ਪੰਜਾਬ

punjab

ਬੇਅੰਤ ਸਿੰਘ ਕਤਲ ਮਾਮਲੇ ਵਿੱਚ ਦੋਸ਼ੀ ਜਗਤਾਰ ਸਿੰਘ ਹਵਾਰਾ ਦੇ ਕੇਸ ਦੀ ਸੁਣਵਾਈ ਅੱਜ

By

Published : Dec 11, 2020, 10:59 AM IST

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਤਲ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਲੰਬਿਤ ਪਏ ਕੇਸਾਂ ਦੀ ਸੂਚੀ ਨੂੰ ਅਪਡੇਟ ਕਰਨ ਦੀ ਮੰਗ 'ਤੇ ਸੁਣਵਾਈ ਕਰ ਸਕਦੇ ਹਨ।

ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੇ ਕੇਸ ਦੀ ਸੁਣਵਾਈ ਅੱਜ
ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੇ ਕੇਸ ਦੀ ਸੁਣਵਾਈ ਅੱਜ

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਤਲ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਖਿਲਾਫ ਚਲ ਰਹੇ ਕੇਸਾਂ ਦੀ ਸੂਚੀ ਨੂੰ ਅਪਡੇਟ ਕਰਨ ਦੀ ਮੰਗ ਉੱਤੇ ਅੱਜ ਦਿੱਲੀ ਹਾਈ ਕੋਰਟ ਸੁਣਵਾਈ ਕਰ ਸਕਦੀ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਦਿੱਲੀ ਦੇ ਜੇਲ ਪ੍ਰਸ਼ਾਸਨ ਨੂੰ ਹਵਾਰਾ ਖ਼ਿਲਾਫ਼ ਲੰਬਿਤ ਪਏ ਕੇਸਾਂ ਦੀ ਸੂਚੀ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਜਸਟਿਸ ਅਨੂ ਮਲਹੋਤਰਾ ਦੀ ਬੈਂਚ ਸੁਣਵਾਈ ਕਰੇਗੀ।

'ਜੇਲ੍ਹ ਪ੍ਰਸ਼ਾਸਨ ਨੇ ਪੈਂਡਿੰਗ ਮਾਮਲਿਆਂ ਦੀ ਕੁੱਲ ਗਿਣਤੀ ਨੂੰ ਅਪਡੇਟ ਕਰੇ'

ਜਗਤਾਰ ਸਿੰਘ ਹਵਾਰਾ ਨੇ ਇੱਕ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਸ ਵਿਰੁੱਧ ਪੈਂਡਿੰਗ ਕੇਸਾਂ ਦੀ ਗਿਣਤੀ ਨੂੰ ਅਪਡੇਟ ਕੀਤਾ ਜਾਣਾ ਚਾਹੀਦਾ ਹੈ ਅਤੇ ਜੇਲ੍ਹ ਦੇ ਰਿਕਾਰਡ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ। ਹਵਾਰਾ ਵੱਲੋਂ ਐਡਵੋਕੇਟ ਮਹਿਮੂਦ ਪ੍ਰਚਾ ਨੇ ਅਦਾਲਤ ਨੂੰ ਕਿਹਾ ਕਿ ਦਿੱਲੀ ਸਰਕਾਰ ਦਾ ਜੇਲ੍ਹ ਵਿਭਾਗ ਹਵਾਰਾ ਖ਼ਿਲਾਫ਼ ਲੰਬਿਤ ਪਏ ਕੇਸਾਂ ਨੂੰ ਅਪਡੇਟ ਕਰੇ ਅਤੇ ਇਸ ਨੂੰ ਜੇਲ੍ਹ ਦੇ ਰਿਕਾਰਡ ਵਿੱਚ ਲਿਆ ਜਾਵੇ। ਪ੍ਰਾਚਾ ਨੇ ਕਿਹਾ ਕਿ ਜੇਲ ਪ੍ਰਸ਼ਾਸਨ ਨੂੰ ਹਵਾਰਾ ਦੁਆਰਾ ਉਪਲਬਧ ਦਸਤਾਵੇਜ਼ਾਂ ਦੇ ਅਧਾਰ ਤੇ ਲੰਬਿਤ ਪਏ ਕੇਸਾਂ ਦੀ ਕੁੱਲ ਗਿਣਤੀ ਨੂੰ ਅਪਡੇਟ ਕਰੇ। ਇਸ ਤੋਂ ਬਿਨਾਂ ਉਹ ਆਪਣੇ ਕਾਨੂੰਨੀ ਅਧਿਕਾਰਾਂ ਜਿਵੇਂ ਪੈਰੋਲ ਜਾਂ ਸਜ਼ਾ ਮੁਅੱਤਲ ਕਰਨਾ ਤੋਂ ਵਾਂਝਾ ਰਹਿ ਜਾਵੇਗਾ।

ਹਵਾਰਾ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਰਿਹਾ

ਸੁਣਵਾਈ ਦੌਰਾਨ ਦਿੱਲੀ ਸਰਕਾਰ ਵੱਲੋਂ ਵਕੀਲ ਰਾਹੁਲ ਮਹਿਰਾ ਨੇ ਇਸ ਮਾਮਲੇ ‘ਤੇ ਜਵਾਬ ਦਾਖਿਲ ਕਰਨ ਲਈ ਸਮਾਂ ਮੰਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ 11 ਦਸੰਬਰ ਤੱਕ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ। ਹਵਾਰਾ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਰਿਹਾ ਹੈ।

ABOUT THE AUTHOR

...view details