ਪੰਜਾਬ

punjab

ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੂੰ ਹੋਇਆ ਕੋਰੋਨਾਵਾਇਰਸ, ਟਵੀਟ ਕਰ ਦਿੱਤੀ ਜਾਣਕਾਰੀ

By

Published : Aug 3, 2020, 5:04 AM IST

ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਯੇਦੀਯੁਰੱਪਾ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੂੰ ਹੋਇਆ ਕੋਰੋਨਾਵਾਇਰਸ,  ਟਵੀਟ ਕਰ ਦਿੱਤੀ ਜਾਣਕਾਰੀ
ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੂੰ ਹੋਇਆ ਕੋਰੋਨਾਵਾਇਰਸ, ਟਵੀਟ ਕਰ ਦਿੱਤੀ ਜਾਣਕਾਰੀ

ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬਾਅਦ ਹੁਣ ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਵੀ ਕੋਰੋਨਾਵਾਇਰਸ ਤੋਂ ਸੰਕਰਮਿਤ ਹੋ ਗਏ ਹਨ। ਯੇਦੀਯੁਰੱਪਾ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਯੇਦੀਯੁਰੱਪਾ ਨੇ ਟਵੀਟ ਕਰ ਲਿਖਿਆ ਕਿ, 'ਮੇਰਾ ਕੋਰੋਨਾ ਟੈਸਟ ਪੌਜ਼ੀਟਿਵ ਆਇਆ ਹੈ। 'ਮੈਂ ਹੁਣ ਠੀਕ ਹਾਂ' ਡਾਕਟਰਾਂ ਦੀ ਸਿਫਾਰਸ਼ 'ਤੇ ਸਾਵਧਾਨੀ ਵਜੋਂ ਮੈਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ 'ਉਹ ਸਾਰੇ ਲੋਕ ਜੋ ਹਾਲ ਹੀ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, 'ਉਹ ਜਾਗਰੁਕ ਰਹਿਣ ਅਤੇ ਸਵੈ-ਕੁਆਰੰਟੀਨ ਲਈ ਚਲੇ ਜਾਣ।

ਇਸ ਤੋਂ ਪਹਿਲਾਂ ਬੀਤੀ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਭਾਜਪਾ ਦੇ ਮੁਖੀ ਸਵਤੰਤਰ ਦੇਵ ਸਿੰਘ ਕੋਰੋਨਵਾਇਰਸ ਤੋਂ ਸੰਕਰਮਿਤ ਹੋਣ ਦੀਆਂ ਖ਼ਬਰਾਂ ਆਈਆਂ ਸਨ। ਦੋਵੇਂ ਆਗੂਆਂ ਨੇ ਆਪਣੇ ਬਾਰੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ।

ਇਹ ਵੀ ਪੜੋ: ਅਮਿਤ ਸ਼ਾਹ ਨੂੰ ਹੋਇਆ ਕੋਰੋਨਾ ਵਾਇਰਸ, ਮੇਦਾਂਤਾ ਹਸਪਤਾਲ 'ਚ ਦਾਖ਼ਲ

ABOUT THE AUTHOR

...view details