ਪੰਜਾਬ

punjab

ਮਣੀਪੁਰ 'ਚ ਜ਼ਮੀਨ ਖਿਸਕਣ ਕਾਰਨ 7 ਲੋਕਾਂ ਦੀ ਮੌਤ, ਫੌਜ ਦੇ ਜਵਾਨਾਂ ਸਮੇਤ ਦਰਜਨਾਂ ਲਾਪਤਾ

By

Published : Jun 30, 2022, 6:47 PM IST

ਮਨੀਪੁਰ ਵਿੱਚ, 107 ਟੈਰੀਟੋਰੀਅਲ ਆਰਮੀ ਕੈਂਪ, ਜੋ ਕਿ ਤੁਪੁਲ ਰੇਲਵੇ ਸਟੇਸ਼ਨ ਦੇ ਨੇੜੇ ਸੀ, ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੀ ਮਾਰ ਹੇਠ ਆ ਗਿਆ। ਹਾਦਸੇ ਤੋਂ ਬਾਅਦ 13 ਲੋਕਾਂ ਨੂੰ ਬਚਾਇਆ ਗਿਆ ਹੈ ਤੇ ਮਲਬੇ 'ਚੋਂ ਹੁਣ ਤੱਕ 7 ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ, ਕਈ ਲੋਕ ਅਜੇ ਵੀ ਲਾਪਤਾ ਹਨ।

ਜ਼ਮੀਨ ਖਿਸਕਣ ਕਾਰਨ 7 ਲੋਕਾਂ ਦੀ ਮੌਤ
ਜ਼ਮੀਨ ਖਿਸਕਣ ਕਾਰਨ 7 ਲੋਕਾਂ ਦੀ ਮੌਤ

ਇੰਫਾਲ: ਉੱਤਰ-ਪੂਰਬੀ ਰਾਜ ਮਨੀਪੁਰ ਵਿੱਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਨੇ ਤਬਾਹੀ ਮਚਾਈ ਹੈ। ਜਿਸ ਕਾਰਨ ਪਹਾੜੀ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸੂਬੇ ਦੇ ਨੋਨੀ ਜ਼ਿਲੇ 'ਚ ਵੀ ਭਾਰੀ ਢਿੱਗਾਂ ਡਿੱਗੀਆਂ, ਜਿਸ ਨੇ 107 ਟੈਰੀਟੋਰੀਅਲ ਆਰਮੀ ਕੈਂਪ ਨੂੰ ਮਾਰਿਆ, ਜੋ ਕਿ ਤੁਪੁਲ ਰੇਲਵੇ ਸਟੇਸ਼ਨ ਦੇ ਨੇੜੇ ਸੀ। ਘਟਨਾ ਦੇ ਤੁਰੰਤ ਬਾਅਦ ਪ੍ਰਸ਼ਾਸਨ ਅਤੇ ਫੌਜ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ, ਹੁਣ ਤੱਕ ਮਲਬੇ 'ਚੋਂ 7 ਲੋਕਾਂ ਦੀਆਂ ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ ਤੇ 13 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ, ਕਈ ਲੋਕ ਲਾਪਤਾ ਹਨ।


ਜ਼ਖਮੀਆਂ ਦਾ ਨੋਨੀ ਆਰਮੀ ਮੈਡੀਕਲ ਯੂਨਿਟ 'ਚ ਇਲਾਜ ਕੀਤਾ ਜਾ ਰਿਹਾ ਹੈ, ਗੰਭੀਰ ਜ਼ਖਮੀ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਜਿਰੀਬਾਮ ਨੂੰ ਇੰਫਾਲ ਨਾਲ ਜੋੜਨ ਲਈ ਰੇਲਵੇ ਲਾਈਨ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਸੁਰੱਖਿਆ ਲਈ 107 ਟੈਰੀਟੋਰੀਅਲ ਆਰਮੀ ਦੇ ਜਵਾਨ ਤਾਇਨਾਤ ਕੀਤੇ ਗਏ ਸਨ, ਜ਼ਮੀਨ ਖਿਸਕਣ ਦੀ ਘਟਨਾ ਸਵੇਰੇ 5 ਵਜੇ ਵਾਪਰੀ ਹੋਈ।







ਇਸ ਤੋਂ ਬਾਅਦ ਵੀਰਵਾਰ ਸਵੇਰੇ ਫੌਜ, ਅਸਾਮ ਰਾਈਫਲਜ਼, ਮਣੀਪੁਰ ਪੁਲਿਸ ਵੱਲੋਂ ਵੱਡੇ ਪੱਧਰ 'ਤੇ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਵਿੱਚ ਸਾਈਟ 'ਤੇ ਉਪਲਬਧ ਇੰਜੀਨੀਅਰਿੰਗ ਉਪਕਰਨਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਦੀਮਾਪੁਰ 'ਚ ਫੌਜ ਦੀ ਤੀਜੀ ਕੋਰ ਦੇ ਬੁਲਾਰੇ ਨੇ ਦੱਸਿਆ ਕਿ ਸਵੇਰੇ ਕਈ ਜ਼ਮੀਨ ਖਿਸਕਣ ਕਾਰਨ ਬਚਾਅ ਕਾਰਜ 'ਚ ਰੁਕਾਵਟ ਆਈ। ਫੌਜ ਨੇ ਕਿਹਾ ਕਿ ਬਚਾਅ ਕਾਰਜ ਲਈ ਹੈਲੀਕਾਪਟਰ ਤਿਆਰ ਹਨ।


ਅਮਿਤ ਸ਼ਾਹ ਨੇ ਮਣੀਪੁਰ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ:-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਨੀਪੁਰ ਵਿੱਚ ਇੱਕ ਰੇਲਵੇ ਨਿਰਮਾਣ ਸਥਾਨ ਦੇ ਨੇੜੇ ਢਿੱਗਾਂ ਡਿੱਗਣ ਤੋਂ ਬਾਅਦ ਵੀਰਵਾਰ ਨੂੰ ਉੱਤਰ-ਪੂਰਬ ਦੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਅਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਗੱਲ ਕੀਤੀ। ਗ੍ਰਹਿ ਮੰਤਰੀ ਨੇ ਕਿਹਾ ਕਿ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਦੀ ਟੀਮ ਜ਼ਮੀਨ ਖਿਸਕਣ ਵਾਲੀ ਥਾਂ 'ਤੇ ਪਹੁੰਚ ਗਈ ਹੈ ਜਦਕਿ ਦੋ ਹੋਰ ਟੀਮਾਂ ਰਸਤੇ 'ਚ ਹਨ।




ਸ਼ਾਹ ਨੇ ਟਵੀਟ ਕੀਤਾ, ਮਨੀਪੁਰ ਦੇ ਤੁਪੁਲ ਰੇਲਵੇ ਸਟੇਸ਼ਨ ਨੇੜੇ ਜ਼ਮੀਨ ਖਿਸਕਣ ਤੋਂ ਬਾਅਦ ਮੁੱਖ ਮੰਤਰੀ ਐਨ ਬੀਰੇਨ ਸਿੰਘ ਅਤੇ ਅਸ਼ਵਨੀ ਵੈਸ਼ਨਵ ਨਾਲ ਗੱਲਬਾਤ ਕੀਤੀ। ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ। NDRF ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ 'ਚ ਜੁਟ ਗਈ ਹੈ। ਦੋ ਹੋਰ ਟੀਮਾਂ ਟੁਪੁਲ ਦੇ ਰਾਹ 'ਤੇ ਹਨ।

ਇਹ ਵੀ ਪੜੋ:-ਜੰਮੂ-ਕਸ਼ਮੀਰ: ਬਾਂਦੀਪੋਰਾ 'ਚ ਅੱਤਵਾਦੀ ਟਿਕਾਣਾ ਕਿਵੇਂ ਹੋਇਆ ਤਬਾਹ, ਦੇਖੋ ਵੀਡੀਓ

ABOUT THE AUTHOR

...view details