ਪੰਜਾਬ

punjab

ਮੇਘਾਲਿਆ ਦੇ ਗ੍ਰਹਿ ਮੰਤਰੀ ਨੂੰ ਮਿਲਿਆ ਪੰਜਾਬ ਸਰਕਾਰ ਦਾ ਵਫਦ, ਸਿੱਖਾਂ ਦੀ ਸੁਰੱਖਿਆ ਦਾ ਮਿਲਿਆ ਭਰੋਸਾ

By

Published : Jun 20, 2019, 6:43 PM IST

Updated : Jun 20, 2019, 6:56 PM IST

ਸ਼ਿਲਾਂਗ 'ਚ ਸਿੱਖਾਂ ਦੇ ਉਜਾੜੇ ਦੇ ਮਾਮਲੇ ਨੂੰ ਸੁਲਝਾਉਣ ਲਈ ਪੰਜਾਬ ਸਰਕਾਰ ਵੱਲੋਂ ਭੇਜੇ ਗਏ 5 ਮੈਂਬਰੀਂ ਵਫ਼ਦ ਨੇ ਸ਼ਿਲਾਂਗ ਦੇ ਗ੍ਰਹਿ ਮੰਤਰੀ ਜੇਮਜ਼ ਕੇ ਸੰਗਮਾ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ।

ਫ਼ੋਟੋ

ਸ਼ਿਲਾਂਗ: ਪੰਜਾਬ ਸਰਕਾਰ ਵੱਲੋਂ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਅਗਵਾਈ 'ਚ ਸਿੱਖਾਂ ਦੇ ਉਜਾੜੇ ਦੇ ਮਾਮਲੇ ਨੂੰ ਸੁਲਝਾਉਣ ਲਈ ਵਫ਼ਦ ਨੇ ਸੂਬੇ ਦੇ ਗ੍ਰਹਿ ਮੰਤਰੀ ਨੂੰ ਮੁੱਖ ਮੰਤਰੀ ਦੇ ਨਾਂਅ ਉਨ੍ਹਾਂ ਦੇ ਬੁਨਿਆਦੀ ਹੱਕਾਂ ਲਈ ਪੱਤਰ ਸੌਂਪਿਆ।

ਵੀਡੀਓ

ਇਸ ਦੇ ਨਾਲ ਹੀ ਵਫ਼ਦ ਨੇ ਮੇਘਾਲਿਆ ਸਰਕਾਰ ਨੂੰ ਇਸ ਮੁੱਦੇ ਨੂੰ ਸੁਲਝਾਉਣ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੀ ਬੇਨਤੀ ਕੀਤੀ। ਇਸ ਤੋਂ ਇਲਾਵਾ ਵਫ਼ਦ ਨੇ ਗ੍ਰਹਿ ਮੰਤਰੀ ਨੂੰ ਕਈ ਸਾਲਾਂ ਤੋਂ ਸਿਲਾਂਗ ਦੇ ਪੰਜਾਬੀ ਲੇਨ ਦੇ ਖੇਤਰ 'ਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਵਫ਼ਦ ਨੇ ਸ਼ਿਲਾਂਗ 'ਚ ਵਸਦੇ ਸਿੱਖਾਂ ਨੂੰ ਨਗਰ ਬੋਰਡ ਵੱਲੋਂ ਜਾਰੀ ਨੋਟਿਸ ਦੇ ਮੁੱਦੇ 'ਤੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਘੱਟ ਗਿਣਤੀ ਦੇ ਮਨਾਂ 'ਚ ਵਸਦੇ ਡਰ ਨੂੰ ਦੂਰ ਕਰਣ।

ਇਹ ਵੀ ਪੜ੍ਹੋ: ਸ਼ਿਲਾਂਗ: ਅੱਜ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਮਿਲੇਗਾ ਪੰਜਾਬ ਸਰਕਾਰ ਦਾ ਵਫ਼ਦ

ਜ਼ਿਕਰਯੋਗ ਹੈ ਕਿ ਸ਼ਿਲਾਂਗ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਕੁਝ ਪਾਬੰਦਸ਼ੁਦਾ ਸੰਗਠਨਾਂ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇਸ ਮਾਮਲੇ ਉੱਤੇ ਸਖ਼ਤੀ ਵਿਖਾਉਂਦੇ ਹੋਏ ਪੰਜਾਬ ਸਰਕਾਰ ਨੇ ਪੰਜ ਮੈਂਬਰੀ ਵਫ਼ਦ ਨੂੰ ਸ਼ਿਲਾਂਗ ਭੇਜਿਆ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ।

Last Updated : Jun 20, 2019, 6:56 PM IST

ABOUT THE AUTHOR

...view details