ਪੰਜਾਬ

punjab

ਦੇਸ਼ ਦੇ ਸਕੂਲਾਂ ਨੂੰ ਮੁੜ ਤੋਂ ਖੋਲ੍ਹਣ ਦੀ ਸੰਭਾਵਨਾਵਾਂ ਦੀ ਭਾਲ ਕਰ ਰਹੀ ਕੇਂਦਰ ਸਰਕਾਰ

By

Published : Jan 28, 2022, 9:57 AM IST

15 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਦੀ ਸ਼ੁਰੂਆਤ ਨਾਲ ਕੋਰੋਨਾ ਖਿਲਾਫ ਲੜਾਈ ਨੂੰ ਮਜ਼ਬੂਤੀ ਮਿਲੀ ਹੈ। ਨਾਲ ਹੀ ਆਉਣ ਵਾਲੇ ਦਿਨਾਂ ਵਿੱਚ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਵੀ ਪੜਾਅਵਾਰ ਟੀਕਾਕਰਨ ਮੁਹਿੰਮ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।

ਸਕੂਲਾਂ ਨੂੰ ਮੁੜ ਤੋਂ ਖੋਲ੍ਹਣ ਦੀ ਸੰਭਾਵਨਾਵਾਂ
ਸਕੂਲਾਂ ਨੂੰ ਮੁੜ ਤੋਂ ਖੋਲ੍ਹਣ ਦੀ ਸੰਭਾਵਨਾਵਾਂ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ (third wave of corona) ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ, ਜਿਸ ਕਾਰਨ ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਸਕੂਲ ਮੁੜ ਖੋਲ੍ਹਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਦੇਸ਼ ਦੇ ਸਕੂਲ ਕਰੀਬ ਦੋ ਸਾਲਾਂ ਤੋਂ ਬੰਦ ਪਏ ਹਨ। ਇਸ ਗੱਲ ਦੀ ਸੰਭਾਵਨਾ ਹੈ ਕਿ ਸਾਰੇ ਸਕੂਲਾਂ ਨੂੰ ਕੋਰੋਨਾ ਪ੍ਰੋਟੋਕੋਲ ਦੇ ਤਹਿਤ ਦੁਬਾਰਾ ਖੋਲ੍ਹਿਆ ਜਾਣਾ ਚਾਹੀਦਾ (reopening schools soon) ਹੈ ਤਾਂ ਜੋ ਵਿਦਿਆਰਥੀ ਕਲਾਸਾਂ ਵਿੱਚ ਆਪਣੀ ਪੜ੍ਹਾਈ ਦੁਬਾਰਾ ਸ਼ੁਰੂ ਕਰ ਸਕਣ। ਕੇਂਦਰੀ ਸਿਹਤ ਮੰਤਰਾਲੇ ਦੇ ਉੱਚ ਪੱਧਰੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਦੱਸ ਦਈਏ ਕਿ ਮਹਾਰਾਸ਼ਟਰ ਵਿੱਚ ਸਕੂਲ ਖੋਲ੍ਹੇ ਗਏ ਹਨ, ਜਦਕਿ ਕਈ ਰਾਜਾਂ ਵਿੱਚ ਸਕੂਲ ਖੋਲ੍ਹਣ ਦੀ ਕਵਾਇਦ ਚੱਲ ਰਹੀ ਹੈ।

ਦੇਸ਼ 'ਚ ਕੋਰੋਨਾ ਦੀ ਤੀਜੀ ਲਹਿਰ ’ਚ ਕਮੀ

ਸੂਤਰਾਂ ਨੇ ਇਹ ਵੀ ਕਿਹਾ ਕਿ ਬਾਲਗਾਂ ਦੇ ਬਿਹਤਰ ਟੀਕਾਕਰਨ ਕਾਰਨ ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦੀ ਰਫ਼ਤਾਰ ਮੱਠੀ ਹੋ ਗਈ ਹੈ। ਦੂਜਾ, ਦੇਸ਼ ਦੇ ਲਗਭਗ ਸਾਰੇ ਖੇਤਰਾਂ ਦੀਆਂ ਗਤੀਵਿਧੀਆਂ ਹੁਣ ਕੋਰੋਨਾ ਦੇ ਨਾਲ-ਨਾਲ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਸਕੂਲ ਹੀ ਅਜਿਹੇ ਹਨ ਜੋ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। 15 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਦੀ ਸ਼ੁਰੂਆਤ ਨਾਲ ਕੋਰੋਨਾ ਖਿਲਾਫ ਲੜਾਈ ਨੂੰ ਮਜ਼ਬੂਤੀ ਮਿਲੀ ਹੈ। ਨਾਲ ਹੀ ਆਉਣ ਵਾਲੇ ਦਿਨਾਂ ਵਿੱਚ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਵੀ ਪੜਾਅਵਾਰ ਟੀਕਾਕਰਨ ਮੁਹਿੰਮ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।

ਬੱਚਿਆਂ ਵਿੱਚ ਘੱਟ ਪ੍ਰਭਾਵਸ਼ਾਲੀ

ਸਰਕਾਰੀ ਸੂਤਰਾਂ ਨੇ ਦੱਸਿਆ ਕਿ ਕੋਰੋਨਾ ਦੀਆਂ ਤਿੰਨੋਂ ਤਰੰਗਾਂ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ ਅਤੇ ਇਹ ਪਾਇਆ ਗਿਆ ਹੈ ਕਿ ਬੱਚਿਆਂ 'ਤੇ ਇਸ ਦਾ ਘਾਤਕ ਪ੍ਰਭਾਵ ਨਾ-ਮਾਤਰ ਰਿਹਾ ਹੈ। ਜਦਕਿ ਸਕੂਲਾਂ ਦੇ ਲਗਾਤਾਰ ਬੰਦ ਹੋਣ ਕਾਰਨ ਬੱਚਿਆਂ ਦੀ ਸਿੱਖਣ ਦੀ ਸਮਰੱਥਾ ਪ੍ਰਭਾਵਿਤ ਹੋਣ ਅਤੇ ਬੱਚਿਆਂ ਵਿੱਚ ਮਾਨਸਿਕ ਤਣਾਅ ਵਧਣ ਦੇ ਲਗਾਤਾਰ ਸੰਕੇਤ ਮਿਲ ਰਹੇ ਹਨ।

ਪੜਾਅਵਾਰ ਸਕੂਲਾਂ ਨੂੰ ਖੋਲ੍ਹਣ ਦੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ

ਅਜਿਹੇ 'ਚ ਹੁਣ ਪੜਾਅਵਾਰ ਸਕੂਲਾਂ ਨੂੰ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿਹਤ ਮੰਤਰਾਲੇ ਨੇ ਇਸ ਮੁੱਦੇ 'ਤੇ ਕਈ ਦੌਰ ਦੀਆਂ ਮੀਟਿੰਗਾਂ ਕੀਤੀਆਂ ਹਨ, ਜਿਨ੍ਹਾਂ 'ਚ ਮਾਹਿਰਾਂ ਦੀ ਰਾਏ ਵੀ ਸਕੂਲ-ਕਾਲਜ ਖੋਲ੍ਹਣ ਦੇ ਪੱਖ 'ਚ ਹੈ। ਹਾਲਾਂਕਿ ਇਸ ਮੁੱਦੇ 'ਤੇ ਮੰਤਰਾਲੇ ਦੇ ਮਾਹਿਰਾਂ ਦੀ ਸਲਾਹ ਜਾਰੀ ਹੈ। ਸੂਤਰਾਂ ਨੇ ਦੱਸਿਆ ਕਿ ਇਹ ਤੈਅ ਹੈ ਕਿ ਭਵਿੱਖ ਵਿੱਚ ਵੀ ਸਕੂਲ ਪਹਿਲਾਂ ਵਾਂਗ ਪੂਰੀ ਸਮਰੱਥਾ ਨਾਲ ਨਹੀਂ ਖੁੱਲ੍ਹ ਸਕਣਗੇ, ਪਰ ਇਨ੍ਹਾਂ ਨੂੰ ਘੱਟ ਸਮਰੱਥਾ ਵਾਲੇ ਅਤੇ ਬਦਲਵੇਂ ਦਿਨਾਂ ਵਿੱਚ ਸ਼ੁਰੂ ਕੀਤਾ ਜਾ ਸਕਦਾ ਹੈ।

ਸਿਹਤ ਮੰਤਰਾਲਾ ਜਾਰੀ ਕਰ ਸਕਦਾ ਹੈ ਐਡਵਾਈਜ਼ਰੀ

ਮੰਤਰਾਲੇ ਦੇ ਸੂਤਰਾਂ ਨੇ ਕਿਹਾ ਕਿ ਸੰਭਵ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਿਹਤ ਮੰਤਰਾਲਾ ਇਸ ਸਬੰਧ ਵਿੱਚ ਸੂਬਿਆਂ ਨੂੰ ਐਡਵਾਈਜ਼ਰੀ ਜਾਰੀ ਕਰੇਗਾ। ਹਾਲਾਂਕਿ, ਇਸ ਨੂੰ ਲਾਗੂ ਕਰਨ ਜਾਂ ਨਾ ਕਰਨ ਬਾਰੇ ਅੰਤਿਮ ਫੈਸਲਾ ਸੂਬਿਆਂ ਨੂੰ ਲੈਣਾ ਹੋਵੇਗਾ। ਦੱਸ ਦਈਏ ਕਿ ਹਾਲ ਹੀ ਵਿੱਚ ਮਹਾਰਾਸ਼ਟਰ ਨੇ ਆਪਣੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ, ਉੱਥੇ ਹੀ ਦਿੱਲੀ ਸਰਕਾਰ ਵੀ ਵਾਰ-ਵਾਰ ਸਕੂਲ ਖੋਲ੍ਹਣ ਲਈ ਜ਼ੋਰ ਦੇ ਰਹੀ ਹੈ।

ਇਹਨਾਂ 'ਤੇ ਇੱਕ ਨਜ਼ਰ

ਮਹਾਰਾਸ਼ਟਰ ਵਿੱਚ ਪਿਛਲੇ ਸੋਮਵਾਰ ਤੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਸਕੂਲ ਖੁੱਲ੍ਹ ਗਏ ਹਨ। ਹੋਰ ਰਾਜ ਵੀ ਜਲਦੀ ਹੀ ਸਕੂਲ ਖੋਲ੍ਹਣ ਬਾਰੇ ਫੈਸਲਾ ਲੈ ਸਕਦੇ ਹਨ। ਆਓ ਦੇਖਦੇ ਹਾਂ ਕਿ ਕਿਹੜੇ ਸੂਬੇ 'ਚ ਸਕੂਲ ਖੋਲ੍ਹਣ ਨੂੰ ਲੈ ਕੇ ਸਥਿਤੀ ਕੀ ਹੈ।

ਮਹਾਰਾਸ਼ਟਰ ’ਚ 1 ਤੋਂ 12ਵੀਂ ਜਮਾਤ ਤੱਕ ਦੇ ਸਕੂਲ ਖੁੱਲ੍ਹੇ

ਮਹਾਰਾਸ਼ਟਰ 'ਚ 24 ਜਨਵਰੀ ਤੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਸਕੂਲ ਖੋਲ੍ਹੇ ਜਾ ਰਹੇ ਹਨ। ਜਿਨ੍ਹਾਂ ਜ਼ਿਲ੍ਹਿਆਂ ਵਿਚ ਲਾਗ ਦੀ ਦਰ ਜ਼ਿਆਦਾ ਹੈ, ਉੱਥੇ ਸਕੂਲ ਖੋਲ੍ਹਣ ਦਾ ਫੈਸਲਾ ਸਥਾਨਕ ਪ੍ਰਸ਼ਾਸਨ 'ਤੇ ਛੱਡ ਦਿੱਤਾ ਗਿਆ ਹੈ। ਸਕੂਲਾਂ ਵਿੱਚ ਕੋਰੋਨਾ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ।

ਹਰਿਆਣਾ ’ਚ 1 ਫਰਵਰੀ ਤੋਂ ਖੁੱਲ੍ਹਣਗੇ ਸਕੂਲ

ਹਰਿਆਣਾ ਸਰਕਾਰ ਨੇ 1 ਫਰਵਰੀ ਤੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦੇ ਹੁਕਮ ਦਿੱਤੇ ਹਨ। ਸਕੂਲਾਂ ਵਿੱਚ 1 ਫਰਵਰੀ ਤੋਂ 12ਵੀਂ ਜਮਾਤ ਤੱਕ ਦੀਆਂ ਜਮਾਤਾਂ ਸ਼ੁਰੂ ਹੋਣਗੀਆਂ। ਛੇਵੀਂ ਤੋਂ ਨੌਵੀਂ ਤੱਕ ਦੀਆਂ ਜਮਾਤਾਂ ਸ਼ੁਰੂ ਕਰਨ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।

ਪੰਜਾਬ ’ਚ 1 ਫਰਵਰੀ ਤੱਕ ਸਕੂਲ ਬੰਦ

ਪੰਜਾਬ ’ਚ ਕੋਰੋਨਾ ਮਹਾਂਮਾਰੀ ਦੀ ਤੀਜ਼ੀ ਲਹਿਰ ਦੇ ਚੱਲਦੇ ਸਕੂਲ ਕਾਲਜ 1 ਫਰਵਰੀ ਤੱਕ ਬੰਦ ਰਹਿਣਗੇ। ਨਾਲ ਹੀ ਪੰਜਾਬ ਸਰਕਾਰ ਵੱਲੋਂ ਕੋਰੋਨਾ ਗਾਈਡਲਾਈਨਜ਼ ਨੂੰ 1 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ ਜਿਸ ਦੇ ਚੱਲਦੇ ਸੂਬੇ ਚ ਰਾਤ ਦਾ ਕਰਫਿਊ ਜਾਰੀ ਹੈ।

ਝਾਰਖੰਡ ’ਚ 31 ਜਨਵਰੀ ਤੋਂ ਬਾਅਦ ਖੁੱਲ੍ਹਣਗੇ ਸਕੂਲ

ਝਾਰਖੰਡ ਸਰਕਾਰ 31 ਜਨਵਰੀ ਤੋਂ ਬਾਅਦ ਸਕੂਲ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਦਾ ਮੰਨਣਾ ਹੈ ਕਿ ਸਕੂਲ ਬੰਦ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ।

ਦਿੱਲੀ ਚ ਸਕੂਲ ਖੋਲ੍ਹਣ ਦੀ ਤਿਆਰੀ ’ਚ ਸਰਕਾਰ

ਦਿੱਲੀ ਸਰਕਾਰ ਵੀ ਸੂਬੇ ਵਿੱਚ ਸਕੂਲ ਖੋਲ੍ਹਣ ਦੇ ਹੱਕ ਵਿੱਚ ਹੈ। ਹਾਲਾਂਕਿ, ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐਮਏ) ਨੇ ਅਜੇ ਸਕੂਲ ਨਾ ਖੋਲ੍ਹਣ ਦਾ ਫੈਸਲਾ ਕੀਤਾ ਹੈ। ਵੈਸੇ ਤਾਂ ਸਰਕਾਰ ਸਕੂਲ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ।

ਯੂਪੀ ’ਚ 15 ਫਰਵਰੀ ਤੱਕ ਸਕੂਲ ਕਾਲਜੇ ਬੰਦ

ਯੂਪੀ ਸਰਕਾਰ ਨੇ ਸਕੂਲ-ਕਾਲਜ 15 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਹਾਲਾਂਕਿ, ਇਸ ਸਮੇਂ ਦੌਰਾਨ ਆਨਲਾਈਨ ਕਲਾਸਾਂ ਚੱਲਣਗੀਆਂ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ 30 ਜਨਵਰੀ ਤੱਕ ਵਿਦਿਅਕ ਅਦਾਰੇ ਬੰਦ ਰੱਖਣ ਦਾ ਹੁਕਮ ਦਿੱਤਾ ਸੀ।

ਉਤਰਾਖੰਡ ’ਚ 12ਵੀਂ ਤੱਕ ਦੇ ਸਕੂਲ 31 ਜਨਵਰੀ ਤੱਕ ਬੰਦ

ਉੱਤਰਾਖੰਡ ਵਿੱਚ ਆਂਗਣਵਾੜੀ ਤੋਂ 12ਵੀਂ ਤੱਕ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਗੈਰ-ਸਰਕਾਰੀ ਅਤੇ ਨਿੱਜੀ ਵਿਦਿਅਕ ਅਦਾਰੇ 31 ਜਨਵਰੀ ਤੱਕ ਬੰਦ ਰਹਿਣਗੇ। ਇਨ੍ਹਾਂ ਵਿੱਚ ਆਨਲਾਈਨ ਪੜ੍ਹਾਈ ਜਾਰੀ ਰਹੇਗੀ।

ਮੱਧ ਪ੍ਰਦੇਸ਼ ਵਿੱਚ 31 ਜਨਵਰੀ ਤੋਂ ਬਾਅਦ ਫੈਸਲਾ ਲਿਆ ਜਾਵੇਗਾ

ਮੱਧ ਪ੍ਰਦੇਸ਼ ਵਿੱਚ ਸਕੂਲ ਖੋਲ੍ਹਣ ਬਾਰੇ 31 ਜਨਵਰੀ ਤੋਂ ਬਾਅਦ ਫੈਸਲਾ ਲਿਆ ਜਾਵੇਗਾ। ਰਾਜ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਕਿਹਾ ਕਿ 31 ਜਨਵਰੀ ਨੂੰ ਮੁੱਖ ਮੰਤਰੀ ਇਸ ਦੀ ਸਮੀਖਿਆ ਕਰਨਗੇ, ਉਸ ਤੋਂ ਬਾਅਦ ਇਸ 'ਤੇ ਫੈਸਲਾ ਲਿਆ ਜਾਵੇਗਾ।

ਇਹ ਵੀ ਪੜੋ:ਦਿੱਲੀ 'ਚ ਵੀਕੈਂਡ ਕਰਫਿਊ ਖਤਮ, ਜਾਣੋ ਬੈਠਕ 'ਚ ਕੀ ਲਏ ਗਏ ਹੋਰ ਫੈਸਲੇ

ABOUT THE AUTHOR

...view details