ਪੰਜਾਬ

punjab

ਮੁੰਬਈ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ 'ਚ ਮੰਗੇ ਬਿਟਕੁਆਇਨ ਤੋਂ 10 ਲੱਖ ਡਾਲਰ

By ETV Bharat Punjabi Team

Published : Nov 24, 2023, 8:25 AM IST

ਮੁੰਬਈ ਇੰਟਰਨੈਸ਼ਨਲ ਏਅਰਪੋਰਟ ਨੂੰ ਈ-ਮੇਲ ਰਾਹੀਂ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। (Mumbai Airport receives email threat, Mumbai Airport)

Threatened to bomb Mumbai airport
Threatened to bomb Mumbai airport

ਮੁੰਬਈ: ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-2 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਧਮਕੀ ਦਿੰਦੇ ਹੋਏ 48 ਘੰਟਿਆਂ ਦੇ ਅੰਦਰ 10 ਲੱਖ ਡਾਲਰ ਬਿਟਕੁਆਇਨ ਦੇਣ ਲਈ ਕਿਹਾ ਗਿਆ ਹੈ। ਧਮਕੀ ਮਿਲਦੇ ਹੀ ਮੁੰਬਈ ਪੁਲਿਸ ਹਰਕਤ 'ਚ ਆ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੇਲ ਰਾਹੀ ਦਿੱਤੀ ਗਈ ਹੈ ਧਮਕੀ: ਜਾਣਕਾਰੀ ਮੁਤਾਬਕ ਜਿਸ ਈ-ਮੇਲ ਤੋਂ ਇਹ ਧਮਕੀ ਭੇਜੀ ਗਈ ਹੈ, ਉਸ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਦੱਸਿਆ ਕਿ ਈ-ਮੇਲ ਭੇਜਣ ਵਾਲੇ ਵਿਅਕਤੀ ਨੇ quaidacasrol@gmail.com ਦੀ ਵਰਤੋਂ ਕੀਤੀ ਹੈ। ਇਸ ਦੇ ਨਾਲ ਹੀ ਮੁੰਬਈ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਇਹ ਧਮਕੀ ਸਵੇਰੇ 11 ਵਜੇ ਦੇ ਕਰੀਬ ਦਿੱਤੀ ਗਈ ਸੀ। ਇਸ ਦੇ ਨਾਲ ਹੀ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ।

48 ਘੰਟਿਆਂ ਦੇ ਅੰਦਰ ਉਡਾ ਦੇਵਾਂਗੇ : ਈ-ਮੇਲ ਰਾਹੀਂ ਧਮਕੀ ਦਿੱਤੀ ਅਤੇ ਕਿਹਾ ਕਿ ਇਹ ਆਖਰੀ ਚਿਤਾਵਨੀ ਹੈ। ਜੇਕਰ ਬਿਟਕੁਆਇਨ ਵਿੱਚ ਦਸ ਲੱਖ ਡਾਲਰ ਦੱਸੇ ਹੋਏ ਪਤੇ 'ਤੇ ਨਹੀਂ ਦਿੱਤੇ ਜਾਂਦੇ ਹਨ ਤਾਂ ਟਰਮੀਨਲ-2 ਨੂੰ 48 ਘੰਟਿਆਂ ਦੇ ਅੰਦਰ ਉਡਾ ਦਿੱਤਾ ਜਾਵੇਗਾ। ਅੱਗੇ ਲਿਖਿਆ ਸੀ ਕਿ 24 ਘੰਟਿਆਂ ਬਾਅਦ ਇੱਕ ਹੋਰ ਮੇਲ ਆਵੇਗੀ। ਮੁੰਬਈ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ 'ਚ ਲੱਗੀ ਹੋਈ ਹੈ।

ABOUT THE AUTHOR

...view details