ਪੰਜਾਬ

punjab

400 ਸਾਲਾਂ ਪ੍ਰਕਾਸ਼ ਪੁਰਬ: ਦੇਸ਼ ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਦਾ ਕਰਜ਼ਦਾਰ: ਸ਼ਾਹ

By

Published : Apr 21, 2022, 10:09 AM IST

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾਂ ਪ੍ਰਕਾਸ਼ ਪੁਰਬ (400th Parkash Purab of Sikh Guru Tegh Bahadur) ਨੂੰ ਸਮਰਪਿਤ ਲਾਲ ਕਿਲ੍ਹੇ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਚ ਬੀਤੇ ਦਿਨ ਇਸ ਕੌਮੀ ਪ੍ਰੋਗਰਾਮ ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਿਰਕਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਦਾ ਕਰਜ਼ਦਾਰ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ
ਗ੍ਰਹਿ ਮੰਤਰੀ ਅਮਿਤ ਸ਼ਾਹ

ਚੰਡੀਗੜ੍ਹ: ਕੇਂਦਰੀ ਮੰਤਰੀ ਅਮਿਤ ਸ਼ਾਹ ਬੀਤੇ ਦਿਨ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮ ’ਚ ਪਹੁੰਚੇ। ਇਹ ਸਮਾਗਮ ਲਾਲ ਕਿਲ੍ਹੇ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ’ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨਗੇ। ਨਾਲ ਹੀ ਸਮੂਹ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ।

ਕੌਮ ਮਹਾਨ ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਦੀ ਕਰਜ਼ਦਾਰ: ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਮੁੱਚੀ ਕੌਮ ਮਹਾਨ ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਦੀ ਕਰਜ਼ਦਾਰ ਹੈ। ਜਿੱਥੇ ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਹੋਇਆ ਸੀ, ਮੋਦੀ ਸਰਕਾਰ ਇਹ ਪ੍ਰੋਗਰਾਮ ਕਰ ਰਹੀ ਹੈ, ਇਹ ਚੰਗੀ ਕਿਸਮਤ ਦੀ ਗੱਲ ਹੈ। ਅਮਿਤ ਸ਼ਾਹ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਦੀ ਰੱਖਿਆ ਦੇ ਲਈ ਚਾਰ ਸਾਹਿਬਜਾਦਿਆਂ ਸਹਿਤ ਆਪਣਾ ਬਲਿਦਾਨ ਕਰ ਸਿੱਖ ਗੁਰੂਆਂ ਦੀ ਮਹਾਨ ਪਰੰਪਰਾ ਨੂੰ ਅੱਗੇ ਵਧਾਇਆ। ਭਾਰਤ ਮਹਾਨ ਸਿੱਖ ਗੁਰੂਆਂ ਦੇ ਬਲਿਦਾਨ ਦਾ ਕਰਜ਼ਦਾਰ ਹੈ।

ਗ੍ਰਹਿ ਮੰਤਰੀ ਨੇ ਅੱਗੇ ਕਿਹਾ ਕਿ ਹਰ ਇੱਕ ਦੇਸ਼ਵਾਸੀ ਦੇ ਮਨ ਚ ਗੁਰੂ ਤੇਗ ਬਹਾਦਰ ਜੀ ਦੇ ਪ੍ਰਤੀ ਬਹੁਤ ਹੀ ਜਿਆਦਾ ਸ਼ਰਧਾ ਭਾਵਨਾ ਹੈ। ਕਸ਼ਮੀਰੀ ਪੰਡਿਤਾਂ ਨੇ ਜਦੋ ਆਪਣੇ ’ਤੇ ਹੋ ਰੇ ਜੁਲਮਾਂ ਦੀ ਜਾਣਕਾਰੀ ਗੁਰੂ ਜੀ ਨੂੰ ਦਿੱਤੀ ਤਾਂ ਉਨ੍ਹਾਂ ਨੇ ਹਿੰਦੂ ਧਰਮ ਦੀ ਰੱਖਿਆ ਦੇ ਲਈ ਚਾਂਦਨੀ ਚੌਕ ਦੇ ਸਾਹਮਣੇ ਗੁਰੂਦੁਆਰਾ ਸ਼ੀਸ਼ਗੰਜ ਚ ਆਪਣਾ ਬਲਿਦਾਨ ਦਿੱਤਾ। ਇਸ ਲਈ ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ।

ਵਿਸ਼ਵ ਭਰ ’ਚ ਸਿੱਖ ਗੂਰੂਆਂ ਦੀ ਸਿੱਖਿਆ ਦਾ ਪ੍ਰਚਾਰ ਅਤੇ ਪ੍ਰਸਾਰ: ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ, ਗੁਰੂ ਤੇਗ ਬਹਾਦਰ ਜੀ ਦਾ 400ਵਾਂ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਵਧੀਆ ਭਾਗ ਪੀਐੱਮ ਨਰਿੰਦਰ ਮੋਦੀ ਨੂੰ ਮਿਲਿਆ। ਜਿਸਨੂੰ ਪੀਐੱਮ ਮੋਦੀ ਨੇ ਪੂਰੇ ਮਨ ਅਤੇ ਭਗਤੀ ਭਾਵਨਾ ਦੇ ਨਾਲ ਮਨਾ ਕੇ ਨਾ ਸਿਰਫ ਭਾਰਤ ਬਲਕਿ ਵਿਸ਼ਵ ਭਰ ਚ ਮਹਾਨ ਸਿੱਖ ਗੂਰੂਆਂ ਦੀ ਸਿੱਖਿਆ ਅਤੇ ਆਦਰਸ਼ਾਂ ਦਾ ਪ੍ਰਚਾਰ ਅਤੇ ਪ੍ਰਸਾਰ ਕੀਤਾ।

ਮੋਦੀ ਸਰਕਾਰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਸਮਰਪਿਤ:ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਹੈ। ਪੀਐੱਮ ਮੋਦੀ ਜੀ ਦੀ ਅਗਵਾਈ ਚ ਦੇਸ਼ਭਰ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵਾਂ ਪ੍ਰਕਾਸ਼ ਦਿਹਾੜੇ ਨੂੰ ਧੁਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸੇ ਸਬੰਧ ’ਚ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੇ ਅਧੀਨ ਲਾਲ ਕਿਲ੍ਹੇ ਚ ਅਲੌਕਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ।

ਇਹ ਵੀ ਪੜੋ:ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ’ਤੇ ਸਮਾਗਮ, ਪੀਐੱਮ ਮੋਦੀ ਕਰਨਗੇ ਸ਼ਿਰਕਤ

TAGGED:

ABOUT THE AUTHOR

...view details