ਪੰਜਾਬ

punjab

Corona Update : 24 ਘੰਟਿਆਂ ’ਚ 39,070 ਨਵੇਂ ਮਾਮਲੇ, 491 ਮੌਤਾਂ

By

Published : Aug 8, 2021, 12:55 PM IST

ਭਾਰਤ 'ਚ ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 39,070 ਨਵੇਂ ਮਾਮਲੇ ਅਤੇ 491 ਮੌਤਾਂ ਦਰਜ ਕੀਤੀਆਂ ਗਈਆਂ ਹਨ। ਮੌਜੂਦਾ ਸਮੇਂ ਵਿੱਚ ਕੁੱਲ ਰਿਕਵਰੀ 43,910 ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਮੁਤਾਬਕ, ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 38,628 ਨਵੇਂ ਮਾਮਲੇ ਦਰਜ ਕੀਤੇ ਗਏ ਅਤੇ 617 ਮੌਤਾਂ ਹੋਈਆਂ ਸਨ।

ਕੋਰੋਨਾ ਅਪਡੇਟ
ਕੋਰੋਨਾ ਅਪਡੇਟ

ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਦੇ ਮੁਤਾਬਕ, ਭਾਰਤ ਵਿੱਚ ਕੋਰੋਨਾ ਵਾਇਰਸ ਦੇ 39,070 ਨਵੇਂ ਮਾਮਲਿਆਂ ਦੇ ਆਉਣ ਨਾਲ, ਕੋਰੋਨਾ ਵਾਇਰਸ ਦੇ ਮਾਮਲੇ ਵੱਧ ਕੇ 3,19,34,455 ਹੋ ਗਏ ਹਨ। ਜਦੋਂ ਕਿ 491 ਹੋਰ ਲੋਕਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,27,862 ਹੋ ਗਈ ਹੈ।

ਐਤਵਾਰ ਸਵੇਰੇ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਵਿਡ -19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 4,06,822 ਰਹਿ ਗਈ ਹੈ, ਜੋ ਕਿ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦਾ 1.27 % ਹੈ। ਕੋਰੋਨਾ ਵਾਇਰਸ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 97.39 % ਹੈ।

ਅੰਕੜਿਆਂ ਦੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 5,331 ਮਾਮਲਿਆਂ ਦੀ ਕਮੀ ਆਈ ਹੈ। ਇਸ ਬਿਮਾਰੀ ਤੋਂ ਠੀਕ ਹੋਏ ਲੋਕਾਂ ਦੀ ਗਿਣਤੀ ਵੱਧ ਕੇ 3,10,99,771 ਹੋ ਗਈ ਹੈ, ਜਦੋਂ ਕਿ ਮੌਤ ਦਰ 1.34 % ਹੈ।

ਜੇਕਰ ਟੀਕਾਕਰਣ ਦੀ ਗੱਲ ਕਰੀਏ ਤਾਂ ਐਤਵਾਰ ਸਵੇਰ ਤੱਕ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੇ ਤਹਿਤ ਕੋਵਿਡ -19 ਟੀਕਿਆਂ ਦੀਆਂ 50.68 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ :ਭਾਰਤ ਛੱਡੋ ਅੰਦੋਲਨ: ਜਾਣੋ 8 ਅਗਸਤ ਦਾ ਦਿਨ ਭਾਰਤ ਲਈ ਕਿਉਂ ਹੈ ਖ਼ਾਸ ?

ABOUT THE AUTHOR

...view details