ਪੰਜਾਬ

punjab

Corona update: ਕੋਰੋਨਾ ਦੇ ਮਾਮਲਿਆ ’ਚ ਗਿਰਾਵਟ, ਪਿਛਲੇ 24 ਘੰਟਿਆਂ ’ਚ 1 ਲੱਖ 49 ਹਜ਼ਾਰ ਕੇਸ

By

Published : Feb 4, 2022, 10:30 AM IST

ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1 ਲੱਖ 49 ਹਜ਼ਾਰ 394 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1072 ਲੋਕਾਂ ਦੀ ਮੌਤ ਹੋ ਗਈ ਹੈ। ਵੀਰਵਾਰ ਦੇ ਮੁਕਾਬਲੇ ਅੱਜ ਕੋਰੋਨਾ ਦੇ 13 ਫੀਸਦੀ ਮਾਮਲੇ ਘੱਟ ਆਏ ਹਨ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।

ਕੋਰੋਨਾ ਅਪਡੇਟ
ਕੋਰੋਨਾ ਅਪਡੇਟ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਹੁਣ ਘੱਟ ਰਹੇ ਹਨ। ਵੀਰਵਾਰ ਦੇ ਮੁਕਾਬਲੇ ਅੱਜ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1 ਲੱਖ 49 ਹਜ਼ਾਰ 394 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1072 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ 13 ਫੀਸਦੀ ਮਾਮਲੇ ਘੱਟ ਆਏ ਹਨ। ਕੱਲ੍ਹ ਇੱਕ ਲੱਖ 72 ਹਜ਼ਾਰ 433 ਕੇਸ ਆਏ ਸਨ। ਦੇਸ਼ ਵਿੱਚ ਸਕਾਰਾਤਮਕਤਾ ਦਰ ਹੁਣ 9.27 ਫੀਸਦ ਹੈ।

ਐਕਟਿਵ ਮਾਮਲੇ ਘੱਟ ਕੇ 14 ਲੱਖ 35 ਹਜ਼ਾਰ 569 ਹੋਏ

ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ 14 ਲੱਖ 35 ਹਜ਼ਾਰ 569 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 55 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 46 ਹਜ਼ਾਰ 674 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 4 ਕਰੋੜ 17 ਹਜ਼ਾਰ 88 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

ਪੰਜਾਬ ’ਚ ਕੋਰੋਨਾ ਦੇ 1514 ਨਵੇਂ ਮਾਮਲੇ

ਗੱਲ ਕੀਤੀ ਜਾਵੇ ਪੰਜਾਬ ਦੀ ਪੰਜਾਬ ’ਚ ਕੋਰੋਨਾ ਦਾ ਕਹਿਰ ਘੱਟ ਰਿਹਾ ਹੈ। ਸੂਬੇ ’ਚ ਪਿਛਲੇ 24 ਘੰਟਿਆਂ ’ਚ 1514 ਕੋਰੋਨਾਂ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਕੋਰੋਨਾ ਦੇ ਕਾਰਨ 25 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਪੰਜਾਬ ’ਚ 74,8991 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਚ 17,360 ਲੋਕਾਂ ਦੀ ਕੋਰੋਨਾ ਦੇ ਕਾਰਨ ਮੌਤ ਹੋ ਗਈ ਹੈ। ਜਦਕਿ 71,5561 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਵਾਪਸ ਚਲੇ ਗਏ ਹਨ।

ਕਰਨਾਟਕ ਅਤੇ ਕੇਰਲ ਚ ਕਹਿਰ ਬਰਕਰਾਰ

ਦੱਸ ਦਈਏ ਕਿ ਕਰਨਾਟਕ ਵਿੱਚ ਪਿਛਲੇ 24 ਘੰਟਿਆਂ ਵਿੱਚ 16 ਹਜ਼ਾਰ 436 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 44 ਹਜ਼ਾਰ 819 ਮਰੀਜ਼ ਠੀਕ ਹੋ ਗਏ ਹਨ। ਇਸ ਦੇ ਨਾਲ ਹੀ 60 ਮਰੀਜ਼ਾਂ ਦੀ ਮੌਤ ਹੋ ਗਈ। ਹੁਣ ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ 48 ਹਜ਼ਾਰ 800 ਹੈ। ਦੂਜੇ ਪਾਸੇ ਕੇਰਲ ਵਿੱਚ ਪਿਛਲੇ 24 ਘੰਟਿਆਂ ਵਿੱਚ 42 ਹਜ਼ਾਰ 677 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇੱਕ ਹਜ਼ਾਰ 144 ਮਰੀਜ਼ ਠੀਕ ਹੋ ਗਏ ਹਨ। ਇੱਥੇ 37 ਮਰੀਜ਼ਾਂ ਦੀ ਮੌਤ ਹੋ ਗਈ। ਹੁਣ ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਤਿੰਨ ਲੱਖ 69 ਹਜ਼ਾਰ 73 ਹੈ।

ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਨੇ ਕਿਹਾ ਹੈ ਕਿ ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਲਈ 16 ਲੱਖ 11 ਹਜ਼ਾਰ 666 ਸੈਂਪਲ ਟੈਸਟ ਕੀਤੇ ਗਏ ਸੀ, ਜਿਸ ਤੋਂ ਬਾਅਦ ਕੱਲ੍ਹ ਤੱਕ ਕੁੱਲ 73 ਕਰੋੜ 58 ਲੱਖ 4 ਹਜ਼ਾਰ 280 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 168 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 55 ਲੱਖ 58 ਹਜ਼ਾਰ 760 ਡੋਜ਼ਾਂ ਦਿੱਤੀਆਂ ਗਈਆਂ ਸੀ, ਜਿਸ ਤੋਂ ਬਾਅਦ ਹੁਣ ਤੱਕ 168 ਕਰੋੜ 47 ਲੱਖ 16 ਹਜ਼ਾਰ 68 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜੋ:WEATHER UPDATE: ਮੀਂਹ ਨੇ ਤੋੜੇ ਸਾਰੇ ਰਿਕਾਰਡ, ਜਾਣੋ ਮੌਸਮ ਕਦੋਂ ਹੋਵੇਗਾ ਸਾਫ਼

ABOUT THE AUTHOR

...view details