ਪੰਜਾਬ

punjab

ਦਿੱਲੀ ਦੇ ਮੁੱਖ ਮੰਤਰੀ ਰਿਹਾਇਸ਼ ’ਤੇ ਹੋਏ ਹਮਲੇ ’ਚ 8 ਮੁਲਜ਼ਮ ਗ੍ਰਿਫਤਾਰ, ਹੋਰਾਂ ਦੀ ਭਾਲ ਜਾਰੀ

By

Published : Mar 31, 2022, 9:55 AM IST

Updated : Mar 31, 2022, 11:03 AM IST

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਬੁੱਧਵਾਰ ਨੂੰ ਹੋਈ ਭੰਨਤੋੜ ਦੇ ਮਾਮਲੇ ਵਿੱਚ ਸਿਵਲ ਲਾਈਨ ਪੁਲਿਸ ਨੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ (eight persons arrested for attack at delhi cm house) ਕੀਤਾ ਹੈ।

ਹਮਲੇ ’ਚ 5 ਮੁਲਜ਼ਮ ਗ੍ਰਿਫਤਾਰ
ਹਮਲੇ ’ਚ 5 ਮੁਲਜ਼ਮ ਗ੍ਰਿਫਤਾਰ

ਨਵੀਂ ਦਿੱਲੀ: ਸਿਵਲ ਲਾਈਨ ਸਥਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਭੰਨਤੋੜ ਦੇ ਮਾਮਲੇ 'ਚ ਸਿਵਲ ਲਾਈਨ ਪੁਲਿਸ ਨੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ (eight persons arrested for attack at delhi cm house) ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਹੋਰ ਸਾਥੀਆਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਸੀਸੀਟੀਵੀ ਦੀ ਮਦਦ ਨਾਲ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਦੀ ਵੀ ਕੋਸ਼ਿਸ਼ ਕਰ ਰਹੀ ਹੈ। ਬੁੱਧਵਾਰ ਸ਼ਾਮ ਨੂੰ ਇਸ ਘਟਨਾ ਸਬੰਧੀ ਐਫਆਈਆਰ ਦਰਜ ਕੀਤੀ ਗਈ ਸੀ।

ਹਮਲੇ ’ਚ 8 ਮੁਲਜ਼ਮ ਗ੍ਰਿਫਤਾਰ

ਉੱਤਰੀ ਜ਼ਿਲੇ ਦੇ ਡੀਸੀਪੀ ਸਾਗਰ ਸਿੰਘ ਕਲਸੀ ਅਨੁਸਾਰ ਭਾਜਪਾ ਯੁਵਾ ਮੋਰਚਾ ਵੱਲੋਂ ਬੁੱਧਵਾਰ ਨੂੰ ਸਿਵਲ ਲਾਈਨ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਸੀ। ਸਵੇਰੇ 11:30 ਵਜੇ ਦੇ ਕਰੀਬ 150 ਤੋਂ 200 ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕੁਝ ਦੂਰੀ 'ਤੇ ਇਕੱਠੇ ਹੋ ਗਏ ਸੀ। ਇਹ ਲੋਕ ਮੁੱਖ ਮੰਤਰੀ ਵੱਲੋਂ ਫਿਲਮ ਕਸ਼ਮੀਰ ਫਾਈਲਜ਼ ਬਾਰੇ ਵਿਧਾਨ ਸਭਾ ਵਿੱਚ ਦਿੱਤੇ ਗਏ ਬਿਆਨ ਦਾ ਵਿਰੋਧ ਕਰ ਰਹੇ ਸੀ। ਦੁਪਹਿਰ 1 ਵਜੇ ਦੇ ਕਰੀਬ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਲੱਗੇ ਬੈਰੀਕੇਡ ਤੋੜ ਕੇ ਅੰਦਰ ਦਾਖ਼ਲ ਹੋ ਗਏ ਸੀ।

ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਉੱਥੇ ਹੀ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਖ਼ਿਲਾਫ਼ ਅਪਸ਼ਬਦ ਬੋਲੇ। ਉਨ੍ਹਾਂ ਕੋਲ ਪੇਂਟ ਦਾ ਡੱਬਾ ਸੀ, ਜਿਸ ਨੂੰ ਉਨ੍ਹਾਂ ਨੇ ਮੁੱਖ ਮੰਤਰੀ ਨਿਵਾਸ ਦੇ ਦਰਵਾਜ਼ੇ 'ਤੇ ਸੁੱਟ ਦਿੱਤਾ। ਇਸ ਦੌਰਾਨ ਉਨ੍ਹਾਂ ਵੱਲੋਂ ਸੁਰੱਖਿਆ ਲਈ ਲਗਾਏ ਗਏ ਬੂਮ ਬੈਰੀਅਰ ਨੂੰ ਨੁਕਸਾਨ ਪਹੁੰਚਾਇਆ ਅਤੇ ਉੱਥੇ ਲੱਗੇ ਸੀਸੀਟੀਵੀ ਕੈਮਰੇ ਨੂੰ ਵੀ ਨੁਕਸਾਨ ਪਹੁੰਚਾਇਆ।

ਮੌਕੇ ’ਤੇ ਪਹੁੰਚੀ ਪੁਲਿਸ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਉਥੋਂ ਹਟਾ ਦਿੱਤਾ। ਇਸ ਘਟਨਾ ਨੂੰ ਲੈ ਕੇ ਸਿਆਸਤ ਵੀ ਸ਼ੁਰੂ ਹੋ ਗਈ ਹੈ। 'ਆਪ' ਪਾਰਟੀ ਦੇ ਆਗੂਆਂ ਦਾ ਦੋਸ਼ ਹੈ ਕਿ ਇਹ ਲੋਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨਾ ਚਾਹੁੰਦੇ ਸੀ।

ਇਸ ਘਟਨਾ ਸਬੰਧੀ ਬੁੱਧਵਾਰ ਸ਼ਾਮ ਨੂੰ ਥਾਣਾ ਸਿਵਲ ਲਾਈਨ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਮੁੱਢਲੀ ਜਾਂਚ ਦੌਰਾਨ 5 ਮੁਲਜ਼ਮ ਫੜੇ ਗਏ ਹਨ। ਇਸ ਦੇ ਨਾਲ ਹੀ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਇਸ ਪ੍ਰਦਰਸ਼ਨ ਲਈ ਪ੍ਰਦਰਸ਼ਨਕਾਰੀਆਂ ਤੋਂ ਮਿਲੀ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ। ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਇੱਥੇ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦੀ ਭੰਨਤੋੜ ਕੀਤੀ।

ਇਹ ਵੀ ਪੜੋ:ਮੁੜ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਕਿਹਾ- ਨਹੀਂ ਲੱਗਣ ਦੇਵਾਂਗੇ ਪ੍ਰੀ ਪੇਡ ਮੀਟਰ, ਟੋਲ ਪਲਾਜ਼ਿਆਂ ਦਾ ਵੀ ਕਰਾਂਗੇ ਵਿਰੋਧ

Last Updated :Mar 31, 2022, 11:03 AM IST

ABOUT THE AUTHOR

...view details