ਪੰਜਾਬ

punjab

ਪੀਐਮ ਮੋਦੀ ਵੱਲੋਂ ਮਨ ਕੀ ਬਾਤ 'ਚ ਐਲਾਨ, ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਏਅਰਪੋਰਟ

By

Published : Sep 25, 2022, 11:29 AM IST

Updated : Sep 25, 2022, 4:04 PM IST

Mann Ki Baat, Chandigarh Airport will be named on Bhagat Singh

ਪੀਐਮ ਨਰਿੰਦਰ ਮੋਦੀ ਵੱਲੋਂ ਮਨ ਕੀ ਬਾਤ 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਐਲਾਨ ਕੀਤਾ ਗਿਆ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਮ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਹੋਵੇਗਾ।

ਹੈਦਰਾਬਾਦ ਡੈਸਕ: ਪੀਐਮ ਨਰਿੰਦਰ ਮੋਦੀ ਅੱਜ ਐਤਵਾਰ ਨੂੰ ਮਨ ਕੀ ਬਾਤ 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਏਅਰਪੋਰਟ ਦੇ ਨਾਮ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਮ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ। ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦਾ ਇਹ 93ਵਾਂ ਐਪੀਸੋਡ ਹੈ। ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਜ਼ਰੀਏ ਸੰਬੋਧਨ ਕਰਦਿਆਂ ਕਿਹਾ ਕਿ 28 ਸਤੰਬਰ ਨੂੰ ਅੰਮ੍ਰਿਤ ਮਹਾਉਤਸਵ ਦਾ ਇਕ ਵਿਸ਼ੇਸ਼ ਦਿਨ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਂ ਦੇ ਵੀਰ ਸਪੂਤ ਸ਼ਹੀਦ ਭਗਤ ਸਿੰਘ ਦੀ ਜਯੰਤੀ ਮਨਾਵਾਂਗੇ।






ਪੀਐਮਓ ਵੱਲੋਂ ਟਵੀਟ
ਕਰਦਿਆ ਲਿਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਜੀ ਦੀ ਜਯੰਤੀ ਦੇ ਠੀਕ ਪਹਿਲਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰੂਪ ’ਚ ਇਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ। ਇਹ ਤੈਅ ਕੀਤਾ ਗਿਆ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਹੁਣ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਰੱਖਿਆ ਜਾਵੇਗਾ। ਸ਼ਹੀਦਾਂ ਦੇ ਸਮਾਰਕ, ਉਨ੍ਹਾਂ ਦੇ ਨਾਂਅ ’ਤੇ ਸਥਾਨਾਂ ਅਤੇ ਸੰਸਥਾਨਾਂ ਦੇ ਨਾਂਅ ਸਾਨੂੰ ਕਰਤੱਵ ਲਈ ਪ੍ਰੇਰਨਾ ਦਿੰਦੇ ਹਨ।








ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਦੇਸ਼ ਦੇ ਕਰਤੱਵਯਪਥ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਦੀ ਸਥਾਪਨਾ ਜ਼ਰੀਏ ਵੀ ਅਜਿਹੀ ਹੀ ਇਕ ਕੋਸ਼ਿਸ਼ ਕੀਤੀ ਹੈ ਅਤੇ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ਤੋਂ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਇਸ ਦਿਸ਼ਾ ’ਚ ਇਕ ਹੋਰ ਕਦਮ ਹੈ।



ਪੀਐਮ ਮੋਦੀ ਵੱਲੋਂ ਮਨ ਕੀ ਬਾਤ 'ਚ ਐਲਾਨ, ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਏਅਰਪੋਰਟ





ਐਲਾਨ ਤੋਂ ਬਾਅਦ ਸੀਐਮ ਮਾਨ ਦੀ ਟਵੀਟ:
ਪੀਐਮ ਮੋਦੀ ਵੱਲੋਂ ਐਲਾਨ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਪੀਐਮ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਲਿਖਿਆ ਕਿ "ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ…ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਤਰਫੋਂ ਸਵਾਗਤ ਕਰਦੇ ਹਾਂ…ਪ੍ਰਧਾਨ ਮੰਤਰੀ @narendramodiਜੀ ਦਾ ਤਹਿ ਦਿਲੋਂ ਧੰਨਵਾਦ…ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ…"









ਭਾਜਪਾ ਆਗੂ ਡਾ. ਰਾਜ ਕੁਮਾਰ ਵੇਰਕਾ ਦਾ ਰਿਐਕਸ਼ਨ:
ਅੰਮ੍ਰਿਤਸਰ ਦੇ ਭਾਜਪਾ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੀ ਬੜੇ ਲੰਮੇ ਸਮੇਂ ਤੋਂ ਜੋ ਮੰਗ ਸੀ, ਖਾਸ ਕਰਕੇ ਨੌਜਵਾਨਾਂ ਦੀ ਜੋ ਮੰਗ ਚੱਲੀ ਆ ਰਹੀ ਸੀ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਨਾਂਅ ਮੋਹਾਲੀ ਚੰਡੀਗੜ੍ਹ ਏਅਰਪੋਰਟ ਦੇ ਨਾਂਅ 'ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੀ ਕਰ ਦਿਖਾਈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਨ ਖਾਸ ਕਰਕੇ ਨੌਜਵਾਨ ਜਿਨ੍ਹਾਂ ਵਿੱਚ ਬਹੁਤ ਹੀ ਖੁਸ਼ੀ ਦੀ ਲਹਿਰ ਹੈ।




ਭਾਜਪਾ ਆਗੂ ਡਾ. ਰਾਜ ਕੁਮਾਰ ਵੇਰਕਾ ਦਾ ਰਿਐਕਸ਼ਨ





ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ 'ਚ ਬਣੀ ਸੀ ਸਹਿਮਤੀ:
ਦੱਸ ਦਈਏ ਕਿ ਅੱਜ ਪੀਐਮ ਮੋਦੀ ਦੇ ਐਲਾਨ ਤੋਂ ਪਹਿਲਾਂ Chandigarh International airport ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਨੂੰ ਲੈ ਕੇ ਪੰਜਾਬ ਦੀ ਆਪ ਸਰਕਾਰ ਵੱਲੋਂ ਪਹਿਲਕਦਮੀ ਚੁੱਕੀ ਗਈ ਸੀ। ਇਸ ਮਾਮਲੇ ਉੱਤੇ ਅਗਸਤ ਮਹੀਨੇ ਪੰਜਾਬ ਅਤੇ ਹਰਿਆਣਾ ਵਿਚਾਲੇ ਸਮਝੌਤਾ ਹੋਇਆ ਸੀ। ਇਹ ਜਾਣਕਾਰੀ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵੱਲੋਂ 20 ਅਗਸਤ 2022 ਨੂੰ ਟਵੀਟ ਕਰਕੇ ਦਿੱਤੀ ਗਈ ਸੀ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਮੁਲਾਕਾਤ ਤੋਂ ਬਾਅਦ ਜਾਣਕਾਰੀ ਦਿੱਤੀ ਸੀ।








ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਕਿਹਾ ਸੀ ਕਿ ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਹੁਣ ਮਹਾਨ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇਗਾ ਅਤੇ ਪੰਜਾਬ ਅਤੇ ਹਰਿਆਣਾ ਦੋਵੇਂ ਸਰਕਾਰਾਂ ਇਸ 'ਤੇ ਸਹਿਮਤ ਹੋ ਗਈਆਂ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਦੇ ਨਿਰਮਾਣ ਅਤੇ ਆਧੁਨਿਕੀਕਰਨ ਵਿੱਚ ਹਰਿਆਣਾ ਸਰਕਾਰ, ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦਾ ਯੋਗਦਾਨ ਹੈ। ਵਿਸਤਾਰ ਤੋਂ ਬਾਅਦ, ਇਹ ਹਵਾਈ ਅੱਡਾ ਖੇਤਰ ਦੇ ਵਿਕਾਸ ਅਤੇ ਉਦਯੋਗੀਕਰਨ ਨੂੰ ਉਤਸ਼ਾਹਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਿਰਮਾਣ ਵਿੱਚ ਹਰਿਆਣਾ ਦਾ ਵੀ ਬਰਾਬਰ ਦਾ ਹਿੱਸਾ ਹੈ, ਇਸ ਲਈ ਪੰਚਕੂਲਾ ਸ਼ਹਿਰ ਦਾ ਨਾਂ ਵੀ ਇਸ ਦੇ ਨਾਂ ਨਾਲ ਜੋੜਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ:ਰਾਜਪਾਲ ਦੀ ਮਿਲੀ ਇਜਾਜ਼ਤ, ਪੰਜਾਬ ਸਰਕਾਰ ਨੇ 27 ਸਤੰਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

Last Updated :Sep 25, 2022, 4:04 PM IST

ABOUT THE AUTHOR

...view details