ਪੰਜਾਬ

punjab

ਕੋਵਿਡ-19: ਪ੍ਰਧਾਨ ਮੰਤਰੀ ਮੋਦੀ ਵੀਰਵਾਰ ਨੂੰ ਸਾਰੇ ਮੁੱਖ ਮੰਤਰੀਆਂ ਨਾਲ ਕਰਨਗੇ ਵੀਡੀਓ ਕਾਨਫਰੰਸ

By

Published : Apr 1, 2020, 5:15 PM IST

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਵਿਡ-19 ਦੇ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਭਲਕੇ ਵੀਰਵਾਰ ਨੂੰ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕਰਨ ਜਾ ਰਹੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਵਿਡ-19 ਦੇ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਭਲਕੇ ਵੀਰਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕਰਨ ਜਾ ਰਹੇ ਹਨ। ਇਹ ਵੀਡੀਓ ਕਾਨਫਰੰਸ ਸਵੇਰੇ 11 ਵਜੇ ਕੀਤੀ ਜਾਵੇਗੀ।

ਇਸ ਤੋਂ ਪਹਿਲਾ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਤੋਂ ਨਜਿੱਠਣ ਲਈ 20 ਮਾਰਚ ਨੂੰ ਕਈ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ ਸੀ। ਇਸ ਵੀਡੀਓ ਕਾਨਫਰੰਸ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਹਾਜ਼ਰ ਸਨ।

ਇਸ ਵੀਡੀਓ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆ ਨਾਲ ਕੋਰੋਨਾਵਾਇਰਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਕੋਰੋਨਾ ਨਾਲ ਨਜਿੱਠਣ ਲਈ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ ਸੀ।

ਇਹ ਵੀ ਪੜੋ:ਰਾਮੋਜੀ ਰਾਓ ਵੱਲੋਂ ਕੋਵਿਡ-19 ਵਿਰੁੱਧ ਲੜਾਈ ਲਈ ਤੇਲਗੂ ਰਾਜਾਂ ਨੂੰ 20 ਕਰੋੜ ਦੀ ਮਦਦ

ABOUT THE AUTHOR

...view details