ਪੰਜਾਬ

punjab

Coronavirus Update : ਦੇਸ਼ 'ਚ 800 ਤੋਂ ਵੱਧ ਕੋਰੋਨਾ ਕੇਸ, 4 ਮੌਤਾਂ, H3N2 ਨਾਲ 9 ਮੌਤਾਂ, ਪੰਜਾਬ 'ਚ 15 ਕੋਰੋਨਾ ਮਾਮਲੇ

By

Published : Mar 19, 2023, 10:18 AM IST

Coronavirus Update
Coronavirus Update

Coronavirus Update : ਪਿਛਲੇ 24 ਘੰਟਿਆਂ ਵਿੱਚ ਭਾਰਤ 'ਚ ਕੋਰੋਨਾ ਵਾਇਰਸ ਦੇ 843 ਨਵੇਂ ਮਾਮਲੇ ਦਰਜ ਹੋਏ ਹਨ। ਜੇਕਰ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਸਥਿਤੀ ਦੀ ਦੇਖੀਏ, ਤਾਂ ਸ਼ਨੀਵਾਰ ਨੂੰ ਕੋਰੋਨਾ ਦੇ 15 ਨਵੇਂ ਮਾਮਲੇ ਦਰਜ ਹੋਏ। ਉੱਥੇ ਹੀ, ਕੋਰੋਨਾ ਤੋਂ ਬਾਅਦ ਹੁਣ H3N2 ਵਾਇਰਸ ਨਾਲ ਦੇਸ਼ ਵਿੱਚ 9 ਮੌਤਾਂ ਹੋ ਚੁੱਕੀਆਂ ਹਨ।

ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ 'ਚ ਦਰਜ ਹੋਏ ਕੋਰੋਨਾ ਦੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਇਸ ਮੁਤਾਬਕ ਭਾਰਤ ਵਿੱਚ ਕੋਵਿਡ-19 ਦੇ 843 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਸ਼ਨੀਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 94, 349 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲੇ ਵੀ 5,389 ਹੋ ਗਏ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 476 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤ ਚੁੱਕੇ ਹਨ। ਉੱਥੇ ਹੀ, ਕੋਰੋਨਾ ਵਾਇਰਸ ਨਾਲ, ਸ਼ਨੀਵਾਰ ਨੂੰ ਚਾਰ ਮੌਤਾਂ ਦਰਜ ਹੋਈਆਂ ਹਨ।

ਕੋਰੋਨਾ ਰਿਕਰਵਰੀ ਰੇਟ ਦਰਜ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਸ਼ਨੀਵਾਰ ਨੂੰ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.99 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 58, 161 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,64,97,638 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਕੋਵਿਡ-19 ਲਈ 1, 02, 591 ਨਮੂਨੇ ਜਾਂਚ ਲਈ ਲਏ ਗਏ।



Coronavirus Update

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 15 ਨਵੇਂ ਮਾਮਲੇ ਦਰਜ ਹੋਏ ਹਨ। ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੋਹਾਲੀ-1, ਜਲੰਧਰ-4, ਲੁਧਿਆਣਾ-1,ਮੋਗਾ-2, ਰੋਪੜ-2, ਅੰਮ੍ਰਿਤਸਰ-1, ਬਠਿੰਡਾ-1 ਅਤੇ ਹੁਸ਼ਿਆਰਪੁਰ-3 ਕੋਰੋਨਾ ਦੇ ਨਵੇਂ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸ਼ਨੀਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 5 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਇਨ੍ਹਾਂ ਵਿੱਚ ਕਪੂਰਥਲਾ-1, ਅੰਮ੍ਰਿਤਸਰ-2, ਰੋਪੜ-1 ਅਤੇ ਲੁਧਿਆਣਾ-1 ਵਿਅਕਤੀ ਕੋਰੋਨਾ ਵਾਇਰਸ ਤੋਂ ਠੀਕ ਹੋ ਕੇ ਵਾਪਸ ਘਰ ਪਰਤੇ। ਉੱਥੇ ਹੀ, ਹਸਪਤਾਲ ਵਿੱਚ ਵਿੱਚ 2 ਮਰੀਜ਼ ਆਕਸੀਜ਼ਨ ਸਪੋਰਟ ਉੱਤੇ ਹਸਪਤਾਲ ਵਿੱਚ ਭਰਤੀ ਹਨ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 18 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 822 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 93 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,516 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 213 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।

ਭਾਰਤ 'ਚ H3N2 ਦੀ ਦਸਤਕ: H3N2 ਇਨਫਲੂਐਂਜ਼ਾ ਵਾਇਰਸ ਦੇ ਮਾਮਲੇ ਵੀ ਲਗਾਤਾਰ ਵੱਧ ਰਹੇ ਹਨ। ਕੁਝ ਦਿਨਾਂ ਵਿੱਚ ਇਸ ਦੇ 90 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ, ਕੇਂਦਰੀ ਸਿਹਤ ਮੰਤਰਾਲੇ ਮੁਤਾਬਕ 2 ਜਨਵਰੀ ਤੋਂ 5 ਮਾਰਚ ਤੱਕ 451 ਮਾਮਲੇ ਦਰਜ ਹੋਏ ਹਨ। ਦਸੰਬਰ ਤੋਂ ਮੌਸਮੀ ਫਲੂ ਦੇ ਮਰੀਜ਼ ਆ ਰਹੇ ਹਨ। ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਵੀ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ। ਦੇਸ਼ ਵਿੱਚ H3N2 ਇਨਫਲੂਐਂਜ਼ਾ ਵਾਇਰਸ ਨਾਲ ਅਜੇ ਤੱਕ ਕੁੱਲ 9 ਮੌਤਾਂ ਦਰਜ ਹੋਈਆਂ ਹਨ। ਡਾਕਟਰਾਂ ਦੀ ਮੰਨੀਏ ਤਾਂ, ਉਨ੍ਹਾਂ ਦਾ ਕਹਿਣਾ ਹੈ ਕਿ H3N2 ਲੱਛਣ ਦਿਖੇ ਜਾਣ ਉੱਤੇ ਤੁਰੰਤ RTPCR ਕਰਵਾ ਲੈਣਾ ਚਾਹੀਦਾ ਹੈ। ਵਧੀਆਂ ਕਿਸਮ ਦੇ ਮਾਸਕ ਦੀ ਵਰਤੋਂ ਅਤੇ ਸਮੇਂ-ਸਮੇਂ ਉੱਤੇ ਹੱਥ ਧੋਂਦੇ ਰਹੋ। ਇਸ ਤੋਂ ਇਲਾਵਾ, H3N2 ਪੀੜਤ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ:Search Opration Amritpal Live Updates: ਅੰਮ੍ਰਿਤਪਾਲ ਸਿੰਘ ਫ਼ਰਾਰ, ਪੂਰੇ ਪੰਜਾਬ ਵਿੱਚ ਸਰਚ ਆਪ੍ਰੇਸ਼ਨ ਜਾਰੀ

ABOUT THE AUTHOR

...view details