ਪੰਜਾਬ

punjab

ਜੰਮੂ ਕਸ਼ਮੀਰ: ਸ਼ੋਪੀਆਂ 'ਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 1 ਅੱਤਵਾਦੀ ਕੀਤਾ ਢੇਰ

By

Published : May 10, 2019, 10:37 AM IST

ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੇ ਮੁਤਾਬਲੇ ਦੌਰਾਨ ਇੱਕ ਅੱਤਵਾਦੀ ਢੇਰ ਕਰ ਦਿੱਤਾ ਹੈ। ਉਸ ਤੋਂ ਅਸਲਾ ਵੀ ਬਰਾਮਦ ਹੋਇਆ ਹੈ।

ਫ਼ਾਈਲ ਫ਼ੋਟੋ।

ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਉਸ ਤੋਂ ਭਾਰੀ ਮਾਤਰਾ ਵਿੱਚ ਅਸਲਾ ਵੀ ਬਰਾਮਦ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਮਹੀਨੇ ਦੀ ਸ਼ੁਰੂਆਤ 'ਚ ਵੀ ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਸੁਰੱਖਿਆ ਬਲਾਂ ਨੇ ਇਮਾਮ ਸਾਹਿਬ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ ਮੁਹਿੰਮ ਚਲਾਈ ਸੀ।

ਇਸ ਦੌਰਾਨ ਵੀ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਸੀ ਜਿਸ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਸਨ। ਉਨ੍ਹਾਂ ਅੱਤਵਾਦੀਆਂ ਕੋਲੋਂ ਵੀ ਹਥਿਆਰ ਬਰਾਮਦ ਕੀਤੇ ਗਏ ਸਨ।

Intro:Body:

Jammu Kashmir Encounter


Conclusion:

ABOUT THE AUTHOR

...view details