ਪੰਜਾਬ

punjab

Coronavirus Update: ਭਾਰਤ ਵਿੱਚ ਕੋਰੋਨਾ ਦੇ 188 ਨਵੇਂ ਮਾਮਲੇ, ਜਦਕਿ ਪੰਜਾਬ 'ਚ 03 ਨਵੇਂ ਮਾਮਲੇ ਦਰਜ

By

Published : Jan 6, 2023, 6:54 AM IST

Coronavirus Update: ਦੁਨੀਆ ਭਰ 'ਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਏਅਰਪੋਰਟ 'ਤੇ ਸਾਰੇ ਯਾਤਰੀਆਂ ਦਾ ਕੋਰੋਨਾ ਟੈਸਟ ਕੀਤਾ (Coronavirus Positive Case In India) ਜਾ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 188 ਨਵੇਂ ਮਾਮਲੇ, ਜਦਕਿ ਪੰਜਾਬ 'ਚ 03 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

Coronavirus Update, Coronavirus Positive Case In India, Coronavirus Positive Case In Punjab
Coronavirus Update

ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 188 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਵੀਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 44,680,604 ਹੋ ਗਈ ਹੈ। ਕੁੱਲ ਐਕਟਿਵ ਕੇਸ 2,554 ਹੋ ਗਏ ਹਨ। ਇਸ ਦੇ ਨਾਲ ਹੀ ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 201 ਲੋਕ ਵਾਪਸ ਘਰ ਪਰਤੇ ਹਨ, ਜਦਕਿ ਕੋਈ ਵੀ ਮੌਤ (Corona Update in India and Punjab) ਦਰਜ ਨਹੀਂ ਹੋਈ ਹੈ।




ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਵੀਰਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.10 ਫ਼ੀਸਦੀ ਹੋ ਗਿਆ ਹੈ, ਜਦਕਿ ਹਫ਼ਤਾਵਾਰੀ 0.12 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਲਈ 1,93,051 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 201 ਕੋਰੋਨਾ ਪੀੜਤ (Today Corona Case in India) ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ, ਜਦਕਿ ਕੋਈ ਵੀ ਮੌਤ ਦਰਜ ਨਹੀਂ ਹੋਈ ਹੈ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1 ਫੀਸਦੀ ਹੈ।





ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 44,145,854 ਹੋ ਗਈ ਹੈ, ਜਦਕਿ ਮੌਤ ਦਰ 0.1 ਫ਼ੀਸਦੀ 'ਤੇ ਬਣੀ ਹੋਈ ਹੈ।



ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ (deaths with Corona in india) ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.22 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।




ਭਾਰਤ ਵਿੱਚ ਕੋਰੋਨਾ ਦੇ 188 ਨਵੇਂ ਮਾਮਲੇ, ਜਦਕਿ ਪੰਜਾਬ 'ਚ 03 ਨਵੇਂ ਮਾਮਲੇ





ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:
ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਬੀਤੇ ਦਿਨ ਵੀਰਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 27 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਨਾ ਬੇਹੱਦ (Corona Recovery Rate in India) ਜ਼ਰੂਰੀ ਹੈ।


ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ (Corona Case in Punjab) ਵੀਰਵਾਰ ਨੂੰ ਪੰਜਾਬ 'ਚ ਸਿਰਫ਼ 03 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 27 ਹਨ। ਕੋਰੋਨਾ ਨਾਲ ਪੰਜਾਬ ਵਿੱਚ ਵੀਰਵਾਰ ਨੂੰ ਕੋਈ ਮੌਤ ਦਰਜ ਨਹੀਂ ਕੀਤੀ ਗਈ।




ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਵੀਰਵਾਰ ਨੂੰ ਕੋਈ ਵੀ ਮਰੀਜ਼ ਠੀਕ ਹੋ ਕੇ ਘਰ ਨਹੀਂ ਪਰਤਿਆ ਹੈ। ਜਦਕਿ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ 1, ਫਾਜ਼ਿਲਕਾ ਤੋਂ 1, ਕਪੂਰਥਲਾ ਤੋਂ 3 ਅਤੇ ਸੰਗਰੂਰ ਤੋਂ 2 ਮਰੀਜ਼ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋ ਕੇ ਘਰ ਪਰਤ ਗਏ ਸਨ।



ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਵੀਰਵਾਰ ਨੂੰ ਬਠਿੰਡਾ ਤੋਂ 1, ਮੋਹਾਲੀ ਤੋਂ 1 ਅਤੇ ਲੁਧਿਆਣਾ ਤੋਂ 1 ਵਿਅਕਤੀ ਕੋਰੋਨਾ ਵਾਇਰਸ ਪਾਜ਼ੀਟਿਵ ਆਏ ਹਨ। ਬੀਤੇ ਦਿਨ ਕੋਰੋਨਾ ਨਾਲ ਕੋਈ ਵੀ (Deaths with corona in Punjab) ਮੌਤ ਦਰਜ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.06 ਫੀਸਦੀ ਹੈ, ਜਦਕਿ ਮੌਤ ਦਰ 2.46% ਹੈ।





1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ:ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85,460 ਹੋ ਗਈ ਹੈ, ਇਸ ਤੋਂ ਇਲਾਵਾ 1,260 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 7,64,920 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।



ਭਾਰਤ 'ਚ ਐਕਟਿਵ ਮਾਮਲੇ ਘੱਟ, ਪਰ ਕੋਰੋਨਾ ਦੇ ਨਵੇਂ ਕੇਸਾਂ 'ਚ ਵਾਧਾ: ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ (Coronavirus in India) ਅੰਕੜਿਆਂ ਅਨੁਸਾਰ ਵੀਰਵਾਰ (5 ਜਨਵਰੀ) ਨੂੰ ਕੋਵਿਡ-19 ਦੇ 188 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਨਾਲ ਹੁਣ ਐਕਟਿਵ ਕੇਸਾਂ ਦੀ ਗਿਣਤੀ 2,554 ਹੋ ਗਈ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 201 ਲੋਕ ਠੀਕ ਹੋਏ ਹਨ ਜਿਸ ਤੋਂ ਬਾਅਦ ਰਿਕਵਰੀ ਦੀ ਕੁੱਲ ਗਿਣਤੀ 4,41,46,055 ਹੋ ਗਈ ਹੈ। ਇਸ ਨਾਲ ਰਿਕਵਰੀ ਰੇਟ ਵਰਤਮਾਨ ਵਿੱਚ 98.8% ਹੈ ਅਤੇ ਐਕਟਿਵ ਕੇਸ 0.01% ਹਨ।

ਇਹ ਵੀ ਪੜ੍ਹੋ:ਦਿੱਲੀ ਕਾਂਝਵਾਲਾ ਮਾਮਲਾ: ਪੰਜ ਨਹੀਂ, ਸੱਤ ਸਨ ਦੋਸ਼ੀ, ਹਾਦਸੇ ਤੋਂ ਪਹਿਲਾਂ ਅੰਜਲੀ ਅਤੇ ਨਿਧੀ ਨੇ 25 ਵਾਰ ਕੀਤੀ ਸੀ ਗੱਲਬਾਤ

ABOUT THE AUTHOR

...view details