ਪੰਜਾਬ

punjab

ਪੀਐਮ ਮੋਦੀ ਦੀ 15 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਅੱਜ

By

Published : Jun 17, 2020, 6:38 AM IST

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 15 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਬੀਤੇ ਦਿਨ ਪ੍ਰਧਾਨ ਮੰਤਰੀ ਨੇ 21 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਵਿਡ-19 ਨੂੰ ਲੈ ਕੇ ਗੱਲਬਾਤ ਕੀਤੀ ਸੀ ਤੇ ਅੱਜ ਵੀ ਉਸੇ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।

ਫ਼ੋਟੋ।
ਫ਼ੋਟੋ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 15 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਪ੍ਰਧਾਨ ਮੰਤਰੀ ਮੋਦੀ ਕੋਰੋਨਾ ਵਾਇਰਸ ਨਾਲ ਸਬੰਧਤ ਸਥਿਤੀ ਅਤੇ ਇਸ ਦੀ ਰੋਕਥਾਮ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ।

ਇਨ੍ਹਾਂ 15 ਸੂਬਿਆਂ ਵਿੱਚ ਮਹਾਰਾਸ਼ਟਰ, ਤਾਮਿਲਨਾਡੂ, ਦਿੱਲੀ, ਗੁਜਰਾਤ, ਰਾਜਸਥਾਨ, ਯੂਪੀ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਕਰਨਾਟਕ, ਬਿਹਾਰ, ਆਂਧਰਾ ਪ੍ਰਦੇਸ਼, ਹਰਿਆਣਾ, ਜੰਮੂ ਅਤੇ ਕਸ਼ਮੀਰ, ਤੇਲੰਗਾਨਾ ਅਤੇ ਓਡੀਸ਼ਾ ਸ਼ਾਮਲ ਹਨ।

ਦੱਸ ਦਈਏ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਨੇ 21 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਵਿਡ-19 ਨੂੰ ਲੈ ਕੇ ਗੱਲਬਾਤ ਕੀਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੱਦੀ ਗਈ ਇਸ ਬੈਠਕ ਦਾ ਉਦੇਸ਼ ਹੈ ਕਿ ਸਾਰੇ ਸੂਬਿਆਂ ਵਿੱਚ ਕੋਵਿਡ ਦੀ ਸਥਿਤੀ ਤੇ ਇਸ ਨੂੰ ਰੋਕਣ ਲਈ ਅਪਣਾਈ ਜਾ ਰਹੀ ਨੀਤੀ ਦੀ ਸਮੀਖਿਆ ਕੀਤੀ ਜਾਵੇ ਤਾਂ ਜੋ ਭਾਰਤ ਨੂੰ ਜਲਦ ਤੰਦਰੁਸਤ ਕਰਨ ਦੀ ਰਾਹ ਵੱਲ ਵਧਾਇਆ ਜਾ ਸਕੇ।

ਇਸ ਬੈਠਕ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤ ਨੂੰ ਕੋਵਿਡ-19 ਨਾਲ ਨਜਿੱਠਣ ਲਈ ਸੁਝਾਅ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਮਾਡਲ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਕੈਪਟਨ ਵੱਲੋਂ ਕੋਰੋਨਾ ਵਾਇਰਸ ਉੱਤੇ ਫਤਿਹ ਪਾਉਣ ਲਈ ਸਾਰੇ ਸੂਬਿਆਂ ਨੂੰ ਇਸ ਰਣਨੀਤੀ ਨੂੰ ਅਪਣਾਉਣ ਦਾ ਸੁਝਾਅ ਦਿੱਤਾ ਗਿਆ।

ABOUT THE AUTHOR

...view details