ਪੰਜਾਬ

punjab

ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੀਟਿਵ

By

Published : Jan 12, 2022, 12:41 PM IST

Updated : Jan 12, 2022, 1:01 PM IST

ਕੈਪਟਨ ਅਮਿਰੰਦਰ ਸਿੰਘ ਕੋਰੋਨਾ ਪਾਜ਼ੀਟਿਵ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਰਿਪੋਰਟ ਪਾਜ਼ੀਟਿਵ (Capt Amarinder Singh corona report positive) ਆਈ ਹੈ। ਇਸ ਸਬੰਧੀ ਕੈਪਟਨ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।

ਚੰਡੀਗੜ੍ਹ: ਸੂਬੇ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਸਿਆਸੀ ਲੀਡਰ ਵੀ ਕੋਰੋਨਾ ਦੀ ਚਪੇਟ ਵਿੱਚ ਆ ਰਹੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਕੈਪਟਨ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।

ਕੈਪਟਨ ਤੋਂ ਪਹਿਲਾਂ ਵੀ ਕਈ ਸਿਆਸੀ ਆਗੂ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪਰਿਵਾਰਿਕ ਮੈਂਬਰ ਕੋਰੋਨਾ ਪਾਜ਼ੀਟਿਵ ਆ ਚੁੱਕੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਹੁਣ ਵੀ ਪੰਜਾਬ ਦੌਰੇ ਉੱਪਰ ਚੱਲ ਰਹੇ ਹਨ ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆ ਚੁੱਕੀ ਹੈ। ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਪੀਐਮ ਮੋਦੀ ਦੀ ਫਿਰੋਜ਼ਪੁਰ ਰੈਲੀ ਤੋਂ ਪਹਿਲਾਂ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ।

ਇਹ ਵੀ ਪੜ੍ਹੋ:ਦਿੱਲੀ ਪੁਲਿਸ ਕਮਿਸ਼ਨਰ ਦੇ OSD ਸਮੇਤ 1700 ਪੁਲਿਸ ਮੁਲਾਜ਼ਮ ਕੋਰੋਨਾ ਪਾਜ਼ੀਟਿਵ

Last Updated :Jan 12, 2022, 1:01 PM IST

ABOUT THE AUTHOR

...view details