ਪੰਜਾਬ

punjab

ਦਿੱਲੀ AIIMS ਤੋਂ ਡਿਸਚਾਰਜ ਹੋਏ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ

By

Published : Nov 1, 2021, 7:02 AM IST

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ (AIIMS) ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਨੂੰ 13 ਅਕਤੂਬਰ ਦੀ ਸ਼ਾਮ ਨੂੰ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

AIIMS ਤੋਂ ਡਿਸਚਾਰਜ ਹੋਏ ਡਾ. ਮਨਮੋਹਨ ਸਿੰਘ
AIIMS ਤੋਂ ਡਿਸਚਾਰਜ ਹੋਏ ਡਾ. ਮਨਮੋਹਨ ਸਿੰਘ

ਨਵੀਂ ਦਿੱਲੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਿਹਤ ਵਿੱਚ ਸੁਧਾਰ ਤੋਂ ਬਾਅਦ ਦਿੱਲੀ ਦੇ ਏਮਜ਼ (AIIMS ) ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਨੂੰ 13 ਅਕਤੂਬਰ ਦੀ ਸ਼ਾਮ ਨੂੰ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

ਮਨਮੋਹਨ ਸਿੰਘ ਡੇਂਗੂ ਤੋਂ ਪੀੜਤ ਪਾਏ ਗਏ। ਏਮਜ਼ ਦੇ ਇੱਕ ਅਧਿਕਾਰੀ ਨੇ ਦੱਸਿਆ ਸੀ ਕਿ ਉਹ ਡੇਂਗੂ ਤੋਂ ਪੀੜਤ ਸਨ, ਪਰ ਹੁਣ ਉਨ੍ਹਾਂ ਦੇ ਪਲੇਟਲੇਟ ਦੀ ਗਿਣਤੀ ਵੱਧ ਰਹੀ ਹੈ ਅਤੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।

ਮਨਮੋਹਨ ਸਿੰਘ ਨੂੰ ਹਸਪਤਾਲ ਦੇ ਕਾਰਡੀਓ-ਨਿਊਰੋ ਸੈਂਟਰ ਦੇ ਇੱਕ ਨਿੱਜੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਡਾਕਟਰ ਨਿਤੀਸ਼ ਨਾਇਕ ਦੀ ਅਗਵਾਈ ਵਿੱਚ ਕਾਰਡੀਓਲੋਜਿਸਟਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ :ਮਨਜਿੰਦਰ ਸਿਰਸਾ ਨੇ ਪਾਕਿਸਤਾਨ ਸਰਕਾਰ 'ਤੇ ਚੁੱਕੇ ਵੱਡੇ ਸਵਾਲ

ABOUT THE AUTHOR

...view details