ਪੰਜਾਬ

punjab

Coronavirus Update : ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 126 ਨਵੇਂ ਮਾਮਲੇ, 1 ਮੌਤ, ਪੰਜਾਬ 'ਚ ਕੋਰੋਨਾ ਦੇ 6 ਨਵੇਂ ਮਾਮਲੇ ਦਰਜ

By

Published : Feb 17, 2023, 7:43 AM IST

Coronavirus Update : ਭਾਰਤ ਵਿੱਚ ਕੋਰੋਨਾ ਦੀ ਸਥਿਤੀ ਉੱਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 126 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 06 ਨਵੇਂ ਮਾਮਲੇ ਦਰਜ ਹੋਏ ਹਨ।

Coronavirus Update
Coronavirus Update

ਨਵੀਂ ਦਿੱਲੀ / ਪੰਜਾਬ :ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 126 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਨਾਲ ਵੀਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 84, 502 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 1,835 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 113 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਵੀਰਵਾਰ ਨੂੰ ਕੋਰੋਨਾ ਨਾਲ 1 ਮੌਤ ਦਰਜ ਕੀਤੀ ਗਈ ਹੈ।



ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਮੁਤਾਬਕ, ਬੁੱਧਵਾਰ ਨੂੰ ਰੋਜ਼ਾਨਾ ਲਾਗ ਦਰ 0.11 ਫੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ ਲਾਗ ਦਰ 0.09 ਫੀਸਦੀ ਦਰਜ ਕੀਤੀ ਗਈ ਹੈ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਕੋਵਿਡ-19 ਲਈ 1, 15, 409 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 113 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ। ਐਕਟਿਵ ਕੇਸਾਂ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਹੈ।



ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ 99 ਫੀਸਦੀ ਦਰਜ : ਸਿਹਤ ਮੰਤਰਾਲੇ ਮੁਤਾਬਕ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫੀਸਦੀ ਰਿਕਰਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 51, 910 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,19, 397 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।




Coronavirus Update





ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :
ਪਿਛਲੇ 24 ਘੰਟਿਆਂ ਵਿੱਚ ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 06 ਨਵੇਂ ਮਾਮਲੇ ਦਰਜ ਹੋਏ ਹਨ। ਇੱਥੇ ਇਹ ਵੀ ਦੱਸ ਦਈਏ ਕਿ ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 6 ਲੋਕ, ਅੰਮ੍ਰਿਤਸਰ ਤੋਂ 1, ਲੁਧਿਆਣਾ ਤੋਂ 1, ਮਾਨਸਾ ਤੋਂ 2 ਅਤੇ ਪਠਾਨਕੋਟ ਤੋਂ 2 ਮਰੀਜ਼ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ।




ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਮਾਮਲੇ :ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 06 ਨਵੇਂ ਮਾਮਲੇ ਦਰਜ ਹੋਏ। ਇਸ ਵਿੱਚ ਕੋਰੋਨਾ ਦੇ 3 ਨਵੇਂ ਮਾਮਲੇ ਜਲੰਧਰ, ਹੁਸ਼ਿਆਰਪੁਰ ਤੋਂ 1, ਮਾਨਸਾ ਤੋਂ 1 ਅਤੇ ਪਟਿਆਲਾ ਤੋਂ 1 ਸਾਹਮਣੇ ਆਏ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 17 ਐਕਟਿਵ ਮਾਮਲੇ ਦਰਜ ਕੀਤੇ ਗਏ।



1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸਥਿਤੀ :ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 16 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 622 ਹੋ ਗਈ ਹੈ। ਇਸ ਤੋਂ ਇਲਾਵਾ 17 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20514 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 090 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ਇਹ ਵੀ ਪੜ੍ਹੋ:Jessica Ashley Gagen Visit Golden Temple : ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ 'ਮਿਸ ਇੰਗਲੈਂਡ', ਕਿਹਾ- ਇਥੇ ਆ ਕੇ ਮਿਲੀ ਵੱਖਰੀ ਸ਼ਾਂਤੀ...

ABOUT THE AUTHOR

...view details