ਪੰਜਾਬ

punjab

ਲਖੀਮਪੁਰ ਹਿੰਸਾ ਮਾਮਲਾ: ਨਵਜੋਤ ਸਿੱਧੂ ਦੀ ਭੁੱਖ ਹੜਤਾਲ ਦਾ ਦੂਜਾ ਦਿਨ, ਕੀਤੀ ਹੈ ਇਹ ਮੰਗ...

By

Published : Oct 9, 2021, 7:30 AM IST

Updated : Oct 9, 2021, 7:35 AM IST

ਨਵਜੋਤ ਸਿੰਘ ਸਿੱਧੂ (Navjot Sidhu) ਭੁੱਖ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਹੈ। ਸਿੱਧੂ (Navjot Sidhu) ਨੇ ਕਿਹਾ ਕਿ ਜਦੋਂ ਤੱਕ ਕੇਂਦਰੀ ਮੰਤਰੀ ਦਾ ਪੁੱਤਰ ਜਾਂਚ ਵਿੱਚ ਸ਼ਾਮਲ ਨਹੀਂ ਹੁੰਦਾ ਜਾਂ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਮੈਂ ਮੌਨ ਵਰਤ ਤੇ ਭੁੱਖ ਹੜਤਾਲ ‘ਤੇ ਬੈਠਾ ਰਹਾਂਗਾ।

ਨਵਜੋਤ ਸਿੱਧੂ ਦੀ ਭੁੱਖ ਹੜਤਾਲ ਦਾ ਦੂਜਾ ਦਿਨ
ਨਵਜੋਤ ਸਿੱਧੂ ਦੀ ਭੁੱਖ ਹੜਤਾਲ ਦਾ ਦੂਜਾ ਦਿਨ

ਚੰਡੀਗੜ੍ਹ: ਲਖੀਮਪੁਰ ਖੇੜੀ ਮਾਮਲੇ (Lakhimpur violence case) ਵਿੱਚ ਇਨਸਾਫ਼ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ (Navjot Sidhu) ਭੁੱਖ ਹੜਤਾਲ ’ਤੇ ਬੈਠੇ ਹੋਏ ਹਨ ਤੇ ਅੱਜ ਉਹਨਾਂ ਦੀ ਭੁੱਖ ਹੜਤਾਲ ਦਾ ਦੂਜਾ ਦਿਨ ਹੈ। ਦੱਸ ਦਈਏ ਕਿ ਨਵਜੋਤ ਸਿੱਧੂ (Navjot Sidhu) ਮ੍ਰਿਤਕ ਕਿਸਾਨ ਲਵਪ੍ਰੀਤ ਦੇ ਘਰ ਪਰਿਵਾਰਕ ਮੈਂਬਰਾਂ ਨੂੰ ਮਿਲੇ। ਇਸ ਤੋਂ ਬਾਅਦ ਉਹ ਹਿੰਸਾ ਵਿੱਚ ਮਾਰੇ ਗਏ ਪੱਤਰਕਾਰ ਰਮਨ ਕਸ਼ਯਪ ਦੇ ਘਰ ਗਏ। ਜਿੱਥੇ ਸਿੱਧੂ (Navjot Sidhu) ਨੇ ਕਿਹਾ ਕਿ ਜਦੋਂ ਤੱਕ ਕੇਂਦਰੀ ਮੰਤਰੀ ਦਾ ਪੁੱਤਰ ਜਾਂਚ ਵਿੱਚ ਸ਼ਾਮਲ ਨਹੀਂ ਹੁੰਦਾ ਜਾਂ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਮੈਂ ਮੌਨ ਵਰਤ ਤੇ ਭੁੱਖ ਹੜਤਾਲ ‘ਤੇ ਬੈਠਾ ਰਹਾਂਗਾ।

ਇਹ ਵੀ ਪੜੋ: ਚਰਨਜੀਤ ਚੰਨੀ ਨੇ ਮਨੋਹਰ ਲਾਲ ਖੱਟਰ ਨੂੰ ਦਿੱਤਾ ਬੇਟੇ ਦੇ ਵਿਆਹ ਦਾ ਸੱਦਾ

ਸਿੱਧੂ ਦੇ ਨਾਲ ਪੰਜਾਬ ਦੇ ਹੋਰ ਵਿਧਾਇਕ ਵੀ ਹਨ ਮੌਜੂਦ

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ (Navjot Sidhu) ਦੇ ਨਾਲ ਪੰਜਾਬ ਸਰਕਾਰ ਦੇ ਮੰਤਰੀ ਵਿਜੇਂਦਰ ਸਿੰਗਲਾ, ਪੰਜਾਬ ਕਾਂਗਰਸ ਦੇ ਅਨੁਸੂਚਿਤ ਜਾਤੀ ਵਿੰਗ ਦੇ ਮੁੱਖ ਵਿਧਾਇਕ ਰਾਜਕੁਮਾਰ ਚੱਬੇਵਾਲ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਅਤੇ ਵਿਧਾਇਕ ਮਦਨ ਜਲਾਲਪੁਰ ਵੀ ਹਨ।

ਉਥੇ ਹੀ ਇਸ ਦੇ ਨਾਲ ਨਵਜੋਤ ਸਿੰਘ ਸਿੱਧੂ (Navjot Sidhu) ਨੇ ਕਿਹਾ ਕਿ ਲਖੀਮਪੁਰ ਖੇੜੀ ਘਟਨਾ ਨਿਆਂ ਅਤੇ ਲੋਕਤੰਤਰ ਦਾ ਕਤਲ ਕਰਨ ਦੀ ਕੋਸ਼ਿਸ਼ ਹੈ। ਪੈਸਾ ਕਿਸੇ ਵਿਅਕਤੀ ਦੀ ਜ਼ਿੰਦਗੀ ਨਹੀਂ ਭਰ ਸਕਦਾ। ਨਵਜੋਤ ਸਿੱਧੂ (Navjot Sidhu) ਨੇ ਕਿਹਾ ਕਿ ਲਵਪ੍ਰੀਤ ਦੇ ਪਿਤਾ ਨੇ ਕਿਹਾ ਕਿ ਉਹਨਾਂ ਨੂੰ ਇਨਸਾਫ ਚਾਹੀਦਾ ਹੈ। ਉਹ ਮੁਆਵਜ਼ਾ ਨਹੀਂ ਚਾਹੁੰਦੇ। ਪੂਰੇ ਮਾਮਲੇ ਦੀ ਵੀਡੀਓ, ਸਬੂਤ, ਕੇਸ ਵਿੱਚ ਨਾਮ ਅਤੇ ਗਵਾਹ ਕਹਿ ਰਹੇ ਹਨ ਕਿ ਮੈਂ ਉਸ ਦਾ ਹੱਥ ਫੜਿਆ ਸੀ। ਫਿਰ ਕੀ ਗ੍ਰਿਫਤਾਰੀ ਨਹੀਂ ਹੋ ਰਹੀ ਕਿਉਂਕਿ ਉਹ ਮੰਤਰੀ ਦਾ ਪੁੱਤਰ ਹੈ। ਜੇ ਰੱਖਿਅਕ ਅਪਰਾਧ ਕਰਨ ਲੱਗ ਪੈਣ, ਤਾਂ ਗਰੀਬ ਵਿਅਕਤੀ ਕਿਸ ਦੇ ਦਰਵਾਜ਼ੇ ‘ਤੇ ਦਸਤਕ ਦੇਵੇਗਾ।

ਨਵਜੋਤ ਸਿੱਧੂ (Navjot Sidhu) ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਵੇਖਣ ਤੋਂ ਬਾਅਦ ਸਿਸਟਮ ‘ਤੇ ਭਰੋਸਾ ਖਤਮ ਹੋ ਗਿਆ ਹੈ। ਮੈਂ ਉਦੋਂ ਵੀ ਮੰਗ ਕੀਤੀ ਸੀ ਕਿ ਜੇ ਸਭ ਕੁਝ ਹੈ ਤਾਂ ਮੰਤਰੀ ਦੇ ਪੁੱਤਰ ਨੂੰ ਤੁਰੰਤ ਜਾਂਚ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਜਾਂ ਉਸਨੂੰ ਗ੍ਰਿਫਤਾਰ ਕਰ ਲਿਆ ਜਾਣਾ ਚਾਹੀਦਾ ਹੈ, ਫਿਰ ਵੀ ਹਰ ਚੀਜ਼ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਸਿੱਧੂ (Navjot Sidhu) ਨੇ ਕਿਹਾ ਕਿ ਕਿਸਾਨਾਂ ਨੂੰ ਜਾਣਬੁੱਝ ਕੇ ਕਾਰ ਦੇ ਪਿਛਲੇ ਪਾਸੇ ਚੜ੍ਹਾ ਕੇ ਲਤਾੜਿਆ ਗਿਆ। ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਸਿੱਧੂ ਸਮੇਤ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ

ਇਸ ਤੋਂ ਪਹਿਲਾਂ ਵੀਰਵਾਰ ਨੂੰ ਨਵਜੋਤ ਸਿੰਘ ਸਿੱਧੂ (Navjot Sidhu) ਦੇ ਕਾਫਲੇ ਨੂੰ ਯੂਪੀ ਪੁਲਿਸ ਨੇ ਸਹਾਰਨਪੁਰ ਨੇੜੇ ਸਰਹੱਦ 'ਤੇ ਰੋਕ ਲਿਆ, ਜੋ ਕਿ ਮੋਹਾਲੀ ਤੋਂ ਚੱਲ ਲਖੀਮਪੁਰ ਜਾ ਰਿਹਾ ਸੀ। ਜਦੋਂ ਕਾਂਗਰਸੀਆਂ ਨੇ ਬੈਰੀਕੇਡ ਤੋੜਿਆ ਤਾਂ ਯੂਪੀ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਹਨਾਂ ਨੂੰ ਸਰਸਾਵਾ ਥਾਣੇ ਵਿੱਚ ਰੱਖਿਆ ਗਿਆ ਸੀ। ਹਾਲਾਂਕਿ ਦੇਰ ਰਾਤ ਲਖੀਮਪੁਰ ਖੇੜੀ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ। ਉਨ੍ਹਾਂ ਦੀ ਰਾਤ ਉੱਤਰਾਖੰਡ ਦੇ ਬਾਜਪੁਰ ਵਿੱਚ ਬਤੀਤ ਹੋਈ। ਜਿਸ ਤੋਂ ਬਾਅਦ ਉਹ ਸਵੇਰੇ ਲਖੀਮਪੁਰ ਖੇੜੀ ਲਈ ਰਵਾਨਾ ਹੋਏ।

ਇਹ ਵੀ ਪੜੋ: ਅਕਾਲੀ ਦਲ ਨੇ ਅਜੈ ਮਿਸ਼ਰਾ ਨੂੰ ਬਰਖਾਸਤ ਤੇ ਪੁੱਤਰ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਮੰਗ

ਲਖੀਮਪੁਰ ਖੀਰੀ ਵਿੱਚ ਇੱਕ ਜੀਪ ਨਾਲ ਕਿਸਾਨਾਂ ਨੂੰ ਕੁਚਲਣ ਦੇ ਸਬੰਧ ਵਿੱਚ ਪੰਜਾਬ ਕਾਂਗਰਸ ਦਾ ਮਾਰਚ ਵੀਰਵਾਰ ਨੂੰ ਮੋਹਾਲੀ ਤੋਂ ਸ਼ੁਰੂ ਹੋਇਆ ਸੀ ਜੋ ਕਿ ਲਖੀਮਪੁਰ ਜਾਣਾ ਸੀ। ਇਸ ਦੀ ਅਗਵਾਈ ਨਵਜੋਤ ਸਿੰਘ ਸਿੱਧੂ (Navjot Sidhu) ਕਰ ਰਹੇ ਸਨ। ਰੋਸ ਮਾਰਚ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪਹੁੰਚੇ ਸਨ। ਇਸ ਤੋਂ ਬਾਅਦ ਉਹ ਹਰਿਆਣਾ ਦੇ ਰਸਤੇ ਸਹਾਰਨਪੁਰ ਵਿੱਚ ਯੂਪੀ ਬਾਰਡਰ ਉੱਤੇ ਪਹੁੰਚੇ। ਸਿੱਧੂ (Navjot Sidhu) ਲਗਾਤਾਰ ਲਖੀਮਪੁਰ ਖੀਰੀ ਕਤਲ ਕਾਂਡ ਦੇ ਦੋਸ਼ੀ ਕੇਂਦਰੀ ਮੰਤਰੀ ਦੇ ਪੁੱਤਰ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ।

ਤੁਹਾਨੂੰ ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਦੌਰੇ ਦਾ ਸੜਕਾਂ 'ਤੇ ਵਿਰੋਧ ਕਰ ਰਹੇ ਕਿਸਾਨਾਂ 'ਤੇ ਕਥਿਤ ਤੌਰ 'ਤੇ 2 ਗੱਡੀਆਂ ਚੜ੍ਹਾ ਦਿੱਤੀਆਂ ਗਈਆਂ ਸਨ। ਇਸ ਘਟਨਾ ਵਿੱਚ ਘੱਟੋ ਘੱਟ 2 ਕਿਸਾਨਾਂ ਦੀ ਮੌਤ ਹੋ ਗਈ ਹੈ। ਜਦਕਿ 7 ਲੋਕ ਜ਼ਖ਼ਮੀ ਹੋਏ ਹਨ।

Last Updated :Oct 9, 2021, 7:35 AM IST

ABOUT THE AUTHOR

...view details