ਪੰਜਾਬ

punjab

jammu And Kashmir Encounter: ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ ਨਾਕਾਮ, ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ, ਹਥਿਆਰ ਵੀ ਬਰਾਮਦ

By ETV Bharat Punjabi Team

Published : Sep 30, 2023, 4:03 PM IST

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਘੁਸਪੈਠ ਕਰਨ ਵਾਲੇ ਦੋ ਅੱਤਵਾਦੀਆਂ ਨੂੰ ਪੁਲਸ ਅਤੇ ਫੌਜ ਦੇ ਸਾਂਝੇ ਆਪਰੇਸ਼ਨ 'ਚ ਮਾਰ ਦਿੱਤਾ ਗਿਆ ਹੈ। ਦੂਜੇ ਪਾਸੇ ਸੁਰੱਖਿਆ ਬਲਾਂ ਨੇ ਤਰਾਲ ਇਲਾਕੇ 'ਚ ਅੱਤਵਾਦੀਆਂ ਦੇ ਦੋ ਟਿਕਾਣਿਆਂ ਦਾ ਪਰਦਾਫਾਸ਼ ਕੀਤਾ ਹੈ।

jammu And Kashmir Encounter
jammu And Kashmir Encounter two Infiltrators killed In Kupwara Srinagar Security Fforces Terrorists

ਜੰਮੂ-ਕਸ਼ਮੀਰ/ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਪੁਲਿਸ ਅਤੇ ਫੌਜ ਦੇ ਸਾਂਝੇ ਆਪਰੇਸ਼ਨ 'ਚ ਉੱਤਰੀ ਕਸ਼ਮੀਰ 'ਚ ਘੁਸਪੈਠ ਕਰਨ ਵਾਲੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ। ਇਸ ਬਾਰੇ ਜ਼ਿਲ੍ਹਾ ਪੁਲਿਸ ਕੁਪਵਾੜਾ ਦੇ ਬੁਲਾਰੇ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ ਕਿ ਕੁਪਵਾੜਾ ਪੁਲਿਸ ਦੁਆਰਾ ਇੱਕ ਖੁਫੀਆ ਜਾਣਕਾਰੀ ਦੇ ਅਧਾਰ 'ਤੇ ਮਾਛਲ ਸੈਕਟਰ ਦੇ ਕੁਮਕਦੀਆ ਖੇਤਰ ਵਿੱਚ ਘੁਸਪੈਠ ਕਰਨ ਵਾਲੇ ਦੋ ਅੱਤਵਾਦੀਆਂ ਨੂੰ ਫੌਜ ਅਤੇ ਪੁਲਿਸ ਦੁਆਰਾ ਕੀਤੇ ਗਏ ਸਾਂਝੇ ਆਪਰੇਸ਼ਨ ਵਿੱਚ ਮਾਰ ਦਿੱਤਾ ਗਿਆ ਹੈ। ਪੁਲਿਸ ਬੁਲਾਰੇ ਨੇ ਦੱਸਿਆ ਕਿ ਕਾਰਵਾਈ ਅਜੇ ਵੀ ਜਾਰੀ ਹੈ। ਬੁਲਾਰੇ ਅਨੁਸਾਰ ਮੁਕਾਬਲੇ ਵਾਲੀ ਥਾਂ ਤੋਂ ਦੋ ਏਕੇ ਰਾਈਫਲਾਂ, ਚਾਰ ਮੈਗਜ਼ੀਨ, 90 ਰੌਂਦ, ਇੱਕ ਪਿਸਤੌਲ, ਇੱਕ ਬੈਗ ਅਤੇ 2100 ਪਾਕਿਸਤਾਨੀ ਰੁਪਏ ਬਰਾਮਦ ਹੋਏ ਹਨ।

ਤਰਾਲ ਇਲਾਕੇ 'ਚ ਅੱਤਵਾਦੀਆਂ ਦੇ ਦੋ ਟਿਕਾਣਿਆਂ ਦਾ ਪਰਦਾਫਾਸ਼: ਇਸ ਤੋਂ ਪਹਿਲਾਂ ਅੱਜ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਗੁਲਸ਼ਨਪੋਰਾ ਤਰਾਲ ਦੇ ਨਾਗਬਲ ਜੰਗਲੀ ਖੇਤਰ ਵਿੱਚ ਦੋ ਅੱਤਵਾਦੀ ਟਿਕਾਣਿਆਂ ਦਾ ਪਰਦਾਫਾਸ਼ ਕੀਤਾ। ਇਸ ਸਬੰਧ ਵਿਚ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਕ ਖਾਸ ਸੂਚਨਾ 'ਤੇ ਜੰਮੂ-ਕਸ਼ਮੀਰ ਪੁਲਿਸ ਤਰਾਲ ਅਤੇ ਫੌਜ ਦੀ 42 ਆਰਆਰ ਨੇ ਨਾਗਬਲ ਜੰਗਲ, ਗੁਲਸ਼ਨਪੋਰਾ ਤਰਾਲ ਦੇ ਜੰਗਲੀ ਖੇਤਰ ਵਿਚ ਘੇਰਾਬੰਦੀ ਕੀਤੀ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਦੋ ਅੱਤਵਾਦੀ ਟਿਕਾਣਿਆਂ ਦਾ ਪਰਦਾਫਾਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਰਸੋਈ ਦੇ ਭਾਂਡਿਆਂ ਸਮੇਤ ਇੱਕ ਗੈਸ ਸਿਲੰਡਰ ਵੀ ਬਰਾਮਦ ਹੋਇਆ ਹੈ। ਹਾਲਾਂਕਿ ਦੋਵਾਂ ਥਾਵਾਂ ਤੋਂ ਕੋਈ ਅਸਲਾ ਬਰਾਮਦ ਨਹੀਂ ਹੋਇਆ। ਇੱਥੇ ਦੱਸਣਾ ਜ਼ਰੂਰੀ ਹੈ ਕਿ ਤਰਾਲ ਇਲਾਕਾ ਅੱਤਵਾਦ ਦੇ ਨਜ਼ਰੀਏ ਤੋਂ ਬਹੁਤ ਸੰਵੇਦਨਸ਼ੀਲ ਇਲਾਕਾ ਮੰਨਿਆ ਜਾਂਦਾ ਸੀ, ਇਸ ਇਲਾਕੇ ਤੋਂ ਬੁਰਹਾਨ ਵਾਨੀ ਅਤੇ ਜ਼ਾਕਿਰ ਮੂਸਾ ਵਰਗੇ ਅੱਤਵਾਦੀ ਕਮਾਂਡਰ ਸਰਗਰਮ ਰਹੇ ਹਨ।

ABOUT THE AUTHOR

...view details