ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ
1. ਮੁੱਖ ਮੰਤਰੀ ਚੰਨੀ ਨੇ ਪੀਐਮ ਮੋਦੀ ਨਾਲ ਇੰਨ੍ਹਾਂ ਤਿੰਨ ਮੁੱਦਿਆ 'ਤੇ ਕੀਤੀ ਗੱਲ
ਨਵੀਂ ਦਿੱਲੀ:ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channy) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿੱਚ ਚੰਨੀ ਨੇ ਪ੍ਰਧਾਨ ਮੰਤਰੀ ਨਾਲ ਤਿੰਨ ਮੁੱਦਿਆਂ 'ਤੇ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਹੀ ਚੰਗੇ ਮਾਹੌਲ ਵਿੱਚ ਸਾਡੀ ਗੱਲਬਾਤ ਹੋਈ ਹੈ। ਜਿਸ ਤਰ੍ਹਾਂ ਪ੍ਰਧਾਨ ਮੰਤਰੀ (Prime Minister) ਦੀ ਗੱਲ ਹੋਈ ਚਾਹੀਦੀ ਹੈ ਮੁੱਖ ਮੰਤਰੀ (CM Channy) ਨਾਲ ਉਸ ਤਰ੍ਹਾਂ ਬੜ੍ਹੇ ਹਾ ਚੰਗਾ ਮਾਹੌਲ ਅਤੇ ਬੜ੍ਹੇ ਹੀ ਪਿਆਰ ਨਾਲ ਸਾਡੀ ਗੱਲਬਾਤ ਹੋਈ ਹੈ ਅਤੇ ਚੰਨੀ ਨੇ ਮੋਦੀ ਨੂੰ ਸ਼੍ਰੀ ਦਰਬਾਰ ਸਾਹਿਬ (Shri Darbar Sahib) ਦਾ ਮਾਡਲ ਵੀ ਭੇਟ ਕੀਤਾ। ਜਿਸ ਦੌਰਾਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ (Prime Minister) ਨਾਲ ਤਿੰਨ ਮੁੱਦਿਆਂ ਤੇ ਗੱਲਬਾਤ ਕੀਤੀ।
2. ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਰਕਾਰ ਦੀ ਪੈਰਵੀ ਕਰਨਗੇ ਆਰਐਸ ਬੈਂਸ, ਪੀੜਤਾਂ 'ਚ ਜਾਗੀ ਆਸ
ਚੰਡੀਗੜ੍ਹ :ਪੰਜਾਬ ਸਰਕਾਰ ਵਲੋਂ ਬਰਗਾੜੀ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਅਦਾਲਤ ਵਿਚ ਚੱਲ ਰਹੇ ਮਾਮਲਿਆਂ ਦੀ ਪੈਰਵਾਈ ਲਈ ਸੀਨੀਅਰ ਵਕੀਲ ਰਾਜਵਿੰਦਰ ਬੈਂਸ ਨੂੰ ਟਰਾਇਲ ਕੋਰਟਾਂ ਵਿਚ ਸਰਕਾਰ ਵਲੋਂ ਵਕੀਲ ਨਿਯੁਕਤ ਕੀਤਾ ਗਿਆ ਹੈ। ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਥਾਣਾ ਬਾਜਾਖਾਨਾ ਵਿਚ ਦਰਜ ਮੁਕੱਦਮਾਂ ਨੰਬਰ 129 ਮਿਤੀ 14 ਅਕਤੂਬਰ 2015, ਮੁਕੱਦਮਾਂ ਨੰਬਰ 130 ਮਿਤੀ 21 ਅਕਤੂਬਰ 2015 ਅਤੇ ਥਾਣਾ ਸਿਟੀ ਕੋਟਕਪੂਰਾ ਵਿਚ ਦਰਜ ਮੁਕੱਦਮਾਂ ਨੰਬਰ 192 ਮਿਤੀ 14 ਅਕਤੂਬਰ 2015, ਮੁਕੱਦਮਾਂ ਨੰਬਰ 129 ਮਿਤੀ 7 ਅਗਸਤ 2018 ਨਾਲ ਸਬੰਧਿਤ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਦੀ ਪੰਜਾਬ ਸਰਕਾਰ ਵਲੋਂ ਪੈਰਵਾਈ ਕਰਨਗੇ।
3. ਪੀਐਮ ਵੱਲੋਂ ਚੰਨੀ ਨੂੰ ਝੋਨੇ ਦੀ ਖਰੀਦ ਮਸਲੇ ਦੇ ਛੇਤੀ ਹੱਲ ਦਾ ਭਰੋਸਾ
ਚੰਡੀਗੜ੍ਹ: ਪੀਐਮ ਮੋਦੀ ਨਾਲ ਮੁਲਾਕਾਤ ਉਪਰੰਤ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਝੋਨੇ ਦੀ ਖਰੀਦ ਦਾ ਮਸਲਾ ਛੇਤੀ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ। ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਠੀਕ ਉਹੋ ਜਿਹਾ ਪਿਆਰ ਦਿੱਤਾ ਹੈ, ਜਿਵੇਂ ਕਿ ਇੱਕ ਪੀਐਮ ਵੱਲੋਂ ਕਿਸੇ ਮੁੱਖ ਮੰਤਰੀ ਨੂੰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੀਐਮ ਨੇ ਉਨ੍ਹਾਂ ਦੀ ਗੱਲ ਬੜੇ ਧਿਆਨ ਨਾਲ ਸੁਣੀ ਹੈ ਤੇ ਮੁੱਦਿਆਂ ‘ਤੇ ਖੁੱਲ੍ਹ ਕੇ ਵਿਚਾਰ ਚਰਚਾ ਹੋਈ ਹੈ। ਉਨ੍ਹਾਂ ਦੱਸਿਆ ਕਿ ਪੀਐਮ ਨੂੰ ਦਰਬਾਰ ਸਾਹਿਬ ਦਾ ਮਾਡਲ ਵੀ ਭੇਂਟ ਕੀਤਾ ਗਿਆ। ਉਨ੍ਹਾਂ ਕਿਹਾ ਕੀ ਪੀਐਮ ਨੇ ਅੱਛਾ ਪਿਆਰ ਦਿੱਤਾ ਹੈ।
Explainer--