ਪੰਜਾਬ

punjab

G20 Summit: ਜੀ20 ਵਿੱਚ ਸ਼ਾਮਲ ਹੋਣ ਲਈ ਭਾਰਤ ਪਹੁੰਚੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ

By ETV Bharat Punjabi Team

Published : Sep 8, 2023, 7:49 PM IST

Joe Biden For G20 Summit : ਜੀ20 ਸਿਖਰ ਸੰਮੇਲਨ ਦੀ ਮੇਜ਼ਬਾਨੀ ਭਾਰਤ ਕਰ ਰਿਹਾ ਹੈ। ਇਸ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ ਵਿਦੇਸ਼ੀ ਮਹਿਮਾਨ ਪਹੁੰਚਣੇ ਸ਼ੁਰੂ ਹੋ ਚੁੱਕੇ ਹਨ। ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਵੀ ਭਾਰਤ ਆ ਚੁੱਕੇ ਹਨ।

G20 Summit
G20 Summit

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਜੋ ਬਾਈਡਨ 9 ਅਤੇ 10 ਸਤੰਬਰ ਨੂੰ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਸਥਿਤ ਅਤਿ ਆਧੁਨਿਕ ਭਾਰਤ ਮੰਡਪਮ ਕਨਵੈਨਸ਼ਨ ਸੈਂਟਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਭਾਰਤ ਪਹੁੰਚੇ ਹਨ। ਉਨ੍ਹਾਂ ਦਾ ਸਵਾਗਤ ਰਾਜ ਮੰਤਰੀ ਸਿਵਲ ਏਵੀਏਸ਼ਨ ਜਨਰਲ (ਸੇਵਾਮੁਕਤ) ਵੀਕੇ ਸਿੰਘ ਨੇ ਕੀਤਾ। (Joe Biden In G20 Summit)


ਥੋੜੀ ਦੇਰ ਬਾਅਦ ਕਰਨਗੇ ਮੀਟਿੰਗ: ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨਵੀਂ ਦਿੱਲੀ ਵਿੱਚ ਬਹੁ-ਉਡੀਕ ਵਾਲੇ ਜੀ-20 ਸੰਮੇਲਨ ਲਈ ਸ਼ੁੱਕਰਵਾਰ ਨੂੰ ਭਾਰਤ ਪਹੁੰਚੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੋ-ਪੱਖੀ ਗੱਲਬਾਤ ਕਰਨਗੇ। ਭਾਰਤ ਵਿੱਚ ਜੀ -20: ਯੂਐਸ ਦੇ ਰਾਸ਼ਟਰਪਤੀ ਜੋ ਬਾਈਡਨ ਜੀ -20 ਸੰਮੇਲਨ ਲਈ ਦਿੱਲੀ ਪਹੁੰਚਣ ਤੋਂ ਬਾਅਦ ਹੋਟਲ ਲਈ ਰਵਾਨਾ ਹੋਏ। ਉਹ ਅੱਜ, ਬਾਅਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਕਰਨਗੇ।


ਇਸ ਤੋਂ ਪਹਿਲਾਂ ਵ੍ਹਾਈਟ ਹਾਊਸ ਨੇ ਕਿਹਾ ਸੀ ਕਿ ਜੀ-20 ਸੰਮੇਲਨ ਲਈ ਭਾਰਤ ਦੌਰੇ ਦੌਰਾਨ ਬਾਈਡੇਨ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀਡੀਸੀ) ਦੇ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੇ। ਫਰਸਟ ਲੇਡੀ ਜਿਲ ਬਾਈਡਨ, ਦਾ ਸੋਮਵਾਰ ਨੂੰ ਕੋਵਿਡ -19 ਪਾਜ਼ੀਟਿਵ ਆਇਆ। ਇਸ ਤੋਂ ਬਾਅਦ ਰਾਸ਼ਟਰਪਤੀ ਬਾਈਡੇਨ ਦਾ ਵੀ ਕੋਰੋਨਾ ਟੈਸਟ ਕੀਤਾ ਗਿਆ, ਜੋ ਕਿ ਨੈਗੇਟਿਵ ਆਇਆ। ਭਾਰਤ ਲਈ ਰਵਾਨਾ ਹੋਣ ਤੋਂ ਇੱਕ ਘੰਟਾ ਪਹਿਲਾਂ, ਵ੍ਹਾਈਟ ਹਾਊਸ ਨੇ ਕਿਹਾ, "ਰਾਸ਼ਟਰਪਤੀ ਨੇ ਕੋਵਿਡ ਟੈਸਟ ਨੈਗੇਟਿਵ ਆਇਆ ਹੈ।"


ਬ੍ਰਿਟੇਨ ਦੀ ਪੀਐਮ ਰਿਸ਼ੀ ਸੁਨਕ ਵੀ ਪਹੁੰਚੇ ਭਾਰਤ:ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦਿੱਲੀ ਪਹੁੰਚ ਗਏ ਹਨ। ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਅਸ਼ਵਿਨੀ ਚੌਬੇ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਪਤਨੀ ਅਕਸ਼ਾ ਮੂਰਤੀ ਦਾ ਭਾਰਤ ਦੀ ਧੀ ਅਤੇ ਜਵਾਈ ਵਜੋਂ ਸਵਾਗਤ ਕੀਤਾ। ਕੇਂਦਰੀ ਮੰਤਰੀ ਚੌਬੇ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਨੂੰ ਰੁਦਰਾਕਸ਼, ਸ਼੍ਰੀਮਦ ਭਾਗਵਤ ਗੀਤਾ ਅਤੇ ਹਨੂੰਮਾਨ ਚਾਲੀਸਾ ਵੀ ਭੇਟ ਕੀਤੀ। ਪਾਲਮ ਹਵਾਈ ਅੱਡੇ 'ਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦਾ ਸਵਾਗਤ ਕਰਦੇ ਹੋਏ ਕੇਂਦਰੀ ਮੰਤਰੀ ਚੌਬੇ ਨੇ ਜੈ ਸੀਆਰਾਮ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਭਾਰਤ (Rishi Sunak In G-20 Summit) ਨੂੰ ਆਪਣੇ ਪੁਰਖਿਆਂ ਦੀ ਧਰਤੀ ਦੱਸਿਆ। ਚੌਬੇ ਨੇ ਉਨ੍ਹਾਂ ਨੂੰ ਕਿਹਾ ਕਿ ਭਾਰਤ ਦੀ ਧਰਤੀ ਤੁਹਾਡੇ ਪੁਰਖਿਆਂ ਦੀ ਧਰਤੀ ਹੈ। ਹਰ ਕੋਈ ਤੁਹਾਡੇ ਇੱਥੇ ਆਉਣ ਲਈ ਬਹੁਤ ਉਤਸੁਕ ਹੈ।

ABOUT THE AUTHOR

...view details