ਪੰਜਾਬ

punjab

PM Security Breach: ਰਾਸ਼ਟਰਪਤੀ ਨੂੰ ਮਿਲੇ ਪੀਐੱਮ ਮੋਦੀ, ਦੱਸੀ ਸਾਰੀ ਘਟਨਾ

By

Published : Jan 6, 2022, 2:05 PM IST

Updated : Jan 6, 2022, 2:37 PM IST

ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਰੱਖਿਆ ਵਿੱਚ ਕਮੀ ਨੂੰ ਲੈ ਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਪੀਐਮ ਨੇ ਉਨ੍ਹਾਂ ਨੂੰ ਪੰਜਾਬ ਵਿੱਚ ਵਾਪਰੀ ਘਟਨਾ ਬਾਰੇ ਪੂਰੀ ਜਾਣਕਾਰੀ ਦਿੱਤੀ।

PM Security Breach: ਪੰਜਾਬ ਦੌਰੇ 'ਤੇ ਸੁਰੱਖਿਆ ਵਿੱਚ ਹੋਈ ਚੂਕ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲੇ ਪੀਐੱਮ ਮੋਦੀ
PM Security Breach: ਪੰਜਾਬ ਦੌਰੇ 'ਤੇ ਸੁਰੱਖਿਆ ਵਿੱਚ ਹੋਈ ਚੂਕ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲੇ ਪੀਐੱਮ ਮੋਦੀ

ਹੈਦਰਾਬਾਦ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿੱਚ ਕਮੀ ਨੂੰ ਲੈ ਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕਮੀ 'ਤੇ ਚਿੰਤਾ ਜ਼ਾਹਰ ਕੀਤੀ ਹੈ।

PM Security Breach: ਰਾਸ਼ਟਰਪਤੀ ਨੂੰ ਮਿਲੇ ਪੀਐੱਮ ਮੋਦੀ, ਦੱਸੀ ਸਾਰੀ ਘਟਨਾ

ਧਿਆਨ ਯੋਗ ਹੈ ਕਿ ਬੁੱਧਵਾਰ 5 ਜਨਵਰੀ ਨੂੰ ਪੀਐਮ ਮੋਦੀ ਨੇ ਪੰਜਾਬ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਹ ਹਵਾਈ ਜਹਾਜ਼ ਰਾਹੀਂ ਬਠਿੰਡਾ ਪੁੱਜੇ, ਜਿੱਥੋਂ ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਹੁਸੈਨੀਵਾਲਾ ਦੇ ਸ਼ਹੀਦੀ ਸਮਾਰਕ 'ਤੇ ਪੁੱਜਣਾ ਸੀ ਪਰ ਮੌਸਮ ਖ਼ਰਾਬ ਹੋ ਗਿਆ। ਜਦੋਂ ਮੌਸਮ ਵਿੱਚ ਸੁਧਾਰ ਨਾ ਹੋਇਆ ਤਾਂ ਫੈਸਲਾ ਕੀਤਾ ਗਿਆ ਕਿ ਉਹ ਸੜਕੀ ਰਸਤੇ ਕੌਮੀ ਸ਼ਹੀਦ ਸਮਾਰਕ ਜਾਣਗੇ, ਜਿਸ ਵਿੱਚ ਦੋ ਘੰਟੇ ਤੋਂ ਵੱਧ ਸਮਾਂ ਲੱਗੇਗਾ।

ਡੀ.ਜੀ.ਪੀ.ਪੰਜਾਬ ਪੁਲਿਸ ਵੱਲੋਂ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਸੜਕ ਰਾਹੀਂ ਯਾਤਰਾ ਲਈ ਰਵਾਨਾ ਹੋਏ। ਪ੍ਰਧਾਨ ਮੰਤਰੀ ਦਾ ਕਾਫਲਾ ਜਦੋਂ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ਤੋਂ ਲਗਭਗ 30 ਕਿਲੋਮੀਟਰ ਦੂਰ ਇੱਕ ਫਲਾਈਓਵਰ 'ਤੇ ਪਹੁੰਚਿਆ ਤਾਂ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਦਿੱਤੀ। ਜਿਸ ਕਾਰਨ ਪ੍ਰਧਾਨ ਮੰਤਰੀ 15 ਤੋਂ 20 ਮਿੰਟ ਤੱਕ ਫਲਾਈਓਵਰ 'ਤੇ ਫਸੇ ਰਹੇ ਅਤੇ ਇਸ ਤੋਂ ਬਾਅਦ ਵਾਪਸ ਬਠਿੰਡਾ ਪਰਤ ਗਏ। ਇਸ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਸਰਕਾਰ ਪ੍ਰਸ਼ਨਾਂ ਦੇ ਘੇਰੇ ਵਿੱਚ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਤੋਂ ਕਈ ਜਾਣਕਾਰੀਆਂ ਮੰਗੀਆਂ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਵੀ ਸੁਪਰੀਮ ਕੋਰਟ ਪਹੁੰਚ ਗਿਆ ਹੈ, ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਵਕੀਲ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰੇਗਾ।

ਇਹ ਵੀ ਪੜ੍ਹੋ:PM's Security breach: ਪੰਜਾਬ ਭਾਜਪਾ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

Last Updated :Jan 6, 2022, 2:37 PM IST

ABOUT THE AUTHOR

...view details