਤਾ ਸੁਰੱਖਿਆ ਦਾ ਭਰੋਸਾ

By ETV Bharat Punjabi Team

Published : Mar 4, 2024, 3:34 PM IST

ਆਪਰੇਸ਼ਨ ਕਾਸੋ ਤਹਿਤ ਪੁਲਿਸ ਨੇ ਬਠਿੰਡਾ ਦੇ ਰੇਲਵੇ ਸਟੇਸ਼ਨ 'ਤੇ ਚਲਾਇਆ ਸਰਚ ਅਭਿਆਨ

ਆਪਰੇਸ਼ਨ ਕਾਸੋ ਤਹਿਤ ਅੱਜ ਬਠਿੰਡਾ ਦੇ ਰੇਲਵੇ ਸਟੇਸ਼ਨ ਉੱਤੇ ਪੰਜਾਬ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀਆਂ ਵੱਲੋਂ ਰੇਲਵੇ ਸਟੇਸ਼ਨ ਉੱਤੇ ਬੈਠੇ ਮੁਸਾਫਰਾਂ ਅਤੇ ਰੇਲ ਗੱਡੀ ਵਿੱਚ ਸਫਰ ਕਰ ਰਹੇ ਲੋਕਾਂ ਦੀ ਚੈਕਿਗ ਕੀਤੀ ਗਈ। ਜਾਂਚ ਟੀਮ ਦੀ ਅਗਵਾਈ ਕਰ ਰਹੇ ਡੀਐਸਪੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਸਮਾਜ ਵਿਰੋਧੀਆਂ ਦੀਆਂ ਹਰਕਤਾਂ ਨੂੰ ਰੋਕਣ ਲਈ ਲਗਾਤਾਰ ਪੁਲਿਸ ਵੱਲੋਂ ਅਜਿਹੇ ਸਰਚ ਅਭਿਆਨ ਚਲਾਏ ਜਾਂਦੇ ਰਹਿੰਦੇ ਹਨ। ਅੱਜ ਵੀ ਆਪਰੇਸ਼ਨ ਕਾਸੋ ਤਹਿਤ ਰੇਲਵੇ ਸਟੇਸ਼ਨ ਅਤੇ ਰੇਲ ਗੱਡੀਆਂ ਵਿੱਚ ਸਫਰ ਕਰਨ ਵਾਲੇ ਲੋਕਾਂ ਦੀ ਜਿੱਥੇ ਜਾਂਚ ਕੀਤੀ ਗਈ ਹੈ ਅਤੇ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਗਈ ਹੈ ਕਿ ਜੇਕਰ ਕੋਈ ਸਮਾਜ ਵਿਰੋਧੀ ਅਨਸਰ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਪੁਲਿਸ ਵੱਲੋਂ ਅਜਿਹੇ ਵਿਅਕਤੀਆਂ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ। 

ABOUT THE AUTHOR

...view details