ਪੰਜਾਬ

punjab

ਦੱਖਣੀ ਤਾਈਵਾਨ ਦੇ ਸ਼ਹਿਰ ਕਾਊਸ਼ੁੰਗ 'ਚ 13 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ

By

Published : Oct 15, 2021, 6:35 AM IST

ਅਕਸਰ ਹੀ ਅੱਗ ਲੱਗਣ ਦੀਆਂ ਘਟਨਾਵਾਂ ਹਰ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਦੱਖਣੀ ਤਾਈਵਾਨ ਦੇ ਸ਼ਹਿਰ ਕਾਊਸ਼ੁੰਗ ਵਿੱਚ ਵੀਰਵਾਰ ਨੂੰ ਇੱਕ 13 ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਿਸ ਵਿੱਚ 46 ਲੋਕਾਂ ਦੀ ਮੌਤ ਹੋ ਗਈ, ਜਦਕਿ 51 ਹੋਰ ਜ਼ਖ਼ਮੀ ਹੋ ਗਏ ਹਨ।

13 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ
13 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ

ਹੈਦਰਾਬਾਦ:ਅਕਸਰ ਹੀ ਅੱਗ ਲੱਗਣ ਦੀਆਂ ਘਟਨਾਵਾਂ ਹਰ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਦੱਖਣੀ ਤਾਈਵਾਨ ਦੇ ਸ਼ਹਿਰ ਕਾਊਸ਼ੁੰਗ ਵਿੱਚ ਵੀਰਵਾਰ ਨੂੰ ਇੱਕ 13 ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਿਸ ਵਿੱਚ 46 ਲੋਕਾਂ ਦੀ ਮੌਤ ਹੋ ਗਈ, ਜਦਕਿ 51 ਹੋਰ ਜ਼ਖ਼ਮੀ ਹੋ ਗਏ ਹਨ। ਇਸ ਸਬੰਧੀ ਕਾਊਸ਼ੁੰਗ ਸ਼ਹਿਰ ਦੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਇਮਾਰਤ ਨੂੰ ਅੱਗ ਤੜਕੇ 3 ਵਜੇ ਦੇ ਕਰੀਬ ਲੱਗੀ। ਫਾਇਰ ਵਿਭਾਗ ਦੇ ਕਰਮੀਆਂ ਵੱਲੋਂ ਬਚਾਅ ਕਾਰਜ ਜਾਰੀ ਹੈ।

ਜਾਣਕਾਰੀ ਅਨੁਸਾਰ ਇਮਾਰਤ ਵਪਾਰਕ ਅਤੇ ਅੰਸ਼ਕ ਰੂਪ ਨਾਲ ਰਿਹਾਇਸ਼ੀ ਹੈ। ਜਿਸ ਕਾਰਨ ਅੱਗ 'ਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ ਗਿਆ ਹੈ । ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਹੁਣ ਤੱਕ 46 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਝੁਲਸੇ 51 ਹੋਰ ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।

ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਵਿੱਚ ਲੱਗੀ ਅੱਗ ਬੇਹੱਦ ਭਿਆਨਕ ਸੀ। ਅੱਗ ਕਰਨ ਇਮਾਰਤ ਦੀਆਂ ਕਈ ਮੰਜ਼ਿਲਾਂ ਸੜ ਕੇ ਰਾਖ ਹੋ ਗਈਆਂ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਚਸ਼ਮਦੀਦਾਂ ਅਨੁਸਾਰ ਇਮਾਰਤ ਵਿੱਚ ਤੜਕੇ ਤਿੰਨ ਵਜੇ ਇੱਕ ਭਿਆਨਕ ਧਮਾਕਾ ਹੋਇਆ। ਇਨ੍ਹਾਂ ਦੱਸਿਆ ਕਿ ਜਿਸ ਇਮਾਰਤ ਵਿੱਚ ਅੱਗ ਲੱਗੀ ਹੈ ਉਹ 40 ਸਾਲ ਪੁਰਾਣੀ ਸੀ। ਫਿਲਹਾਲ ਅੱਗ ਲੱਗਣ ਦੇ ਕਾਰਣਾਂ ਦਾ ਪਤਾ ਲਗਾਉਂਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜਾਣੋ ਕਿਉਂ ਮਨਾਇਆ ਜਾਂਦਾ ਹੈ ਦੁਸਹਿਰੇ ਦਾ ਤਿਉਹਾਰ

ABOUT THE AUTHOR

...view details