ਪੰਜਾਬ

punjab

'ਕਿਸਾਨੀ ਸਮਰਥਕਾਂ ਨੂੰ ਖਾਲਿਸਤਾਨੀ ਕਹਿਣ ਵਾਲਿਆਂ ਦਾ ਸ਼ਹੀਦ ਗੱਜਣ ਸਿੰਘ ਨੇ ਦਿੱਤਾ ਮੂੰਹ ਤੋੜ ਜਵਾਬ'

By

Published : Oct 13, 2021, 11:56 AM IST

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ()

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਕਿਹਾ ਕਿ ਗੱਜਨ ਸਿੰਘ ਦੀ ਸ਼ਹਾਦਤ ਨੇ ਹਰ ਮੀਡੀਆ, ਪੱਤਰਕਾਰ, ਰਾਜਨੇਤਾ ਅਤੇ ਅਦਾਕਾਰ ਨੂੰ ਮੂੰਹਤੋੜ ਜਵਾਬ ਦਿੱਤਾ ਹੈ ਕਿ ਜੋ ਕਿਸਾਨਾਂ ਦਾ ਸਮਰਥਨ ਕਰਨ ਵਾਲਿਆਂ ਨੂੰ ਦੇਸ਼ ਵਿਰੋਧੀ (anti-national ) ਅਤੇ ਖਾਲਿਸਤਾਨੀ ਕਹਿ ਰਹੇ ਸੀ।

ਨਵੀਂ ਦਿੱਲੀ:ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਸੈਕਟਰ (Poonch sector) ਵਿੱਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿੱਚ ਭਾਰਤੀ ਫੌਜ (Indian Army) ਦੇ ਪੰਜ ਜਵਾਨ ਸ਼ਹੀਦ ਹੋ ਗਏ ਸੀ। ਸ਼ਹੀਦਾਂ ‘ਚ ਜਵਾਨਾਂ ’ਚ ਇੱਕ ਜੂਨੀਅਰ ਕਮਿਸ਼ਨਡ ਅਫਸਰ ਸ਼ਾਮਲ ਹਨ। ਸ਼ਹੀਦ ਹੋਏ ਜਵਾਨਾਂ ਵਿੱਚ 3 ਜਵਾਨ ਪੰਜਾਬ ਦੇ ਹਨ ਜਿਹਨਾਂ ਦੀਆਂ ਅੱਜ ਮ੍ਰਿਤਕ ਦੇਹਾਂ ਉਨ੍ਹਾਂ ਨੇ ਪਿੰਡ ਪਹੁੰਚਣਗੀਆਂ ਜਿੱਥੇ ਸਰਕਾਰਾਂ ਸਨਮਾਨਾਂ ਨਾਲ ਉਹਨਾਂ ਦਾ ਅੰਤਮ ਸਸਕਾਰ ਕੀਤਾ ਜਾਵੇਗਾ।

ਸ਼ਹੀਦ ਜਵਾਨਾਂ ਦੇ ਘਰ ਮਾਹੌਲ ਗਮਗੀਨ ਬਣਿਆ ਹੋਇਆ ਹੈ। ਅੱਤਵਾਦੀ ਦੇ ਨਾਲ ਮੁਕਾਬਲੇ ’ਚ ਸ਼ਹੀਦ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਮਾਨਾਂ ਤਲਵੰਡੀ ਜਿਲ੍ਹਾ ਕਪੂਰਥਲਾ ਪਹੁੰਚ ਚੁੱਕੀ ਹੈ।

ਮਨਜਿੰਦਰ ਸਿੰਘ ਨੇ ਕੀਤਾ ਟਵੀਟ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਕਿਹਾ ਕਿ ਗੱਜਨ ਸਿੰਘ ਦੀ ਸ਼ਹਾਦਤ ਨੇ ਹਰ ਮੀਡੀਆ, ਪੱਤਰਕਾਰ, ਰਾਜਨੇਤਾ ਅਤੇ ਅਦਾਕਾਰ ਨੂੰ ਮੂੰਹਤੋੜ ਜਵਾਬ ਦਿੱਤਾ ਹੈ ਕਿ ਜੋ ਕਿਸਾਨਾਂ ਦਾ ਸਮਰਥਨ ਕਰਨ ਵਾਲਿਆਂ ਨੂੰ ਦੇਸ਼ ਵਿਰੋਧੀ (anti-national ) ਅਤੇ ਖਾਲਿਸਤਾਨੀ ਕਹਿ ਰਹੇ ਸੀ। ਅੱਜ ਦੇਸ਼ ਦੇ ਦੁਸ਼ਮਨ ਦੇ ਨਾਲ ਲੜ ਕੇ ਤਿਰੰਗੇ ਚ ਉਸਦੀ ਲਾਸ਼ ਹੈ ਜੋ ਕੱਲ੍ਹ ਕਿਸਾਨੀ ਝੰਡਾ ਲੈ ਕੇ ਖੜਿਆ ਸੀ।

ਇਸੇ ਸਾਲ ਹੋਇਆ ਸੀ ਸ਼ਹੀਦ ਗੱਜਣ ਸਿੰਘ ਦਾ ਵਿਆਹ

ਸ਼ਹੀਦ ਦੇ ਪਰਿਵਾਰ ਨੇ ਗੱਜਣ ਸਿੰਘ ਦੇ ਸੁਭਾਅ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਬੇਹੱਦ ਮਿਲਣਸਾਰ ਸੀ। ਹਰ ਕਿਸੇ ਨਾਲ ਹੱਸ ਕੇ ਗੱਲ ਕਰਦਾ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸੇ ਸਾਲ ਫਰਵਰੀ ਮਹੀਨੇ ਵਿਚ ਉਸਦਾ ਵਿਆਹ ਹੋਇਆ ਸੀ ਤੇ ਉਨ੍ਹਾਂ ਨੇ ਕਦੇ ਨਹੀਂ ਸੋਚਿਆ ਸੀ ਕਿ ਉਨ੍ਹਾਂ ਦੇ ਉੱਪਰ ਦੁੱਖਾਂ ਦਾ ਪਹਾੜ ਟੁੱਟ ਜਾਵੇਗਾ।

'ਸ਼ਹੀਦ ਦੀ ਸ਼ਹਾਦਤ ਨੂੰ ਸਲਾਮ'

ਉੱਧਰ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪਹੁੰਚੇ ਪਿੰਡ ਵਾਸੀਆਂ ਨੇ ਸ਼ਹੀਦ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਗੱਜਣ ਸਿੰਘ ਦੇ ਸ਼ਹੀਦ ਹੋਣ ’ਤੇ ਪੂਰੇ ਇਲਾਕੇ ਨੂੰ ਜਿੱਥੇ ਮਾਣ ਹੈ। ਉੱਥੇ ਹੀ ਪੂਰੇ ਇਲਾਕੇ ਵਿਚ ਮਾਹੌਲ ਗ਼ਮਗੀਨ ਹੈ ਕਿਉਂਕਿ ਇਲਾਕੇ ਦਾ ਸੂਰਬੀਰ ਨੌਜਵਾਨ ਯੋਧਾ ਅੱਜ ਉਨ੍ਹਾਂ ਦੇ ਵਿਚ ਨਹੀਂ ਹੈ।

ਸ਼ਹੀਦਾਂ ਵਿੱਚ 3 ਜਵਾਨ ਪੰਜਾਬ ਦੇ ਸ਼ਾਮਲ

ਸੋਮਵਾਰ ਨੂੰ ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਜ਼ਿਲੇ (Poonch sector) 'ਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਹੋਈ ਗੋਲੀਬਾਰੀ 'ਚ ਇੱਕ ਜੂਨੀਅਰ ਕਮਿਸ਼ਨਡ ਅਫ਼ਸਰ (ਜੇਸੀਓ) ਸਮੇਤ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਹਨ। ਜਿਨ੍ਹਾਂ ਵਿੱਚ ਨਾਇਬ ਕਪੂਰਥਲਾ ਪੰਜਾਬ ਦੇ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ, ਵਾਸੀ ਸਿਰਹਾ, ਗੁਰਦਾਸਪੁਰ, ਸਿਪਾਹੀ ਗੱਜਣ ਸਿੰਘ ਝੱਜ ਰੋਪੜ ਦੇ ਰਹਿਣ ਵਾਲੇ ਸਨ। ਇਸ ਤੋਂ ਇਲਾਵਾ ਸ਼ਹੀਦ ਸਿਪਾਹੀ ਸਾਰਜ ਸਿੰਘ ਸ਼ਾਹਜਹਾਂਪੁਰ, ਉੱਤਰ ਪ੍ਰਦੇਸ਼ ਅਤੇ ਸਿਪਾਹੀ ਵੈਸਾਖ ਐਚ, ਕੁਦਵੱਟਮ, ਕੇਰਲਾ ਦੇ ਵਾਸੀ ਸਨ।

ਇਹ ਵੀ ਪੜੋ: ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ ਮਨਪ੍ਰੀਤ ਬਾਦਲ, ਇਹ ਰਹੇਗਾ ਖ਼ਾਸ...

ABOUT THE AUTHOR

...view details