ਪੰਜਾਬ

punjab

ਆਦੇਸ਼ ਗੁਪਤਾ ਨੇ ਸਾਂਭਿਆ ਦਿੱਲੀ ਭਾਜਪਾ ਪ੍ਰਧਾਨ ਦਾ ਅਹੁਦਾ, ਮਨੋਜ ਤਿਵਾੜੀ ਨੂੰ ਹਟਾਇਆ ਗਿਆ

By

Published : Jun 2, 2020, 4:55 PM IST

ਭਾਰਤੀ ਜਨਤਾ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨੋਜ ਤਿਵਾੜੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਮਨੋਜ ਤਿਵਾੜੀ ਦੀ ਥਾਂ ਹੁਣ ਆਦੇਸ਼ ਗੁਪਤਾ ਨੂੰ ਦਿੱਲੀ ਭਾਜਪਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ

ਆਦੇਸ਼ ਗੁਪਤਾ ਨੇ ਸਾਂਭਿਆ ਦਿੱਲੀ ਭਾਜਪਾ ਪ੍ਰਧਾਨ ਦਾ ਅਹੁਦਾ
ਆਦੇਸ਼ ਗੁਪਤਾ ਨੇ ਸਾਂਭਿਆ ਦਿੱਲੀ ਭਾਜਪਾ ਪ੍ਰਧਾਨ ਦਾ ਅਹੁਦਾ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨੋਜ ਤਿਵਾੜੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਹੁਣ ਆਦੇਸ਼ ਗੁਪਤਾ ਨੂੰ ਦਿੱਲੀ ਭਾਜਪਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਣਯੋਗ ਹੈ ਕਿ ਮਨੋਜ ਤਿਵਾੜੀ ਦਾ ਕਾਰਜਕਾਲ ਖਤਮ ਹੋਣ ਜਾ ਰਿਹਾ ਸੀ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ।

ਆਦੇਸ਼ ਗੁਪਤਾ ਉੱਤਰੀ ਐਮਸੀਡੀ ਦੇ ਸਾਬਕਾ ਮੇਅਰ ਰਹਿ ਚੁੱਕੇ ਹਨ ਤੇ ਮੌਜੂਦਾ ਸਮੇਂ 'ਚ ਕੌਂਸਲਰ ਹਨ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਵੱਲੋਂ ਉਨ੍ਹਾਂ ਨੂੰ ਦਿੱਲੀ ਭਾਜਪਾ ਪ੍ਰਧਾਨ ਦੇ ਅਹੁਦੇ ‘ਤੇ ਨਿਯੁਕਤ ਕੀਤਾ ਹੈ।

ਦੱਸਣਯੋਗ ਹੈ ਕਿ ਦਿੱਲੀ ਚੋਣਾਂ 'ਚ ਭਾਜਪਾ ਦੀ ਨਿਰਾਸ਼ਾਜਨਕ ਹਾਰ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਸੀ ਕਿ ਭਾਜਪਾ ਮਨੋਜ ਤਿਵਾੜੀ ਨੂੰ ਫਿਰ ਪ੍ਰਧਾਨ ਨਹੀਂ ਬਣਾਏਗੀ। ਚੋਣਾਂ ਤੋਂ ਬਾਅਦ ਇਸ ਅਹੁਦੇ ਲਈ ਲਾਬਿੰਗ ਤੇਜ਼ ਹੋ ਗਈ ਸੀ ਤੇ ਕਈ ਨੇਤਾ ਦਿੱਲੀ ਭਾਜਪਾ ਪ੍ਰਧਾਨ ਦੇ ਅਹੁਦੇ ਲਈ ਕੋਸ਼ਿਸ਼ਾਂ ਕਰ ਰਹੇ ਸਨ।

ਭਾਜਪਾ ਪਾਰਟੀ ਦੇ ਸੂਤਰਾਂ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਮਨੋਜ ਤਿਵਾੜੀ ਨੂੰ ਭਾਜਪਾ ਪ੍ਰਧਾਨ ਵਜੋਂ ਦੁਬਾਰਾ ਮੌਕਾ ਨਾ ਦਿੱਤਾ ਗਿਆ ਤਾਂ ਉਨ੍ਹਾਂ ਨੂੰ ਇਕ ਹੋਰ ਵੱਡੀ ਜ਼ਿੰਮੇਵਾਰੀ ਦੇਣੀ ਪਵੇਗੀ। ਕਿਉਂਕਿ ਉਹ ਪਾਰਟੀ ਦਾ ਸਟਾਰ ਪ੍ਰਚਾਰਕ ਹਨ।

ABOUT THE AUTHOR

...view details