ਪੰਜਾਬ

punjab

ਸਿੱਧੂ ਬਣੇ ਪੰਜਾਬ ਕਾਂਗਰਸ ਦੇ ਨਵੇਂ ‘Captain’, 4 ਕਾਰਜਕਾਰੀ ਪ੍ਰਧਾਨ ਵੀ ਕੀਤੇ ਨਿਯੁਕਤ

By

Published : Jul 18, 2021, 11:02 PM IST

ਰਾਜ ਵਿੱਚ ਜਿਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ਦੇ ਨਾਮ ਸੰਗਤ ਸਿੰਘ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਹਨ।

ਸਿੱਧੂ ਬਣੇ ਪੰਜਾਬ ਕਾਂਗਰਸ ਦੇ ਨਵੇਂ ‘Captain
ਸਿੱਧੂ ਬਣੇ ਪੰਜਾਬ ਕਾਂਗਰਸ ਦੇ ਨਵੇਂ ‘Captain

ਚੰਡੀਗੜ੍ਹ: ਆਖਿਰਕਾਰ ਇੱਕ ਵੱਡਾ ਫੈਸਲਾ ਪੰਜਾਬ ਕਾਂਗਰਸ ਕਲੇਸ਼ ਦੇ ਵਿਚਕਾਰ ਲਿਆ ਗਿਆ ਹੈ। ਕਾਂਗਰਸ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਸੂਬਾ ਪ੍ਰਧਾਨ ਚੁਣਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ। ਇਸ ਦੇ ਲਈ ਕੇਸੀ ਵੇਣੂਗੋਪਾਲ ਦੁਆਰਾ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਵਿੱਚ ਲਿਖਿਆ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਹ ਫੈਸਲਾ ਲਿਆ ਹੈ।

ਇਹ ਵੀ ਪੜੋ: ਸਿੱਧੂ ਦੇ ਪ੍ਰਧਾਨ ਬਣਨ ’ਤੇ ਦਿਓ ਆਪਣੀ ਰਾਏ...

ਰਾਜ ਵਿੱਚ ਜਿਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ਦੇ ਨਾਮ ਸੰਗਤ ਸਿੰਘ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਹਨ। ਯਾਨੀ ਇਹ ਹੁਣ ਸਪੱਸ਼ਟ ਹੋ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ ਅਤੇ ਨਵਜੋਤ ਸਿੰਘ ਸਿੱਧੂ ਸੂਬੇ ਵਿੱਚ ਕਾਂਗਰਸ ਦੀ ਅਗਵਾਈ ਕਰਨਗੇ।

ਵਿਵਾਦ ਖਤਮ ਹੋਣ ਦੀ ਬਜਾਏ ਵਧ ਸਕਦੇ ਹਨ

ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ ਅਤੇ ਨਵਜੋਤ ਸਿੰਘ ਸਿੱਧੂ ਸੂਬੇ ਵਿੱਚ ਕਾਂਗਰਸ ਦੀ ਅਗਵਾਈ ਕਰਨਗੇ, ਪਰ ਇਸ ਨਾਲ ਵਿਵਾਦ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ, ਬਲਕਿ ਇਹ ਵਿਵਾਦ ਹੋਰ ਵਧਾ ਸਕਦਾ ਹੈ। ਦਰਅਸਲ, ਸਾਰੇ ਵਿਧਾਇਕਾਂ ਨੇ ਐਤਵਾਰ ਨੂੰ ਹੀ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਿਆ ਸੀ, ਜਿਸ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਦਾ ਅਹੁਦਾ ਨਾ ਸੌਂਪਣ ਦੀ ਬੇਨਤੀ ਕੀਤੀ ਗਈ ਸੀ।

ਇਹ ਵੀ ਪੜੋ: ਕਲੇਸ਼ ਖਤਮ ! ਸਿੱਧੂ ਬਣੇ ਪ੍ਰਧਾਨ, ਕੈਪਟਨ ਦਾ ਕੀ ?

ABOUT THE AUTHOR

...view details