ਚੰਡੀਗੜ੍ਹ: ਭਾਰਤ ਵਿੱਚ ਪਿਛਲੇ 24 ਘੰਟੇ ਅੰਦਰ ਕੋਰੋਨਾ ਦੇ 283 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4,46,87,162 ਹੋ ਗਈ ਹੈ। ਇਸ ਦੇ ਨਾਲ ਹੀ ਕੁੱਲ ਐਕਟਿਵ ਮਾਮਲੇ 2525 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,53,865 ਹੋ ਗਈ ਹੈ, ਜਦੋਂ ਕਿ ਕੇਸਾਂ ਦੀ ਮੌਤ ਦਰ 1.19 ਪ੍ਰਤੀਸ਼ਤ ਦਰਜ ਕੀਤੀ ਗਈ ਹੈ।
ਇਹ ਵੀ ਪੜੋ:Aaj Da Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਇਲਾਜ ਅਧੀਨ ਕੋਰੋਨਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ ਸ਼ੁੱਕਰਵਾਰ ਨੂੰ ਮੰਤਰਾਲੇ ਨੇ ਕਿਹਾ ਕਿ ਕੋਵਿਡ ਕੇਸਾਂ ਦੀ ਗਿਣਤੀ 4.46 ਕਰੋੜ (4,46,87,162) ਦਰਜ ਕੀਤੀ ਗਈ ਹੈ ਅਤੇ ਰਾਸ਼ਟਰੀ ਰਿਕਵਰੀ ਦਰ 98.80 ਪ੍ਰਤੀਸ਼ਤ ਦਰਜ ਕੀਤੀ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੇ ਤਹਿਤ ਹੁਣ ਤੱਕ ਦੇਸ਼ ਵਿੱਚ ਕੋਵਿਡ ਵੈਕਸੀਨ ਦੀਆਂ 220.63 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:ਪਿਛਲੇ 24 ਘੰਟਿਆਂ ਵਿੱਚ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਪਠਾਨਕੋਟ ਤੋਂ 2, ਬਠਿੰਡਾ ਅਤੇ ਜਲੰਧਰ ਤੋਂ ਇੱਕ-ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਹ ਵੀ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ1 ਵਿਅਕਤੀ ਘਰ ਪਰਤਿਆ ਹੈ, ਜੋ ਕਿ ਲੁਧਿਆਣਾ ਦਾ ਹੈ। ਪੰਜਾਬ ਵਿੱਚ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵਧ ਕੇ 42 ਹੋ ਗਈ ਹੈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸਾਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ੁੱਕਰਵਾਰ 4 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 683 ਹੋ ਗਈ ਹੈ। ਇਸ ਤੋਂ ਇਲਾਵਾ 42 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7,65,126 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਗਏ ਹਨ।
ਇਹ ਵੀ ਪੜ੍ਹੋ:Aaj Da Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਇਸ ਤੋਂ ਪਹਿਲਾਂ ਵੀਰਵਾਰ ਨੂੰ ਦੇਸ਼ 'ਚ ਕੋਰੋਨਾ ਦੇ 268 ਨਵੇਂ ਮਾਮਲੇ ਸਾਹਮਣੇ ਆਏ ਸਨ, ਜਦਕਿ ਉਸ ਦੌਰਾਨ ਕੋਈ ਮੌਤ ਨਹੀਂ ਹੋਈ ਸੀ। ਯਾਨੀ ਕੱਲ੍ਹ ਦੇ ਮੁਕਾਬਲੇ ਅੱਜ ਦੇਸ਼ ਵਿੱਚ ਕੋਰੋਨਾ ਦੇ 15 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ ਵਿੱਚ 86 ਦਾ ਵਾਧਾ ਦਰਜ ਕੀਤਾ ਗਿਆ ਹੈ।