ਪੰਜਾਬ

punjab

ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ: 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ

By

Published : Sep 5, 2021, 5:18 PM IST

ਮੁਜ਼ੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਕਿਸਾਨ ਏਕਤਾ ਦੀ ਤਾਕਤ ਦਾ ਇੱਕ ਵਿਸ਼ਾਲ ਪ੍ਰਦਰਸ਼ਨ ਸਾਬਤ ਹੋਈ, ਕਿਉਂਕਿ 15 ਸੂਬਿਆਂ ਦੀਆਂ 300 ਤੋਂ ਵੱਧ ਕਿਸਾਨ ਯੂਨੀਅਨਾਂ ਨੇ ਸਾਂਝੇ ਕਿਸਾਨ ਮੋਰਚੇ (ਐਸਕੇਐਮ) ਦੀ ਅਗਵਾਈ ਹੇਠ ਹਿੱਸਾ ਲਿਆ ਅਤੇ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ।

27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ
27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ

ਮੁਜ਼ੱਫਰਨਗਰ (ਉੱਤਰ ਪ੍ਰਦੇਸ਼): ਮੁਜ਼ੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਕਿਸਾਨ ਏਕਤਾ ਦੀ ਤਾਕਤ ਦਾ ਇੱਕ ਵਿਸ਼ਾਲ ਪ੍ਰਦਰਸ਼ਨ ਸਾਬਤ ਹੋਈ, ਕਿਉਂਕਿ 15 ਸੂਬਿਆਂ ਦੀਆਂ 300 ਤੋਂ ਵੱਧ ਕਿਸਾਨ ਯੂਨੀਅਨਾਂ ਨੇ ਸਾਂਝੇ ਕਿਸਾਨ ਮੋਰਚੇ (ਐਸਕੇਐਮ) ਦੀ ਅਗਵਾਈ ਹੇਠ ਹਿੱਸਾ ਲਿਆ ਅਤੇ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਦੇ ਆਪਣੇ ਸੰਕਲਪ ਨੂੰ ਦੁਹਰਾਇਆ ਤੇ ਵਿਰੋਧ ਜਾਰੀ ਰੱਖਣ ਦੀ ਅਪੀਲ ਕੀਤੀ ਗਈ।

27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ

ਉਥੇ ਹੀ ਇਸ ਮੌਕੇ ਕਿਸਾਨਾਂ ਨੇ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਤੇ ਕਿਹਾ ਕਿ ਵੱਖ-ਵੱਖ ਸੂਬਿਆਂ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਖੇਤਾ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੁਝ ਕੁ ਕਿਸਾਨ ਹੀ ਵਿਰੋਧ ਕਰ ਰਹੇ ਹਨ ਹੁਣ ਅਸੀਂ ਆਪਣੇ ਆਵਾਜ਼ ਬੁਲੰਦ ਕਰਦੇ ਹੋਏ ਕੇਂਦਰ ਦੀ ਭਾਜਪਾ ਸਰਕਾਰ ਨੂੰ ਆਪਣੀ ਏਕਤਾਂ ਦਿਖਾਉਣੀ ਹੈ ਤੇ ਇਹ ਸਾਬਤ ਕਰਨਾ ਹੈ ਕਿ ਪੂਰੇ ਦੇਸ਼ ਦੇ ਹੀ ਕਿਸਾਨ ਇਹਨਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

ਇਹ ਵੀ ਪੜੋ: ਮੁਜ਼ੱਫਰਨਗਰ: ਕਿਸਾਨ ਮਹਾਪੰਚਾਇਤ ’ਚ ਲਏ ਗਏ ਵੱਡੇ ਫੈਸਲੇ

ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਿਸਾਨ ਅੰਦੋਲਨ ਨੂੰ ਸਾਰੀਆਂ ਜਾਤਾਂ, ਧਰਮਾਂ, ਰਾਜਾਂ, ਵਰਗਾਂ, ਛੋਟੇ ਵਪਾਰੀਆਂ ਅਤੇ ਸਮਾਜ ਦੇ ਸਾਰੇ ਵਰਗਾਂ ਦਾ ਸਮਰਥਨ ਹੈ। ਕਿਸਾਨਾਂ ਨੇ ਕਿਹਾ ਕਿ ਮਹਾਪੰਚਾਇਤ ਅੱਜ ਮੋਦੀ ਅਤੇ ਯੋਗੀ ਸਰਕਾਰਾਂ ਨੂੰ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਖੇਤ ਅੰਦੋਲਨ ਦੇ ਸਮਰਥਕਾਂ ਦੀ ਸ਼ਕਤੀ ਦਾ ਅਹਿਸਾਸ ਕਰਵਾਏਗੀ। ਮੁਜ਼ੱਫਰਨਗਰ ਮਹਾਪੰਚਾਇਤ ਪਿਛਲੇ ਨੌਂ ਮਹੀਨਿਆਂ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਮਹਾਪੰਚਾਇਤ ਹੈ।

ਕਿਸਾਨ ਆਗੂਆਂ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਜੇਕਰ ਸਰਕਾਰਾਂ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ 2022 ਵਿੱਚ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿਧਾਨ ਸਭਾ ਚੋਣਾਂ ਵਿੱਚ ਸੱਤਾਧਾਰੀ ਭਾਜਪਾ ਦੇ ਵਿਰੁੱਧ ਪ੍ਰਚਾਰ ਕਰਨਗੇ। ਕਿਸਾਨਾਂ ਨੇ ਲੋਕ ਸਭਾ ਚੋਣਾਂ ਹੋਣ 'ਤੇ 2024 ਤੱਕ ਆਪਣਾ ਅੰਦੋਲਨ ਜਾਰੀ ਰੱਖਣ ਦੀ ਗੱਲ ਵੀ ਕਹੀ ਹੈ।

ਬੀਕੇਯੂ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਪੱਤਰਕਾਰਾਂ ਨੂੰ ਕਿਹਾ, "ਇਹ ਕਿਸਾਨਾਂ ਦੀ ਤਾਕਤ ਹੈ ਅਤੇ ਕਦੋਂ ਤੱਕ ਸਰਕਾਰਾਂ ਸਾਡੇ ਅਧਿਕਾਰਾਂ ਤੋਂ ਇਨਕਾਰ ਕਰਦੀਆਂ ਰਹਿਣਗੀਆਂ। ਕਿਸਾਨ ਆਪਣੇ ਆਪ ਹੀ ਕਈ ਰਾਜਾਂ ਤੋਂ ਆਏ ਹਨ ਅਤੇ ਉਹ ਇੱਥੇ ਕਿਸੇ ਸਿਆਸੀ ਪਾਰਟੀ ਲਈ ਨਹੀਂ ਆਏ ਹਨ।"

ਟਿਕੈਤ ਨੇ ਕਿਹਾ ਕਿ ਭਾਰਤ ਨੂੰ ਹੁਣ ਵਿਕਰੀ ਲਈ ਰੱਖਿਆ ਜਾ ਰਿਹਾ ਹੈ ਅਤੇ ਰਾਸ਼ਟਰੀ ਸੰਪਤੀ ਨੂੰ ਨਿੱਜੀ ਖੇਤਰ ਨੂੰ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ ਗੰਨਾ ਕਿਸਾਨਾਂ ਦੇ ਸਮਰਥਨ ਵਿੱਚ ਲਖਨਊ ਵਿੱਚ ਹੋਵੇਗੀ।

ਕਾਨੂੰਨ ਰੱਦ ਕਰਵਾਕੇ ਹੀ ਪਿੱਛੇ ਮੁੜਾਂਗੇ: ਰਾਜੇਵਾਲ

ਇਸ ਦੌਰਾਨ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਸਾਰਾ ਦੇਸ਼ ਸੰਕਟ ’ਚ ਹੈ। ਜੋ ਆਦਮੀ ਸਖ਼ਤ ਮਿਹਨਤ ਕਰਦਾ ਹੈ, ਉਹ ਭੁੱਖਾ ਮਰ ਰਿਹਾ ਹੈ। ਜੋ ਆਦਮੀ ਏ.ਸੀ. ’ਚ ਬੈਠਾ ਹੈ, ਕਾਰਪੋਰੇਟ ਹਾਊਸ ਚਲਾਉਂਦਾ ਹੈ, ਦੇਸ਼ ਦੀ ਸਾਰੀ ਦੌਲਤ ਉਸ ਵੱਲ ਧੱਕੇ ਨਾਲ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਿੰਦੂ ਮੁਸਲਮਾਨ ਦਾ ਨਾਮ ਲੈ ਕੇ ਭਾਜਪਾ ਸੱਤਾ ’ਚ ਆ ਗਈ ਹੈ। ਮੋਦੀ ਸਰਕਾਰ ਨੇ ਖੇਤੀ ਸੈਕਟਰ ਨੂੰ ਵੀ ਕਾਰਪੋਰੇਟ ਹਾਊਸ ਸਾਹਮਣੇ ਪਰੋਸ ਦਿੱਤਾ ਹੈ। ਰਾਜੇਵਾਲ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਅਸੀਂ 11 ਵਾਰ ਬਹਿਸ ਕੀਤੀ ਪਰ ਸਰਕਾਰ ਕੋਲ ਕੋਈ ਜਵਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ।

ਅਦਾਕਾਰਾ ਸੋਨੀਆ ਮਾਨ ਦੀ ਲਲਕਾਰ

ਕਿਸਾਨ ਮਹਾਪੰਚਾਇਤ ’ਚ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ ਵੀ ਸ਼ਮੂਲੀਅਤ ਕੀਤੀ। ਮੰਚ ਤੋਂ ਸੰਬੋਧਨ ਕਰਦੇ ਹੋਏ ਸੋਨੀਆ ਮਾਨ ਨੇ ਕਿਹਾ ਕਿ ਅੱਜ ਮੁਜ਼ੱਫਰਨਗਰ ਦੀ ਧਰਤੀ ’ਤੇ ਕਿਸਾਨਾਂ ਦਾ ਵੱਡਾ ਇਕੱਠ ਹੋ ਰਿਹਾ ਹੈ। ਸੋਨੀਆ ਮਾਨ ਨੇ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉੱਤਰ ਪ੍ਰਦੇਸ਼ ’ਚ ਯੋਗੀ ਸਰਕਾਰ ਦੀ ਧੱਕਾ-ਸ਼ਾਹੀ ਅਤੇ ਅੱਤਿਆਚਾਰ ਵੇਖਦੇ ਅਸੀਂ ਇਸ ਦਾ ਵਿਰੋਧ ਕਰਦੇ ਹਾਂ।

ਇਹ ਵੀ ਪੜੋ: ਕਿਸਾਨ ਮਹਾਪੰਚਾਇਤ: ਕਿਸਾਨਾਂ ਦੇ ਹੱਕ 'ਚ ਉੱਤਰੇ ਭਾਜਪਾ ਸਾਂਸਦ

ਸੋਨੀਆ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਪਿਛਲੇ ਇਕ ਸਾਲ ਤੋਂ ਬਾਰਡਰਾਂ ’ਤੇ ਹੈ ਪਰ ਆਰ. ਐੱਸ. ਐੱਸ. ਅਤੇ ਭਾਜਪਾ ਸਰਕਾਰ ’ਤੇ ਜੂੰ ਨਹੀਂ ਸਿਰਕ ਰਹੀ। ਪਿਛਲੇ ਦਿਨੀਂ ਹਰਿਆਣਾ ’ਚ ਕਿਸਾਨਾਂ ਨਾਲ ਗੰਦਾ ਸਲੂਕ ਕੀਤਾ ਗਿਆ, ਉਹ ਵੀ ਭਾਜਪਾ ਦੇ ਅੰਡਰ ਆਉਂਦਾ ਹੈ। ਅਸੀਂ ਭਾਜਪਾ ਦਾ ਬਾਇਕਾਟ ਕਰਦੇ ਹਾਂ, ਇਸ ਸਾਲ ਦੀਆਂ 2022 ਦੀਆਂ ਚੋਣਾਂ ’ਚ ਤੁਸੀਂ ਆਰ. ਐੱਸ. ਐੱਸ. ਦਾ ਵਿਰੋਧ ਕਰੋ, ਹਰ ਕੋਈ ਧਰਮ ਸਿਖਾਉਂਦਾ ਹੈ, ਇਨਸਾਨੀਅਤ ਨਾ ਕਿ ਦੰਗਾ-ਫਸਾਦ। ਸਾਡਾ ਕਿਸਾਨ ਅੰਦੋਲਨ ਸਿਖਾਉਂਦਾ ਹੈ ਏਕਤਾ, ਕਿਸਾਨ ਏਕਤਾ ਜ਼ਿੰਦਾਬਾਦ।

ABOUT THE AUTHOR

...view details