ਪੰਜਾਬ

punjab

ਪ੍ਰਧਾਨ ਮੰਤਰੀ ਮੋਦੀ 'ਤੇ ਅਪਮਾਨਜਨਕ ਟਿੱਪਣੀ ਲਈ ਚੋਣ ਕਮਿਸ਼ਨ ਨੇ ਅਰਵਿੰਦ ਕੇਜਰੀਵਾਲ ਨੂੰ ਜਾਰੀ ਕੀਤਾ ਨੋਟਿਸ

By ETV Bharat Punjabi Team

Published : Nov 14, 2023, 10:14 PM IST

ਭਾਜਪਾ ਦੀ ਸ਼ਿਕਾਇਤ 'ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਭਾਜਪਾ ਦਾ ਦੋਸ਼ ਹੈ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਦੀ ਪਾਰਟੀ ਦੇ ਨੇਤਾ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। Election Commission issued notice to Aam Aadmi Party, Aam Aadmi Party

ELECTION COMMISSION
ELECTION COMMISSION

ਨਵੀਂ ਦਿੱਲੀ: ਚੋਣ ਕਮਿਸ਼ਨ (ਈਸੀ) ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਭਾਜਪਾ ਵੱਲੋਂ ਦਿੱਤੀ ਗਈ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਕੇਜਰੀਵਾਲ ਨੂੰ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਆਮ ਆਦਮੀ ਪਾਰਟੀ ਦੇ 'ਸੋਸ਼ਲ ਮੀਡੀਆ ਹੈਂਡਲ' 'ਤੇ ਕੀਤੀ ਗਈ ਕਥਿਤ 'ਅਪਮਾਨਜਨਕ' ਟਿੱਪਣੀ ਲਈ ਇਹ ਨੋਟਿਸ ਜਾਰੀ ਕੀਤਾ ਹੈ।

'ਆਪ' ਖ਼ਿਲਾਫ਼ ਕਾਰਵਾਈ ਦੀ ਮੰਗ: 'ਆਪ' ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਣ ਵਾਲੀ ਟਿੱਪਣੀ ਨੂੰ ਲੈ ਕੇ ਭਾਜਪਾ ਨੇ ਚੋਣ ਕਮਿਸ਼ਨ ਤੋਂ 'ਆਪ' ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਚੋਣ ਕਮਿਸ਼ਨ ਨੇ ਇਹ ਨੋਟਿਸ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਦੋ ਟਵੀਟਾਂ ਨੂੰ ਲੈ ਕੇ ਭੇਜਿਆ ਹੈ। ਭਾਜਪਾ ਨੇ 'ਆਪ' ਦੇ ਸੋਸ਼ਲ ਮੀਡੀਆ 'ਤੇ ਜਾਰੀ ਵੀਡੀਓ ਕਲਿੱਪ ਨੂੰ ਅਨੈਤਿਕ ਅਤੇ ਅਸਵੀਕਾਰਨਯੋਗ ਕਰਾਰ ਦਿੱਤਾ ਹੈ। ਚੋਣ ਕਮਿਸ਼ਨ ਨੇ ਕਿਹਾ ਕਿ 10 ਨਵੰਬਰ, 2023 ਨੂੰ ਭਾਰਤੀ ਜਨਤਾ ਪਾਰਟੀ ਦੇ ਇੱਕ ਵਫ਼ਦ ਵੱਲੋਂ ਇਸ ਸਬੰਧ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ।

ਐਕਸ 'ਤੇ ਵੀਡੀਓ ਪੋਸਟ: ਆਮ ਆਦਮੀ ਪਾਰਟੀ ਨੇ ਪਿਛਲੇ ਬੁੱਧਵਾਰ ਨੂੰ ਪਾਰਟੀ ਦੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਉਦਯੋਗਪਤੀ ਗੌਤਮ ਅਡਾਨੀ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਵੀਡੀਓ ਸਟੋਰੀ ਪੋਸਟ ਕੀਤੀ ਸੀ। ਅਗਲੇ ਦਿਨ ਪਾਰਟੀ ਨੇ ਅਡਾਨੀ ਅਤੇ ਮੋਦੀ ਦੀ ਤਸਵੀਰ ਪੋਸਟ ਕਰਕੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਲੋਕਾਂ ਲਈ ਨਹੀਂ ਸਗੋਂ ਉਦਯੋਗਪਤੀਆਂ ਲਈ ਕੰਮ ਕਰਦੇ ਹਨ।

ਅਕਸ ਖ਼ਰਾਬ ਕਰਨ ਦੀ ਕੋਸ਼ਿਸ਼: ਭਾਰਤੀ ਜਨਤਾ ਪਾਰਟੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਉਨ੍ਹਾਂ ਦੇ ਆਗੂ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਵੱਲੋਂ ਦਾਇਰ ਸ਼ਿਕਾਇਤ ਵਿੱਚ ਮੋਦੀ 'ਤੇ ਕੀਤੀਆਂ ਦੋ ਟਿੱਪਣੀਆਂ ਦਾ ਜ਼ਿਕਰ ਕੀਤਾ ਗਿਆ ਹੈ। ਸ਼ਿਕਾਇਤ 'ਚ ਇਹ ਵੀ ਕਿਹਾ ਗਿਆ ਸੀ ਕਿ ਐਕਸ 'ਤੇ ਲਿਖੀਆਂ ਗੱਲਾਂ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਕਸ ਨੂੰ ਖਰਾਬ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸਟਾਰ ਪ੍ਰਚਾਰਕ ਅਤੇ ਪੀਐਮ ਮੋਦੀ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।

ABOUT THE AUTHOR

...view details