ਪੰਜਾਬ

punjab

ਅੰਬਾਲਾ: ਪੰਜੋਖੜਾ ਸਾਹਿਬ ਪਹੁੰਚੇ ਅਨਿਲ ਵਿਜ ਨੂੰ ਕਿਸਾਨਾਂ ਨੇ ਵਿਖਾਏ ਕਾਲੇ ਝੰਡੇ

By

Published : Nov 30, 2020, 4:34 PM IST

ਭਾਜਪਾ ਖਿਲਾਫ ਕਿਸਾਨਾਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ। ਸੋਮਵਾਰ ਨੂੰ ਸਿਰਸਾ ਵਿੱਚ ਡਿਪਟੀ ਮੁੱਖ ਮੰਤਰੀ ਦੇ ਘਰ ਦੇ ਸਾਹਮਣੇ ਕਿਸਾਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਹੁਣ ਅੰਬਾਲਾ ਵਿੱਚ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਕਿਸਾਨਾਂ ਨੇ ਕਾਲੇ ਝੰਡੇ ਵਿਖਾ ਨਾਅਰੇਬਾਜ਼ੀ ਕੀਤੀ।

ਫ਼ੋਟੋ
ਫ਼ੋਟੋ

ਅੰਬਾਲਾ: ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਜੋਰਾਂ 'ਤੇ ਹੈ। ਪਿਛਲੇ 5 ਦਿਨਾਂ ਤੋਂ ਲਗਾਤਾਰ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੇ ਸਰਕਾਰ ਨੂੰ ਵੀ ਗੋਡੇ ਟੇਕਣ ਲਈ ਮਜਬੂਰ ਦਿਖਾਈ ਦੇ ਰਹੀ ਹੈ। ਇਸ ਦੌਰਾਨ ਸੋਮਵਾਰ ਨੂੰ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਅੰਬਾਲਾ ਦੇ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ਨੂੰ ਵੀ ਉਥੋਂ ਵਾਪਸ ਪਰਤਣ ਲਈ ਮਜਬੂਰ ਹੋਣਾ ਪਿਆ।

ਅੰਬਾਲਾ ਵਿੱਚ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਕਿਸਾਨਾਂ ਨੇ ਵਿਖਾਏ ਕਾਲੇ ਝੰਡੇ

ਦਰਅਸਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਮੌਕੇ ਅਨਿਲ ਵਿਜ ਮੱਥਾ ਟੇਕਣ ਲਈ ਆਪਣੇ ਗੋਦ ਲਏ ਹੋਏ ਪਿੰਡ ਦੇ ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਵਿਖੇ ਪਹੁੰਚੇ ਸਨ। ਇਸ ਦੌਰਾਨ ਉਥੇ ਮੌਜੂਦ ਕਿਸਾਨਾਂ ਨੇ ਵਿਜ ਨੂੰ ਕਾਲੇ ਝੰਡੇ ਦਿਖਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਮੰਗ ਸ਼ੁਰੂ ਕੀਤੀ ਅਤੇ ਸਰਕਾਰ ਨੂੰ ਕਿਸਾਨ ਦਾ ਵਿਰੋਧੀ ਦੱਸਿਆ।

ਕਿਸਾਨਾਂ ਨੇ ਕਿਹਾ ਕਿ ਜੇਕਰ ਸਾਨੂੰ ਕਿਸੇ ਗੱਠਜੋੜ ਸਰਕਾਰ ਦਾ ਕੋਈ ਆਗੂ ਮਿਲਿਆ ਤਾਂ ਅਸੀਂ ਉਸ ਦਾ ਜ਼ੋਰਦਾਰ ਵਿਰੋਧ ਕਰਾਂਗੇ। ਕਿਸਾਨਾਂ ਨੇ ਕਿਹਾ ਕਿ ਅੱਜ ਕਿਸਾਨ ਪਿਛਲੇ 5 ਦਿਨਾਂ ਤੋਂ ਸੜਕਾਂ ‘ਤੇ ਰੁਲ ਰਿਹਾ ਹੈ ਪਰ ਸਰਕਾਰ ਨੂੰ ਇਸ ਤੋਂ ਕੋਈ ਫਰਕ ਨਹੀਂ ਪੈ ਰਿਹਾ। ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਜਲਦ ਤੋਂ ਜਲਦ ਆਪਣਾ ਫੈਸਲਾ ਵਾਪਸ ਲਵੇ ਅਤੇ ਕਿਸਾਨਾਂ ਨੂੰ ਰਾਹਤ ਦੇਵੇ।

ABOUT THE AUTHOR

...view details