ਪੰਜਾਬ

punjab

Coronavirus Update: ਭਾਰਤ ਵਿੱਚ ਕੋਰੋਨਾ ਦੇ 212 ਨਵੇਂ ਮਾਮਲੇ, ਜਦਕਿ ਪੰਜਾਬ 'ਚ 06 ਨਵੇਂ ਮਾਮਲੇ ਦਰਜ

By

Published : Jan 8, 2023, 6:56 AM IST

Coronavirus Update: ਦੁਨੀਆ ਭਰ 'ਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ (Coronavirus Positive Case In India) ਕੋਰੋਨਾ ਦੇ 212 ਨਵੇਂ ਮਾਮਲੇ, ਜਦਕਿ ਪੰਜਾਬ 'ਚ 06 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

Coronavirus positive in India and Punjab
Coronavirus positive in India and Punjab

ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 212 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ (Coronavirus in India) ਗਿਣਤੀ ਵੱਧ ਕੇ 44,681,017 ਹੋ ਗਈ ਹੈ। ਕੁੱਲ ਐਕਟਿਵ ਕੇਸ 2,509 ਹੋ ਗਏ ਹਨ। ਇਸ ਦੇ ਨਾਲ ਹੀ ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 204 ਲੋਕ ਵਾਪਸ ਘਰ ਪਰਤੇ ਹਨ, ਜਦਕਿ 02 ਮੌਤਾਂ ਦਰਜ ਹੋਈਆਂ ਹਨ।



ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਸ਼ਨੀਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.11 ਫ਼ੀਸਦੀ ਹੋ ਗਿਆ ਹੈ, ਜਦਕਿ ਹਫ਼ਤਾਵਾਰੀ 0.12 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਲਈ 1,88,768 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ (Today Corona Case in India) 24 ਘੰਟਿਆ ਵਿੱਚ 204 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ, ਜਦਕਿ 2 ਮੌਤਾਂ ਦਰਜ ਹੋਈਆਂ ਹਨ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਹੈ।



ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ:ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 44,146,534 ਹੋ ਗਈ ਹੈ, ਜਦਕਿ ਮੌਤ ਦਰ 0.1 ਫ਼ੀਸਦੀ 'ਤੇ ਬਣੀ ਹੋਈ ਹੈ।



ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ (Corona Update in India and Punjab) ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.13 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।




ਭਾਰਤ ਵਿੱਚ ਕੋਰੋਨਾ ਦੇ 212 ਨਵੇਂ ਮਾਮਲੇ, ਜਦਕਿ ਪੰਜਾਬ 'ਚ 06 ਨਵੇਂ ਮਾਮਲੇ ਦਰਜ





ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:
ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਬੀਤੇ ਦਿਨ ਸ਼ਨੀਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 34 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕਰੋਨਾ ਤੋਂ ਡਰਨ (Corona Recovery Rate in India) ਦੀ ਲੋੜ ਨਹੀਂ ਹੈ। ਇਲਾਜ ਦੇ ਨਾਲ-ਨਾਲ (deaths with Corona in Punjab) ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।



ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਸ਼ਨੀਵਾਰ ਨੂੰ ਪੰਜਾਬ 'ਚ ਸਿਰਫ਼ 06 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 34 ਹਨ। ਕੋਰੋਨਾ ਨਾਲ ਪੰਜਾਬ ਵਿੱਚ ਸ਼ਨੀਵਾਰ ਨੂੰ ਵੀ ਕੋਈ ਮੌਤ ਦਰਜ (Deaths with corona in Punjab) ਨਹੀਂ ਕੀਤੀ ਗਈ।



ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਸ਼ਨੀਵਾਰ ਨੂੰ ਪਠਾਨਕੋਟ ਤੋਂ ਇਕ ਮਰੀਜ਼ ਠੀਕ ਹੋ ਕੇ ਘਰ ਪਰਤਿਆ ਹੈ।




ਕੋਰੋਨਾ ਦੇ ਨਵੇਂ ਮਾਮਲੇ ਦਰਜ:
ਉੱਥੇ ਹੀ, ਵੀਰਵਾਰ ਨੂੰ ਮੁਕਤਸਰ ਸਾਹਿਬ ਤੋਂ 3, ਮੋਹਾਲੀ ਤੋਂ 1 ਅਤੇ ਜਲੰਧਰ ਤੋਂ 2 ਵਿਅਕਤੀ ਕੋਰੋਨਾ ਵਾਇਰਸ ਪਾਜ਼ੀਟਿਵ ਆਏ ਹਨ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.10 ਫੀਸਦੀ ਹੈ, ਜਦਕਿ ਮੌਤ ਦਰ 2.46% ਹੈ।



1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85,474 ਹੋ ਗਈ ਹੈ, ਇਸ ਤੋਂ ਇਲਾਵਾ 34 ਐਕਟਿਵ (Corona Case in Punjab) ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 7,64,927 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।

ਇਹ ਵੀ ਪੜ੍ਹੋ:Delhi Kanjwala case: ਸੱਤਵੇਂ ਮੁਲਜ਼ਮ ਅੰਕੁਸ਼ ਨੂੰ ਮਿਲੀ ਜ਼ਮਾਨਤ, ਸ਼ੁੱਕਰਵਾਰ ਨੂੰ ਕੀਤਾ ਸੀ ਆਤਮ ਸਮਰਪਣ

ABOUT THE AUTHOR

...view details