ਪੰਜਾਬ

punjab

ETV Bharat / state

14 ਕਿੱਲੋ, 110 ਗ੍ਰਾਮ ਅਫੀਮ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ, ਪੁਲਿਸ ਨੇ ਦਿੱਤੀ ਜਾਣਕਾਰੀ

ਥਾਣਾ ਵਲਟੋਹਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 14 ਕਿੱਲੋ, 110 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਜਾਂਚ ਕਰ ਕੇ ਕਾਰਵਾਈ ਕੀਤੀ ਜਾਵੇਗੀ।

Tarn Taran police arrested drug smuggler
ਤਰਨ ਤਾਰਨ ਪੁਲਿਸ ਗ੍ਰਿਫ਼ਤਾਰ ਨਸ਼ਾ ਤਸਕਰ ਨਾਲ (Etv Bharat)

By ETV Bharat Punjabi Team

Published : September 3, 2026 at 12:19 PM IST

ਤਰਨ ਤਾਰਨ : ਨਸ਼ੇ ਖਿਲਾਫ ਵਿੱਡੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ, ਬੀਤੇ ਦਿਨੀਂ ਤਰਨ ਤਾਰਨ ਦੇ ਥਾਣਾ ਵਲਟੋਹਾ ਦੀ ਪੁਲਿਸ ਵੱਲੋਂ 14 ਕਿੱਲੋ 110 ਗ੍ਰਾਮ ਅਫੀਮ ਅਤੇ ਇੱਕ ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲੇ 'ਚ ਕਾਰਵਾਈ ਕਰ ਰਹੀ ਪੁਲਿਸ ਵੱਲੋਂ ਮੁਲਜ਼ਮ ਦੇ ਅਗਲੇ ਪਿਛਲੇ ਅਪਰਾਧ ਨਾਲ ਜੂੜੇ ਤਾਰ ਖੰਘਾਲੇ ਜਾ ਰਹੇ ਹਨ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਪੀ (ਡੀ) ਰਿਪੁਤਾਪਨ ਸਿੰਘ (Etv Bharat)

ਨਾਕੇ 'ਤੇ ਕਾਬੂ ਕੀਤਾ ਮੁਲਜ਼ਮ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਪੀ ਡੀ ਰਿਪੁਤਾਪਨ ਸਿੰਘ ਨੇ ਦੱਸਿਆ ਕਿ, ਸਬ-ਇੰਸਪੈਕਟਰ ਬਲਜਿੰਦਰ ਸਿੰਘ ਵਲਟੋਹਾ ਦੀ ਨਿਗਰਾਨੀ ਹੇਠ ਪੁਲੀਸ ਵੱਲੋਂ ਪਿੰਡ ਦਾਸੂਵਾਲ ਵਿੱਚ ਗੁਰਦੁਆਰਾ ਗੁਰੂ ਅਰਜਨ ਦੇਵ ਸਕੂਲ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੱਟੀ ਵਾਲੀ ਸਾਈਡ ਤੋਂ ਆ ਰਹੀ ਇੱਕ ਵਰਨਾਂ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਪੁਲਿਸ ਵੱਲੋਂ ਕਾਰ ਦੀ ਤਲਾਸ਼ੀ ਲੈਣ ’ਤੇ ਉਸ ਵਿੱਚੋਂ 14 ਕਿੱਲੋ 110 ਗ੍ਰਾਮ ਅਫੀਮ ਅਤੇ ਇੱਕ ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਪੁਲਿਸ ਨੇ ਨਸ਼ੀਲਾ ਪਦਾਰਥ ਅਤੇ ਡਰੱਗ ਮਨੀ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਕਾਰ ਚਾਲਕ ਦੀ ਪਛਾਣ ਗੁਰਮੀਤ ਸਿੰਘ ਉਰਫ਼ ਗੀਤੂ ਪੁੱਤਰ ਅਮਰੀਕ ਸਿੰਘ ਵਾਸੀ ਮਰਗਿੰਦਪੁਰਾ ਵਜੋਂ ਹੋਈ।

ਜਾਂਚ ਕਰ ਰਹੀ ਪੁਲਿਸ

ਐੱਸਪੀ ਡੀ ਰਿਪੁਤਾਪਨ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਵਲਟੋਹਾ ਵਿੱਚ ਮੁਕੱਦਮਾ ਨੰਬਰ 117, ਮਿਤੀ 1 ਸਤੰਬਰ 2026 ਨੂੰ ਐੱਨ.ਡੀ.ਪੀ.ਐੱਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਬਰਾਮਦ ਕੀਤੀ ਅਫੀਮ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਮਿਲਣ ਦੀ ਵੀ ਉਮੀਦ ਹੈ।