ਪੰਜਾਬ

punjab

ਈਡੀ ਨੇ ਸਤੇਂਦਰ ਜੈਨ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ 2 ਨੂੰ ਕੀਤਾ ਗ੍ਰਿਫ਼ਤਾਰ

By

Published : Jul 1, 2022, 3:55 PM IST

57 ਸਾਲਾ ਸਤੇਂਦਰ ਜੈਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 30 ਮਈ ਨੂੰ ਪੀਐਮਐਲਏ ਦੀਆਂ ਅਪਰਾਧਿਕ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ ਅਤੇ ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਹੀ ਹਨ।

ED arrests in money laundering case against Satyendar Jain
ED arrests in money laundering case against Satyendar Jain

ਨਵੀਂ ਦਿੱਲੀ:ਦਿੱਲੀ ਦੇ ਮੰਤਰੀ ਸਤੇਂਦਰ ਜੈਨ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਨੇ ਦੋ ਕਾਰੋਬਾਰੀਆਂ ਵੈਭਵ ਜੈਨ ਅਤੇ ਅੰਕੁਸ਼ ਜੈਨ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦੋਵਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ।



ਇਸ ਤੋਂ ਪਹਿਲਾਂ, ਸਤੇਂਦਰ ਜੈਨ ਦੀ ਨਿਆਇਕ ਹਿਰਾਸਤ ਸੋਮਵਾਰ ਨੂੰ ਖਤਮ ਹੋ ਰਹੀ ਸੀ। ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਸਤੇਂਦਰ ਜੈਨ ਨੂੰ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਅਦਾਲਤ ਨੇ 18 ਜੂਨ ਨੂੰ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਅਦਾਲਤ ਨੇ 13 ਜੂਨ ਨੂੰ ਸਤੇਂਦਰ ਜੈਨ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਦੱਸ ਦੇਈਏ ਕਿ ਸਤੇਂਦਰ ਜੈਨ ਨੂੰ 30 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜੈਨ ਦੀ ਪੇਸ਼ੀ ਦੌਰਾਨ ਈਡੀ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਸੀ ਕਿ ਨਕਦੀ ਦਿੱਲੀ ਵਿੱਚ ਦਿੱਤੀ ਗਈ ਸੀ।

ਏਜੰਸੀ ਨੇ ਜਾਂਚ ਦੇ ਹਿੱਸੇ ਵਜੋਂ ਜੈਨ ਦੇ "ਕਾਰੋਬਾਰੀ ਸਹਿਯੋਗੀ" ਹੋਣ ਦੇ ਦੋਸ਼ 'ਚ ਪਿਛਲੇ ਮਹੀਨੇ ਦੋਵਾਂ 'ਤੇ ਛਾਪਾ ਮਾਰਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। 57 ਸਾਲਾ ਸਤੇਂਦਰ ਜੈਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ 30 ਮਈ ਨੂੰ ਪੀਐਮਐਲਏ ਦੀਆਂ ਅਪਰਾਧਿਕ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਇਸ ਵੇਲੇ ਨਿਆਂਇਕ ਹਿਰਾਸਤ ਵਿੱਚ ਹੈ। ਜੈਨ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵਿੱਚ ਬਿਨਾਂ ਵਿਭਾਗ ਦੇ ਮੰਤਰੀ ਹਨ। (ਪੀਟੀਆਈ)



ਇਹ ਵੀ ਪੜ੍ਹੋ:ਸੁਪਰੀਮ ਕੋਰਟ ਦੀ ਫਟਕਾਰ, "ਟੀਵੀ 'ਤੇ ਮੁਆਫੀ ਮੰਗੇ ਨੂਪੁਰ ਸ਼ਰਮਾ"

ABOUT THE AUTHOR

...view details