ਪੰਜਾਬ

punjab

ਕਿਸਾਨ ਅੰਦੋਲਨ ਦਾ ਅਸਰ, ਕਈ ਟ੍ਰੇਨਾਂ ਰੱਦ

By

Published : Aug 21, 2021, 10:38 AM IST

Updated : Aug 21, 2021, 11:28 AM IST

ਭਾਰਤੀ ਰੇਲਵੇ ਵਿਭਾਗ ਵੱਲੋਂ ਇਹ ਫੈਸਲਾ ਕਿਸਾਨੀ ਅੰਦੋਲਨ ਨੂੰ ਦੇਖਦੇ ਹੋਏ ਕੀਤਾ ਗਿਆ ਹੈ।

ਕਿਸਾਨ ਅੰਦੋਲਨ ਦਾ ਅਸਰ, ਕਈ ਟ੍ਰੇਨਾਂ ਰੱਦ
ਕਿਸਾਨ ਅੰਦੋਲਨ ਦਾ ਅਸਰ, ਕਈ ਟ੍ਰੇਨਾਂ ਰੱਦ

ਚੰਡੀਗੜ੍ਹ: ਸੂਬੇ ਭਰ ਚ ਗੰਨਾ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਕਿਸਾਨਾਂ ਵੱਲੋਂ ਰਾਸ਼ਟਰੀ ਮਾਰਗਾਂ ਅਤੇ ਰੇਲਵੇ ਟ੍ਰੈਕਾਂ ’ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨੀ ਅੰਦੋਲਨ ਨੂੰ ਵੇਖਦੇ ਹੋਏ ਰੇਲਵੇ ਵਿਭਾਗ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।

ਰੇਲਵੇ ਵਿਭਾਗ ਨੇ ਕੀਤੀਆਂ ਟ੍ਰੇਨਾਂ ਰੱਦ

ਦੱਸ ਦਈਏ ਕਿ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੇ ਚੱਲਦੇ ਕਈ ਟ੍ਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਲੁਧਿਆਣਾ-ਅੰਮ੍ਰਿਤਸਰ ਅਤੇ ਲੁਧਿਆਣਾ -ਜੰਮੂ ਰੇਲਵੇ ਟ੍ਰੈਕ ’ਤੇ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ ਜਿਸਦੇ ਚੱਲਦੇ ਰੇਲਵੇ ਵਿਭਾਗ ਵੱਲੋਂ 50 ਦੇ ਕਰੀਬ ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਦਕਿ ਕਈਆਂ ਟ੍ਰੇਨਾਂ ਦੇ ਰੂਟ ਬਦਲੇ ਗਏ ਹਨ ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਰੇਲਵੇ ਵਿਭਾਗ ਨੇ ਟਵੀਟ ਰਾਹੀ ਦਿੱਤੀ ਜਾਣਕਾਰੀ

ਕਿਸਾਨੀ ਅੰਦੋਲਨ ਦੇ ਚੱਲਦੇ ਰੇਲਵੇ ਵਿਭਾਗ ਵੱਲੋਂ ਕਈ ਟ੍ਰੇਨਾਂ ਰੱਦ ਕੀਤੀਆਂ ਗਈਆਂ ਹਨ। ਇਸ ਸਬੰਧੀ ਉੱਤਰੀ ਰੇਲਵੇ ਨੇ ਟਵੀਟ ਰਾਹੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨ ਅੰਦੋਲਨ ਦੇ ਕਾਰਨ 50 ਟ੍ਰੇਨਾਂ ਰੱਦ ਕੀਤੀਆਂ ਗਈਆਂ ਹਨ ਜਦਕਿ 18 ਟ੍ਰੇਨਾਂ ਨੂੰ ਡਾਈਵਰਟ ਕੀਤਾ ਗਿਆ ਹੈ।

ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਰੋਸ ਪ੍ਰਦਰਸ਼ਨ

ਕਿਸਾਨਾਂ ਵੱਲੋਂ ਸੂਬੇ ਭਰ ’ਚ ਗੰਨੇ ਦੀ ਐਮਐਸਪੀ ਨੂੰ ਵਧਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ 107 ਟ੍ਰੇਨਾਂ ਦੀ ਆਵਾਜਾਈ ਕਾਫੀ ਪ੍ਰਭਾਵਿਤ ਹੋਈ ਹੈ। ਇਸ ਦੌਰਾਨ ਟ੍ਰੇਨ ਦਾ ਸਫਰ ਕਰਨ ਵਾਲੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਲੋਕ ਹੋਣਗੇ ਖੱਜਲ ਖੁਆਰ

ਕਿਸਾਨੀ ਅੰਦੋਲਨ ਦੇ ਚੱਲਦੇ ਲਿਆ ਗਿਆ ਇਹ ਫੈਸਲਾ ਰੱਖੜੀ ਦੇ ਤਿਉਹਾਰ ’ਤੇ ਕਾਫੀ ਅਸਰ ਪਾ ਸਕਦਾ ਹੈ। ਦੱਸ ਦਈਏ ਕਿ ਭਾਰਤੀ ਰੇਲਵੇ ਜੋਨ ਨੇ ਉੱਤਰ ਪ੍ਰਦੇਸ਼ ਤੋਂ ਲੰਘਣ ਵਾਲੀਆਂ ਕਈਆਂ ਟ੍ਰੇਨਾਂ ਨੂੰ ਰੱਦ ਕਰ ਦਿੱਤਾ ਹੈ। ਭਾਰਤੀ ਰੇਲਵੇ ਵਿਭਾਗ ਵੱਲੋਂ ਇਹ ਫੈਸਲਾ ਕਿਸਾਨੀ ਅੰਦੋਲਨ ਨੂੰ ਦੇਖਦੇ ਹੋਏ ਕੀਤਾ ਗਿਆ ਹੈ।

ਇਹ ਵੀ ਪੜੋ: ਸਰਕਾਰੀ ਨੌਕਰੀਆਂ ‘ਚ 4 ਫ਼ੀਸਦੀ ਰਾਖਵਾਂਕਰਨ ਖ਼ਤਮ, ਜਾਣੋ ਕਿਸ ਨੂੰ ਹੋਵੇਗਾ ਨੁਕਸਾਨ

Last Updated :Aug 21, 2021, 11:28 AM IST

ABOUT THE AUTHOR

...view details