ਪੰਜਾਬ

punjab

1984 ਸਿੱਖ ਨਸਲਕੁਸ਼ੀ ਦੇ ਆਰੋਪੀ ਮਹੇਂਦਰ ਯਾਦਵ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਖ਼ਾਰਜ

By

Published : Jul 1, 2020, 4:56 PM IST

ਅਦਾਲਤ ਨੇ ਸਾਬਕਾ ਵਿਧਾਇਕ ਮਹੇਂਦਰ ਯਾਦਵ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਯਾਦਵ ਦੀ ਪਟੀਸ਼ਨ ਵਿਚ ਕੋਰੋਨਾ ਦੀ ਲਾਗ ਦਾ ਹਵਾਲਾ ਦਿੱਤਾ ਗਿਆ ਸੀ। ਉਹ 1984 ਦੇ ਸਿੱਖ ਨਸਲਕੁਸ਼ੀ ਦੇ ਕੇਸ ਦਾ ਦੋਸ਼ੀ ਹੈ।

ਸੁਪਰੀਮ ਕੋਰਟ
ਸੁਪਰੀਮ ਕੋਰਟ

ਨਵੀਂ ਦਿੱਲੀ: 1984 ਸਿੱਖ ਨਸਲਕੁਸ਼ੀ ਮਾਮਲੇ ਦੇ ਦੋਸ਼ੀ ਸਾਬਕਾ ਵਿਧਾਇਕ ਮਹੇਂਦਰ ਯਾਦਵ ਨੂੰ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਯਾਦਵ ਨੇ ਕੋਰੋਨਾ ਵਾਇਰਸ ਨਾਲ ਪੌਜ਼ੀਟਿਵ ਹੋਣ ਅਤੇ ਜ਼ਿਆਦਾ ਉਮਰ ਹੋਣ ਦੀ ਗੱਲ ਆਖ ਕੇ ਕੋਰਟ ਕੋਲੋਂ ਜ਼ਮਾਨਤ ਦੀ ਮੰਗ ਕੀਤੀ ਸੀ।

ਮਹੇਂਦਰ ਦੇ ਵਕੀਲ ਨੇ ਕਿਹਾ ਕਿ ਯਾਦਵ ਕੋਰੋਨਾ ਪੌਜ਼ੀਟਿਵ ਹੈ ਅਤੇ ਆਈਸੀਯੂ ਵਿੱਚ ਰਹਿੰਦੇ ਹੋਏ ਵੀ ਕਸਟਡੀ ਵਿੱਚ ਹੈ। ਉਹ ਪਰਿਵਾਰ ਨਾਲ ਵੀ ਨਹੀਂ ਮਿਲ ਸਕਦੇ।

ਇਸ ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਇੰਦਰਾ ਬੈਨਰਜੀ ਨੇ ਕਿਹਾ ਕਿ ਪਟੀਸ਼ਨਕਰਤਾ ਦੇ ਇਲਾਜ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਸ ਦੇ ਪਰਿਵਾਰ ਨੂੰ ਇਲਾਜ ਨਾਲ ਸਬੰਧਤ ਕੋਈ ਸ਼ਿਕਾਇਤ ਨਹੀਂ ਹੈ। ਇਸ ਗੱਲ ਦੇ ਹਵਾਲੇ ਨਾਲ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਦੱਸ ਦਈਏ ਕਿ 1984 ਸਿੱਖ ਵਿਰੋਧੀ ਦੰਗਿਆਂ ਵਿੱਚ ਨਾਮਜ਼ਦ ਮਹੇਂਦਰ ਯਾਦਵ ਇਸ ਵੇਲੇ ਮੰਡੋਲੀ ਜੇਲ੍ਹ ਵਿੱਚ ਬੰਦ ਹੈ। ਉਹ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਹੈ। ਇਸ ਤੋਂ ਬਾਅਦ ਢਿੱਡ ਵਿੱਚ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਦੀਨ ਦਿਆਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਲਤ ਵਿਗੜਨ ਤੋਂ ਬਾਅਦ ਉਸ ਨੂੰ ਲੋਕਨਾਇਕ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।

ABOUT THE AUTHOR

...view details