ਪੰਜਾਬ

punjab

ਦਿੱਲੀ ਵਿਧਾਨ ਸਭਾ ਚੋਣਾਂ: ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਅੱਜ ਕਰੇਗੀ ਉਮੀਦਵਾਰਾਂ ਦਾ ਐਲਾਨ

By

Published : Jan 18, 2020, 7:54 AM IST

ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਸਨਿੱਚਰਵਾਰ ਨੂੰ ਬੈਠਕ ਹੋਣ ਜਾ ਰਹੀ ਹੈ ਜਿਸ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।

Delhi election
ਕਾਂਗਰਸ ਦੀ ਕੇਂਦਰੀ ਚੋਣ ਕਮੇਟੀ

ਨਵੀਂ ਦਿੱਲੀ: ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਸਨਿੱਚਰਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰਨ ਲਈ ਬੈਠਕ ਹੋਣ ਜਾ ਰਹੀ ਹੈ। ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਮਿਤੀ 21 ਜਨਵਰੀ ਹੈ।

ਦਿੱਲੀ ਕਾਂਗਰਸ ਦੇ ਮੁਖੀ ਸੁਭਾਸ਼ ਚੋਪੜਾ ਨੇ ਕਿਹਾ ਹੈ ਕਿ ਜ਼ਿਆਦਾਤਰ ਉਮੀਦਵਾਰਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਪਾਰਟੀ ਦੇ ਰਾਜਦ ਨਾਲ ਗੱਠਜੋੜ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਹੁਣ 1 ਫਰਵਰੀ ਨੂੰ ਹੋਵੇਗੀ ਨਿਰਭਯਾ ਦੇ ਦੋਸ਼ੀਆਂ ਨੂੰ ਫ਼ਾਂਸੀ

70 ਮੈਂਬਰੀ ਦਿੱਲੀ ਵਿਧਾਨ ਸਭਾ ਲਈ ਵੋਟਿੰਗ 8 ਫਰਵਰੀ ਨੂੰ ਹੋਵੇਗੀ। ਵੋਟਾਂ ਦੀ ਗਿਣਤੀ 11 ਫਰਵਰੀ ਨੂੰ ਹੋਵੇਗੀ।

ਦੱਸ ਦਈਏ ਕਿ ਬੀਤੇ ਦਿਨ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਭਾਜਪਾ ਹੈੱਡਕੁਆਰਟਰ ਵਿਖੇ ਹੋਈ ਜਿਸ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ ਲਈ 70 ਵਿੱਚੋਂ 57 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ।

ABOUT THE AUTHOR

...view details