ਪੰਜਾਬ

punjab

ਚੀਨ ਨਾਲ ਤਣਾਅ ਵਿਚਾਲੇ ਅਚਾਨਕ ਲੇਹ ਪੁੱਜੇ ਪੀਐਮ ਮੋਦੀ ਤੇ ਬਿਪਿਨ ਰਾਵਤ

By

Published : Jul 3, 2020, 10:39 AM IST

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਚਾਨਕ ਲੇਹ ਪਹੁੰਚ ਗਏ ਹਨ। ਉਨ੍ਹਾਂ ਦੇ ਨਾਲ ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐਸ) ਬਿਪਿਨ ਰਾਵਤ ਵੀ ਮੌਜੂਦ ਹਨ। ਪ੍ਰਧਾਨ ਮੰਤਰੀ ਨੇ ਇਥੇ ਪਹੁੰਚ ਕੇ ਜਵਾਨਾਂ ਨਾਲ ਮੁਲਾਕਾਤ ਕੀਤੀ।

ਫ਼ੋਟੋ।
ਫ਼ੋਟੋ।

ਨਵੀਂ ਦਿੱਲੀ: ਚੀਨ ਨਾਲ ਸਰਹੱਦ 'ਤੇ ਚੱਲ ਰਹੇ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਚਾਨਕ ਲੇਹ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਸ਼ੁੱਕਰਵਾਰ ਸਵੇਰੇ ਇਥੇ ਪਹੁੰਚੇ ਅਤੇ ਜਵਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐਸ) ਬਿਪਿਨ ਰਾਵਤ ਵੀ ਮੌਜੂਦ ਹਨ।

ਫ਼ੋਟੋ।

ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਫੇਰੀ ਦੌਰਾਨ 14 ਕੋਰ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਇਲਾਵਾ, ਸੀਡੀਐਸ ਬਿਪਿਨ ਰਾਵਤ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣਗੇ। ਇਸ ਦੌਰਾਨ ਉੱਤਰੀ ਆਰਮੀ ਕਮਾਂਡ ਦੇ ਲੈਫਟੀਨੈਂਟ ਜਨਰਲ ਵਾਈ ਕੇ ਜੋਸ਼ੀ, ਲੈਫਟੀਨੈਂਟ ਜਨਰਲ ਹਰਿੰਦਰ ਸਿੰਘ ਵੀ ਮੌਜੂਦ ਰਹਿਣਗੇ।

ਫ਼ੋਟੋ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸਿਰਫ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹੀ ਲੇਹ ਜਾਣਾ ਸੀ, ਪਰ ਵੀਰਵਾਰ ਨੂੰ ਉਨ੍ਹਾਂ ਦਾ ਪ੍ਰੋਗਰਾਮ ਬਦਲ ਦਿੱਤਾ ਗਿਆ। ਫੇਰ ਫੈਸਲਾ ਹੋਇਆ ਕਿ ਸਿਰਫ ਬਿਪਿਨ ਰਾਵਤ ਹੀ ਲੇਹ ਜਾਣਗੇ ਪਰ ਹੁਣ ਪ੍ਰਧਾਨ ਮੰਤਰੀ ਵੀ ਉਨ੍ਹਾਂ ਨਾਲ ਲੇਹ ਪਹੁੰਚ ਗਏ ਹਨ।

ਦੱਸ ਦਈਏ ਕਿ ਲੱਦਾਖ ਸਰਹੱਦ ਉੱਤੇ ਤਣਾਅ ਦੇ ਵਿਚਕਾਰ 15 ਜੂਨ ਨੂੰ ਗਲਵਾਨ ਘਾਟੀ ਵਿੱਚ ਭਾਰਤ ਅਤੇ ਚੀਨ ਦੇ ਫ਼ੌਜੀਆਂ ਵਿਚਾਲੇ ਝੜਪ ਹੋਈ ਸੀ। ਇਸ ਝੜਪ ਵਿਚ ਭਾਰਤੀ ਫੌਜ ਦੇ 20 ਜਵਾਨ ਸ਼ਹੀਦ ਹੋ ਗਏ ਸੀ, ਜਦਕਿ ਕੁਝ ਜ਼ਖਮੀ ਹੋ ਗਏ ਸੀ।

ABOUT THE AUTHOR

...view details