ਪੰਜਾਬ

punjab

ਮਹਿਲਾ ਭਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ, ਬ੍ਰਿਜਭੂਸ਼ਣ ਸਿੰਘ ਨੂੰ ਮਿਲੀ ਜ਼ਮਾਨਤ, ਦਿੱਲੀ ਪੁਲਿਸ ਨੇ ਨਹੀਂ ਕੀਤਾ ਵਿਰੋਧ

By

Published : Jul 20, 2023, 5:08 PM IST

ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਰੌਜ਼ ਐਵੇਨਿਊ ਅਦਾਲਤ ਨੇ ਸੁਣਵਾਈ ਕੀਤੀ ਹੈ। ਅਦਾਲਤ ਨੇ ਭੂਸ਼ਣ ਨੂੰ ਜ਼ਮਾਨਤ ਦੇ ਦਿੱਤੀ। ਹਾਲਾਂਕਿ ਦਿੱਲੀ ਪੁਲਿਸ ਨੇ ਇਸ ਦਾ ਵਿਰੋਧ ਨਹੀ ਕੀਤਾ ਹੈ।

Brijbhushan Singh gets bail in sexual harassment case of women wrestlers, Delhi Police did not protest
ਮਹਿਲਾ ਭਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ, ਬ੍ਰਿਜਭੂਸ਼ਣ ਸਿੰਘ ਨੂੰ ਮਿਲੀ ਜ਼ਮਾਨਤ, ਦਿੱਲੀ ਪੁਲਿਸ ਨੇ ਨਹੀਂ ਕੀਤਾ ਵਿਰੋਧ

ਨਵੀਂ ਦਿੱਲੀ :ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਕੁਸ਼ਤੀ ਮਹਾਸੰਘ ਦੇ ਸਾਬਕਾ ਸਕੱਤਰ ਵਿਨੋਦ ਤੋਮਰ ਨੂੰ ਵੀਰਵਾਰ ਨੂੰ ਨਿਯਮਤ ਜ਼ਮਾਨਤ ਮਿਲ ਗਈ ਹੈ। ਜਾਣਕਾਰੀ ਮੁਤਾਬਿਕ ਰੋਜ਼ ਐਵੇਨਿਊ ਅਦਾਲਤ ਦੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਇਹ ਫੈਸਲਾ ਸੁਣਾਇਆ। ਇਸ ਦੇ ਨਾਲ ਹੀ ਬ੍ਰਿਜ ਭੂਸ਼ਣ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਇੱਕ ਬਹੁਤ ਹੀ ਦਿਲਚਸਪ ਘਟਨਾ ਵੀ ਵਾਪਰੀ ਹੈ। ਦਰਅਸਲ, ਅਦਾਲਤ ਨੇ ਦਿੱਲੀ ਪੁਲਿਸ ਨੂੰ ਪੁੱਛਿਆ ਕਿ ਕੀ ਤੁਸੀਂ ਜ਼ਮਾਨਤ ਦਾ ਵਿਰੋਧ ਕਰਦੇ ਹੋ? ਤਾਂ ਇਸ 'ਤੇ ਦਿੱਲੀ ਪੁਲਿਸ ਦੇ ਵਕੀਲ ਨੇ ਕਿਹਾ ਕਿ ਸਾਨੂੰ ਕੋਈ ਪਰੇਸ਼ਾਨੀ ਨਹੀਂ ਹੈ। ਅਦਾਲਤ ਨੂੰ ਕਾਨੂੰਨ ਅਨੁਸਾਰ ਫੈਸਲਾ ਕਰਨਾ ਚਾਹੀਦਾ ਹੈ।


ਜ਼ਿਕਰਯੋਗ ਹੈ ਕਿ 18 ਜੁਲਾਈ ਨੂੰ ਅਦਾਲਤ ਨੇ ਬ੍ਰਿਜ ਭੂਸ਼ਣ ਨੂੰ ਦੋ ਦਿਨਾਂ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ। ਅਦਾਲਤ ਨੇ 7 ਜੁਲਾਈ ਨੂੰ ਦਿੱਲੀ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਦੋਵਾਂ ਨੂੰ ਸੰਮਨ ਜਾਰੀ ਕਰਕੇ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਸੀ। ਮੁਲਜ਼ਮ ਨੂੰ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ 15 ਜੂਨ ਨੂੰ ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਦੇ ਖਿਲਾਫ ਛੇ ਬਾਲਗ ਮਹਿਲਾ ਪਹਿਲਵਾਨਾਂ ਦੁਆਰਾ ਦਰਜ ਕੀਤੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਸੀ।


ਇਸ ਤੋਂ ਬਾਅਦ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਮਹਿਮਾ ਰਾਏ ਸਿੰਘ ਨੇ 22 ਜੂਨ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਸੁਣਵਾਈ ਕਰਦਿਆਂ ਚਾਰਜਸ਼ੀਟ ਦੀ ਸੁਣਵਾਈ ਲਈ ਕੇਸ ਨੂੰ ਐਮਪੀ-ਐਮਐਲਏ ਅਦਾਲਤ ਵਿੱਚ ਤਬਦੀਲ ਕਰ ਦਿੱਤਾ। ਉਨ੍ਹਾਂ ਨੇ ਮਾਮਲਾ ਏ.ਸੀ.ਐੱਮ.ਐੱਮ ਹਰਜੀਤ ਸਿੰਘ ਜਸਪਾਲ ਨੂੰ ਭੇਜ ਦਿੱਤਾ ਸੀ। ਹੁਣ ਏ.ਸੀ.ਐੱਮ.ਐੱਮ.ਹਰਜੀਤ ਸਿੰਘ ਜਸਪਾਲ ਦੀ ਅਦਾਲਤ, ਜੋ ਕਿ ਰਾਉਸ ਐਵੇਨਿਊ ਕੋਰਟ ਵਿੱਚ ਸਥਿਤ ਹੈ, ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਦਾਇਰ ਚਾਰਜਸ਼ੀਟ ਦੀ ਖੁਦ ਨੋਟਿਸ ਲਵੇਗੀ। ਦੱਸ ਦੇਈਏ ਕਿ ਪੌਕਸੋ ਮਾਮਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਦਿੱਲੀ ਪੁਲਿਸ ਨੇ 15 ਜੂਨ ਨੂੰ ਹੀ ਪਟਿਆਲਾ ਹਾਊਸ ਕੋਰਟ ਵਿੱਚ ਕੈਂਸਲੇਸ਼ਨ ਰਿਪੋਰਟ ਦਾਇਰ ਕੀਤੀ ਸੀ।


ਅਦਾਲਤ ਦੇ ਛੁੱਟੀ ਵਾਲੇ ਬੈਂਚ ਅੱਗੇ ਦਾਇਰ ਕੀਤੀ ਗਈ 550 ਪੰਨਿਆਂ ਦੀ ਕੈਂਸਲੇਸ਼ਨ ਰਿਪੋਰਟ ਪੁਲਿਸ ਨੇ ਸ਼ਿਕਾਇਤਕਰਤਾ ਪੀੜਤ ਦੇ ਪਿਤਾ ਅਤੇ ਖੁਦ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਤਿਆਰ ਕੀਤੀ ਹੈ। ਮਹਿਲਾ ਪਹਿਲਵਾਨ ਦੇ ਨਾਬਾਲਗ ਨਾ ਹੋਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਪੁਲਿਸ ਨੇ ਅਦਾਲਤ ਨੂੰ ਕੇਸ ਰੱਦ ਕਰਨ ਦੀ ਬੇਨਤੀ ਕੀਤੀ। ਇਸ ਰਿਪੋਰਟ ਦਾ ਨੋਟਿਸ ਲੈਂਦਿਆਂ ਪਟਿਆਲਾ ਹਾਊਸ ਕੋਰਟ ਨੇ ਨਾਬਾਲਗ ਪਹਿਲਵਾਨ ਅਤੇ ਉਸ ਦੇ ਪਿਤਾ ਨੂੰ ਨੋਟਿਸ ਜਾਰੀ ਕਰਕੇ 1 ਅਗਸਤ ਤੱਕ ਜਵਾਬ ਮੰਗਿਆ ਹੈ।

ABOUT THE AUTHOR

...view details