ਪੰਜਾਬ

punjab

ਕਰਤਾਰਪੁਰ ਲਾਂਘਾ ਖੁੱਲ੍ਹਣ ਨੂੰ ਇੱਕ ਸਾਲ ਹੋਇਆ ਪੂਰਾ, ਕੈਪਟਨ ਨੇ ਸੰਗਤ ਨੂੰ ਦਿੱਤੀਆਂ ਵਧਾਈਆਂ

By

Published : Nov 9, 2020, 1:30 PM IST

Updated : Nov 9, 2020, 2:59 PM IST

ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਲਈ ਇੱਕ ਸਾਲ ਪਹਿਲਾਂ 9 ਨਵੰਬਰ, 2019 ਨੂੰ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ। ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੀ ਚਰਚਾ ਪੂਰੀ ਦੁਨੀਆ ਵਿੱਚ ਰਹੀ। ਲਾਂਘਾ ਖੁੱਲ੍ਹਣ ਦੇ ਇੱਕ ਸਾਲ ਪੂਰਾ ਹੋਣ 'ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ ਹੈ।

1-year-kartarpur-sahib-corridor
ਕਰਤਾਰਪੁਰ ਲਾਂਘਾ ਖੱਲ੍ਹਣ ਨੂੰ ਇੱਕ ਸਾਲ ਹੋਇਆ ਪੂਰਾ

ਚੰਡੀਗੜ੍ਹ: 9 ਨਵੰਬਰ 2019 ਨੂੰ ਭਾਰਤ ਅਤੇ ਪਾਕਿਸਤਾਨ ਨੇ ਇਤਿਹਾਸਕ ਕਦਮ ਚੁੱਕਦਿਆਂ ਪਾਕਿਸਤਾਨ ਵਿਚਲੇ ਇਤਿਹਾਸਕ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਲਈ ਕਰਤਾਰਪੁਰ ਲਾਂਘੇ ਨੂੰ ਖੋਲ੍ਹਿਆ ਗਿਆ ਸੀ।

ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਇੱਕ ਸਾਲ ਪੂਰਾ ਹੋਣ 'ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ-ਮੈਂ ਕੋਰੀਡੋਰ ਦੇ ਮੁੜ ਤੋਂ ਖੁੱਲ੍ਹਣ ਦੀ ਉਮੀਦ ਕਰਦਾ ਹਾਂ ਤਾਂ ਜੋ ਸਾਨੂੰ ਇਤਿਹਾਸਕ ਗੁਰਦੁਆਰੇ ਦੇ ਖੁੱਲ੍ਹੇ ਦਰਸ਼ਨ ਦੀਦਾਰ ਹੋ ਸਕਣ।

ਇਸ ਕੋਰੀਡੋਰ ਦਾ ਉਦਘਾਟਨ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਵੱਲੋਂ ਕੀਤਾ ਗਿਆ ਸੀ। ਲਾਂਘਾ ਖੁੱਲ੍ਹਣ ਤੋਂ ਬਾਅਦ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਵੀ ਦੇਖਣ ਨੂੰ ਮਿਲਿਆ ਪਰ ਕੋਰੋਨਾ ਵਾਇਰਸ ਦੇ ਕਾਰਨ ਇਹ ਇਸ ਸਾਲ 16 ਮਾਰਚ 2020 ਨੂੰ ਭਾਰਤ ਸਰਕਾਰ ਵੱਲੋਂ ਅਸਥਾਈ ਤੌਰ ਉੱਤੇ ਬੰਦ ਕਰ ਦਿੱਤਾ ਗਿਆ। ਮੰਨ੍ਹਿਆ ਜਾ ਰਿਹਾ ਸੀ ਕਿ ਇਹ ਲਾਂਘਾ ਦੋਵੇਂ ਦੇਸ਼ਾਂ ਦਰਮਿਆਨ ਦੂਰੀਆਂ ਨੂੰ ਘੱਟ ਕਰੇਗਾ ਪਰ ਇਹ 4 ਮਹੀਨੇ ਹੀ ਖੁੱਲ੍ਹ ਪਾਇਆ।

ਸ਼੍ਰੀ ਕਰਤਾਰਪੁਰ ਸਾਹਿਬ

ਕਰਤਾਰਪੁਰ ਲਾਂਘਾ

ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੀ ਭਾਰਤੀ ਸਰਹੱਦ ਤੋਂ ਪਾਕਿਸਤਾਨ ਵਿੱਚ ਕਰੀਬ ਚਾਰ ਕਿਲੋਮੀਟਰ ਅੰਦਰ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਹੈ। ਇੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 17-18 ਸਾਲ ਬਿਤਾਏ ਸਨ।

ਇਸ ਲਾਂਘੇ ਜ਼ਰੀਏ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਰਾਹ ਸੌਖਾ ਹੋ ਗਿਆ। ਪਹਿਲਾਂ ਡੇਰਾ ਬਾਬਾ ਨਾਨਕ ਵਿਖੇ ਦੂਰਬੀਨਾਂ ਰਾਹੀਂ ਸੰਗਤ ਵੱਲੋਂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਜਾਂਦੇ ਸਨ।

Last Updated : Nov 9, 2020, 2:59 PM IST

ABOUT THE AUTHOR

...view details